ਖਿਡਾਰੀ ਆਨਲਾਈਨ ਲੈ ਸਕਣਗੇ ਟ੍ਰੇਨਿੰਗ : ਰਾਣਾ ਸੋਢੀ
Published : Aug 27, 2020, 11:06 pm IST
Updated : Aug 27, 2020, 11:06 pm IST
SHARE ARTICLE
image
image

ਖਿਡਾਰੀ ਆਨਲਾਈਨ ਲੈ ਸਕਣਗੇ ਟ੍ਰੇਨਿੰਗ : ਰਾਣਾ ਸੋਢੀ

ਚੰਡੀਗੜ੍ਹ, 27 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਖਿਡਾਰੀਆਂ ਲਈ ਸੂਬਾ ਪਧਰੀ ਆਨਲਾਈਨ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਇਤਿਹਾਸਕ ਮੌਕੇ ਦਾ ਗਵਾਹ ਸਬੰਧਤ ਜ਼ਿਲ੍ਹਿਆਂ ਦੇ ਜ਼ਿਲ੍ਹਾ ਖੇਡ ਅਫ਼ਸਰਾਂ ਤੇ ਕੋਚ ਅਤੇ ਖੇਡ ਵਿਭਾਗ ਦੇ ਮੁੱਖ ਦਫ਼ਤਰ ਦੇ ਸੀਨੀਅਰ ਅਧਿਕਾਰੀ ਬਣੇ, ਜਿਹੜੇ ਆਨਲਾਈਨ ਮਾਧਿਅਮ ਉਤੇ ਹਾਜ਼ਰ ਸਨ।

imageimage


ਡਾਇਰੈਕਟਰ ਖੇਡਾਂ ਡੀ.ਪੀ.ਐਸ. ਖਰਬੰਦਾ ਦੀ ਹਾਜ਼ਰੀ ਵਿਚ ਅਪਣੀ ਸਰਕਾਰੀ ਰਿਹਾਇਸ਼ ਤੋਂ ਇਸ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਇਹ ਆਨਲਾਈਨ ਸਿਖਲਾਈ ਪ੍ਰੋਗਰਾਮ ਖਿਡਾਰੀਆਂ ਨੂੰ ਤੰਦਰੁਸਤ ਰਹਿਣ ਵਿਚ ਮਦਦ ਕਰੇਗਾ ਅਤੇ ਕੋਵਿਡ-19 ਤੋਂ ਬਾਅਦ ਹੋਣ ਵਾਲੇ ਅਗਲੇ ਸੂਬਾਈ, ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਰਹਿਣ ਦਾ ਰਾਹ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਅਗਾਂਹ ਤੋਂ ਜ਼ਿਲ੍ਹਾ ਖੇਡ ਅਫ਼ਸਰ ਤੇ ਕੋਚ ਆਨਲਾਈਨ ਮਾਧਿਅਮ ਰਾਹੀਂ ਸਿਖਲਾਈ ਪ੍ਰੋਗਰਾਮ, ਨਵੀਆਂ ਖੇਡ ਤਕਨੀਕਾਂ ਤੇ ਨੁਕਤੇ ਅਤੇ ਰੋਜ਼ਾਨਾ ਖੁਰਾਕ ਸਾਰਨੀ ਸਿੱਧਾ ਖਿਡਾਰੀਆਂ ਨੂੰ ਭੇਜਣਗੇ ਤਾਂ ਕਿ ਉਨ੍ਹਾਂ ਦਾ ਸਰੀਰ ਫੁਰਤੀਲਾ ਬਣਿਆ ਰਹੇ।


ਬਾਅਦ ਵਿਚ ਸੀਨੀਅਰ ਅਧਿਕਾਰੀਆਂ, ਜ਼ਿਲ੍ਹਾ ਖੇਡ ਅਫ਼ਸਰਾਂ, ਕੋਚਾਂ ਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਸਿਖਲਾਈ ਤੋਂ ਇਲਾਵਾ ਖਿਡਾਰੀਆਂ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਸਬੰਧੀ ਸਿਹਤ ਪ੍ਰੋਟੋਕੋਲ ਤੇ ਹੋਰ ਇਹਤਿਆਤੀ ਕਦਮਾਂ ਬਾਰੇ ਵੀ ਦਸਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮੰਤਵ ਖਿਡਾਰੀਆਂ ਨੂੰ ਮੈਦਾਨ ਵਿਚ ਵਾਪਸੀ ਲਈ ਤਿਆਰ ਰਖਣਾ ਹੈ। ਇਸ ਮੌਕੇ ਡਿਪਟੀ ਡਾਇਰੈਕਟਰ ਖੇਡਾਂ ਕਰਤਾਰ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement