
ਇਸ ਤੋਂ ਪਹਿਲਾਂ 25 ਅਗਸਤ ਨੂੰ ਹੋਈ ਸੁਣਵਾਈ ਤੋਂ ਬਾਅਦ ਅਦਾਲਤ ਨੇ 27 ਅਗਸਤ ਤੱਕ ਗਿਰਫ਼ਤਾਰੀ 'ਤੇ ਰੋਕ ਲੱਗਾ ਦਿੱਤੀ ਸੀ
ਚੰਡੀਗੜ੍ਹ - ਮੁਹਾਲੀ ਅਦਾਲਤ ਨੇ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਤੇ ਰੋਕ ਦੋ ਦਿਨ ਲਈ ਹੋਰ ਵਧੀ ਦਿੱਤੀ ਹੈ ਤੇ ਅਗਲੀ ਸੁਣਵਾਈ 29 ਅਗਸਤ ਤੱਕ ਮੁਲਤਵੀ ਕਰ ਦਿੱਤੀ। ਪਟੀਸ਼ਨਰ ਦੇ ਵਕੀਲ ਪ੍ਰਦੀਪ ਵਿਰਕ ਨੇ ਦੱਸਿਆ ਕਿ 29 ਅਗਸਤ ਨੂੰ ਸੁਮੇਧ ਸੈਣੀ ਦੀ ਅਰਜ਼ੀ ਤੇ ਬਹਿਸ ਮੁਕੰਮਲ ਹੋਵੇਗੀ ਅਤੇ ਇਸ ਤੋਂ ਬਾਅਦ ਅਦਾਲਤ ਫ਼ੈਸਲਾ ਦੇਵੇਗੀ।
File Photo
ਇਸ ਤੋਂ ਪਹਿਲਾਂ 25 ਅਗਸਤ ਨੂੰ ਹੋਈ ਸੁਣਵਾਈ ਤੋਂ ਬਾਅਦ ਅਦਾਲਤ ਨੇ 27 ਅਗਸਤ ਤੱਕ ਗਿਰਫ਼ਤਾਰੀ 'ਤੇ ਰੋਕ ਲੱਗਾ ਦਿੱਤੀ ਸੀ। 25 ਅਗਸਤ ਨੂੰ ਸੁਮੇਧ ਸੈਣੀ ਦੇ ਵਕੀਲ ਨੇ ਕਿਹਾ ਸੀ ਕਿ SIT ਨੇ ਧਾਰਾ 302 ਜੋੜ ਦੇ ਲਈ ਜੋ ਨਿਯਮ ਹੁੰਦਾ ਹੈ ਉਸ ਨੂੰ ਫਾਲੋਂ ਨਹੀਂ ਕੀਤਾ ਸੀ, ਇਸ ਦੇ ਨਾਲ ਉਨ੍ਹਾਂ ਕਿਹਾ ਕਿ 302 ਦੇ ਮਾਮਲੇ ਵਿਚ ਸੈਣੀ ਨੂੰ ਪਹਿਲਾਂ ਵੀ ਕੋਰਟ ਤੋਂ ਰਾਹਤ ਮਿਲ ਚੁੱਕੀ ਹੈ ਅਤੇ ਉਹ ਜਾਂਚ ਵਿਚ ਸਹਿਯੋਗ ਕਰ ਰਹੇ ਨੇ ਇਸ ਲਈ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਵੇ।
Sumedh Singh Saini
ਬਲਵੰਤ ਮੁਲਤਾਨੀ ਕਿਡਨੈਪਿੰਗ ਮਾਮਲੇ ਵਿਚ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਧਾਰਾ 302 ਜੋੜਨ ਤੋਂ ਬਾਅਦ 24 ਅਗਸਤ ਨੂੰ ਪੰਜਾਬ ਪੁਲਿਸ ਸੁਮੇਧ ਸੈਣੀ ਨੂੰ ਨੋਟਿਸ ਦੇਣ ਲਈ ਉਨ੍ਹਾਂ ਦੇ ਘਰ ਤਕ ਪਹੁੰਚੀ ਸੀ, ਪਰ ਉਹ ਘਰ ਨਹੀਂ ਮਿਲੇ ਸਨ। ਦੱਸ ਦਈਏ ਕਿ 6 ਮਈ 2020 ਨੂੰ ਆਈਪੀਸੀ ਦੀ ਧਾਰਾ 364, 201, 334, 330, 219, 120 ਬੀ ਦੇ ਤਹਿਤ ਦਰਜ ਕੀਤੀ ਗਈ ਐਫਆਈਆਰ ਵਿਚ ਸੁਮੇਧ ਸੈਣੀ ਨਾਲ ਜੁੜੇ ਚੰਡੀਗੜ੍ਹ ਪੁਲਿਸ ਦੇ ਦੋ ਸਾਬਕਾ ਅਧਿਕਾਰੀ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਨੇ ਇਸ ਕੇਸ ਵਿੱਚ ਸੁਮੇਧ ਸੈਣੀ ਖ਼ਿਲਾਫ਼ ਗਵਾਹੀ ਮੁਆਫ਼ ਕਰਨ ਦਾ ਵਾਅਦਾ ਕਰਦਿਆਂ ਅਦਾਲਤ ਵਿਚ ਆਪਣੇ ਬਿਆਨ ਦਰਜ ਕਰਵਾਏ ਸਨ।
Former DGP Sumedh Singh Saini
ਇਸ ਤੋਂ ਬਾਅਦ ਮੁਹਾਲੀ ਦੀ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਨੇ ਸਰਕਾਰੀ ਧਿਰ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੈਣੀ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਵਿਚ ਆਈਪੀਸੀ ਦੀ ਧਾਰਾ 302 ਸ਼ਾਮਲ ਕਰਨ ਦੇ ਆਦੇਸ਼ ਜਾਰੀ ਕੀਤੇ। ਆਦੇਸ਼ ਵਿਚ ਕਿਹਾ ਗਿਆ ਹੈ ਕਿ ਇਸ ਕੇਸ ਵਿਚ ਸਾਬਕਾ ਡੀਜੀਪੀ ਸੈਣੀ ਨੂੰ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਉਸ ਨੂੰ ਤਿੰਨ ਦਿਨਾਂ ਦਾ ਅਗਾਊਂ ਨੋਟਿਸ ਦਿੱਤਾ ਜਾਣਾ ਚਾਹੀਦਾ ਹੈ।