
ਮੁੱਖ ਮੰਤਰੀ ਵਲੋਂ ਕੋਰੋਨਾ ਪਾਜ਼ੇਟਿਵ ਵਿਧਾਇਕਾਂ ਦੇ ਸੰਪਰਕ ਵਿਚ ਆਉਣ ਵਾਲੇ ਹੋਰ ਵਿਧਾਇਕਾਂ ਨੂੰ ਵਿਧਾਨ ਸਭਾ ਸੈਸ਼ਨ ਵਿਚ ਸ਼ਿਰਕਤ ਨਾ ਕਰਨ ਦੀ ਅਪੀਲ
ਕੈਪਟਨ ਅਮਰਿੰਦਰ ਸਿੰਘ ਵਲੋਂ ਆਮ ਆਦਮੀ ਪਾਰਟੀ ਨੂੰ ਧਰਨੇ ਬੰਦ ਕਰਨ ਦੀ ਅਪੀਲ
to
ਚੰਡੀਗੜ੍ਹ, 27 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਕੋਵਿਡ-19 ਪਾਜ਼ੇਟਿਵ ਵਿਧਾਇਕਾਂ/ਮੰਤਰੀਆਂ ਦੀ ਗਿਣਤੀ ਵਧਕੇ 29 ਤਕ ਪੁੱਜਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਨ੍ਹਾਂ ਵਿਧਾਇਕਾਂ/ਮੰਤਰੀਆਂ ਦੇ ਸੰਪਰਕ ਵਿਚ ਆਉਣ ਵਾਲੇ ਸਾਰੇ ਵਿਧਾਇਕਾਂ ਨੂੰ ਅੱਜ ਵਿਧਾਨ ਸਭਾ ਦੇ ਹੋਣ ਵਾਲੇ ਇਕ ਰੋਜ਼ਾ ਸੈਸ਼ਨ ਵਿਚ ਸ਼ਿਰਕਤ ਨਾ ਕਰਨ ਦੀ ਅਪੀਲ ਕੀਤੀ ਹੈ।
ਆਮ ਆਦਮੀ ਪਾਰਟੀ ਵਲੋਂ 20 ਅਗੱਸਤ ਤੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਦਿਤੇ ਜਾ ਰਹੇ ਧਰਨਿਆਂ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਮ ਪਾਰਟੀ ਦੇ ਵਿਧਾਇਕਾਂ ਦੀ ਅਗਵਾਈ ਵਿਚ ਦਿਤੇ ਜਾ ਰਹੇ ਧਰਨੇ ਆਮ ਲੋਕਾਂ ਦੇ ਜੀਵਨ ਨੂੰ ਖ਼ਤਰੇ ਵਿਚ ਪਾ ਰਹੇ ਹਨ। ਆਪ ਪਾਰਟੀ ਨੂੰ ਇਹ ਧਰਨੇ ਬੰਦ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 25 ਤੋਂ 250 ਵਿਅਕਤੀਆਂ ਦੀ ਸ਼ਮੂਲੀਅਤ ਨਾਲ ਹੋਣ ਵਾਲੇ ਇਹ ਇਕੱਠ/ਧਰਨੇ ਇਸ ਮਹਾਂਮਾਰੀ ਨੂੰ ਹੋਰ ਫੈਲਾਉਣ ਲਈ ਬਲਦੀ ਉਤੇ ਤੀਲੀ ਦਾ ਕੰਮ ਕਰ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਤਕ ਇਨ੍ਹਾਂ ਧਰਨਿਆਂ ਦੀ ਦਿਨ/ਰਾਤ ਅਗਵਾਈ ਕਰਨ ਵਾਲੇ ਵਿਧਾਇਕਾਂ ਵਿਚੋਂ ਦੋ ਵਿਧਾਇਕ ਪਹਿਲਾਂ ਹੀ ਪਾਜ਼ੇਟਿਵ ਆ ਚੁੱਕੇ ਹਨ ਅਤੇ ਇਹ ਵਿਧਾਇਕ ਹੁਣ ਤਕ ਵੱਡੀ ਗਿਣਤੀ ਹੋਰ ਲੋਕਾਂ ਦੇ ਸੰਪਰਕ ਵਿਚ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਵਿਧਾਇਕਾਂ ਵਿਚੋਂ ਹੁਣ ਤਕ ਚਾਰ ਮੈਂਬਰ (ਸਮੇਤ ਇਕ ਅਲੱਗ ਹੋਏ) ਕੋਵਿਡ ਪਾਜ਼ੇਟਿਵ ਆ ਚੁੱਕੇ ਹਨ।
ਮੁੱਖ ਮੰਤਰੀ ਨੇ ਅਪਣੀ ਅਪੀਲ ਨੂੰ ਦਹੁਰਾਉਂਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਜਿਹੇ ਸੰਵੇਦਨਸ਼ੀਲ ਸਮੇਂ ਧਰਨੇ ਨਾ ਕਰਨ ਲਈ ਆਖਿਆ ਜਦੋਂ ਸੂਬੇ ਵਿਚ ਕੇਸਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋ ਰਿਹਾ ਹੈ ਅਤੇ ਆਉਂਦੇ ਹਫ਼ਤਿਆਂ ਦੌਰਾਨ ਵੱਡਾ ਵਾਧਾ ਹੋਣ ਦੇ ਕਿਆਸ ਹਨ।
ਮੁੱਖ ਮੰਤਰੀ ਵਲੋਂ ਜਲਦੀ ਨਤੀਜਿਆਂ ਲਈ ਵਿਧਾਨ ਸਭਾ ਦੇ ਨਾਲ-ਨਾਲ ਪੰਜਾਬ ਭਵਨ ਅਤੇ
ਐਮ.ਐਲ.ਏ. ਹੋਸਟਲ ਵਿਖੇ ਸੈਸ਼ਨ ਤੋਂ ਪਹਿਲਾਂ ਟੈਸਟਿੰਗ ਲਈ ਟਰੂਨੈਟ ਅਤੇ ਆਰ.ਏ.ਟੀ ਮਸ਼ੀਨਾਂ ਲਗਾਉਣ ਲਈ ਵੀ ਨਿਰਦੇਸ਼ ਕੀਤੇ ਗਏ ਸਨ ਕਿਉਂ ਜੋ ਸ਼ੈਸ਼ਨ ਸ਼ੁਰੂ ਹੋਣ ਤੋਂ 48 ਘੰਟੇ ਪਹਿਲਾਂ ਕੋਵਿਡ ਟੈਸਟ ਵਿਚੋਂ ਨੈਗੇਟਿਵ ਆਉਣ ਵਾਲਿਆਂ ਨੂੰ ਹੀ ਸੈਸ਼ਨ ਵਿਚ ਸ਼ਮੂਲੀਅਤ ਦੀ ਆਗਿਆ ਹੋਵੇਗੀ। ਮੁੱਖ ਮੰਤਰੀ ਅਤੇ ਹੋਰ ਅਧਿਕਾਰੀਆਂ ਨਾਲ ਕੋਵਿਡ ਦੇ ਜਾਇਜ਼ਾ ਲੈਣ ਸਬੰਧੀ ਵੀਡੀਉ ਕਾਨਫ਼ਰੰਸ ਦੌਰਾਨ ਮੁੱਖ ਸਕੱਤਰ ਵਿਨੀ ਮਹਾਜਨ ਵਲੋਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਗਈ ਕਿ ਕੋਵਿਡ ਪਾਜ਼ੇਟਿਵ ਵਿਧਾਇਕਾਂ ਦੇ ਸੰਪਰਕ ਵਿਚ ਆਉਣ ਵਾਲੇ ਉਨ੍ਹਾਂ ਦੇ ਵਿਧਾਇਕ ਜੇਕਰ ਸ਼ੈਸ਼ਨ ਵਿਚ ਹਾਜ਼ਰੀ ਭਰਨ ਦੇ ਇੱਛੁਕ ਹਨ ਉਹ ਵਿਧਾਨ ਸਭਾ ਵਿਖੇ ਟੈਸਟਿੰਗ ਲਈ ਜਲਦੀ ਪਹੁੰਚਣ।