
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਅੱਜ ਸ੍ਰੀ ਗੁਰੂ ਰਾਮਦਾਸ ਮੈਡੀਕਲ ਇਸਟੀਚਿਊਟ ........
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਅੱਜ ਸ੍ਰੀ ਗੁਰੂ ਰਾਮਦਾਸ ਮੈਡੀਕਲ ਇਸਟੀਚਿਊਟ ਆਫ਼ ਸਾਇੰਸਜ਼ ਵਿਚ ਹੋਣ ਜਾ ਰਹੀ ਹੈ। ਪੂਰੀ ਦੁਨੀਆਂ ਦਾ ਧਿਆਨ ਇਸ ਮੀਟਿੰਗ 'ਤੇ ਲੱਗਾ ਹੋਇਆ ਹੈ।
Shiromani Gurdwara Parbandhak Committee
ਇਸ ਮੀਟਿੰਗ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ 328 ਸਰੂਪਾਂ ਦੇ ਮਾਮਲੇ ਵਿਚ ਪੜਤਾਲੀਆ ਕਮੇਟੀ ਵਲੋਂ ਦੋਸ਼ੀ ਠਹਿਰਾਏ ਗਏ ਅਧਿਕਾਰੀਆਂ-ਕਰਮਚਾਰੀਆਂ ਵਿਰੁਧ ਕਾਰਵਾਈ ਕੀਤੇ ਜਾਣ ਦਾ ਫ਼ੈਸਲਾ ਹੋਣਾ ਹੈ।
Sri Akal Takhat Sahib
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ ਸਰੂਪਾਂ ਦੇ ਮਾਮਲੇ ਤੇ 72 ਘੰਟੇ ਦੇ ਨੋਟਿਸ ਤੇ ਹੋਣ ਵਾਲੀ ਇਹ ਦੂਜੀ ਮੀਟਿੰਗ ਹੈ। ਇਸ ਮਾਮਲੇ ਤੇ ਨੌਕਰੀ ਛੱਡ ਕੇ ਜਾ ਚੁੱਕੇ ਸਾਬਕਾ ਮੁੱਖ ਸਕੱਤਰ ਸ. ਹਰਚਰਨ ਸਿੰਘ ਨੂੰ 18 ਸਤੰਬਰ ਨੂੰ ਅਕਾਲ ਤਖ਼ਤ ਸਾਹਿਬ 'ਤੇ ਹਾਜ਼ਰ ਹੋਣ ਦੇ ਆਦੇਸ਼ ਜਾਰੀ ਹੋ ਚੁੱਕੇ ਹਨ।
ਇਸ ਤੋਂ ਇਲਾਵਾ ਕੁੱਝ ਮੈਂਬਰਾਂ ਜਿਨ੍ਹਾਂ ਵਿਚ ਸਾਬਕਾ ਜਰਨਲ ਸਕੱਤਰ ਸ. ਸੁਖਦੇਵ ਸਿੰਘ ਭੌਰ, ਸਾਬਕਾ ਜੂਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਬਾਦਲ, ਸਾਬਕਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਤੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ 'ਤੇ ਧਾਰਮਕ ਕਾਰਵਾਈ ਕੀਤੀ ਜਾ ਸਕਦੀ ਹੈ।
ਇਸ ਮੀਟਿੰਗ ਵਿਚ 2015-16 ਦੇ ਕੁੱਝ ਅਧਿਕਾਰੀਆਂ ਤੇ ਕਰਮਚਾਰੀਆਂ ਤੇ ਗਾਜ ਡਿੱਗਣ ਦੀ ਸੰਭਾਵਨਾ ਹੈ। ਕੁੱਝ ਸੂਤਰ ਦਾਅਵਾ ਕਰਦੇ ਹਨ ਕਿ ਅਕਾਲ ਤਖ਼ਤ ਸਾਹਿਬ ਤੋਂ ਜਿਵੇਂ ਹੀ ਰੀਪੋਰਟ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਪੁੱਜੀ ਤਾਂ ਇਕ ਵੱਡੇ ਅਕਾਲੀ ਆਗੂ ਨੇ ਇਸ ਰੀਪੋਰਟ ਨੂੰ ਚੰਡੀਗੜ੍ਹ ਭੇਜਣ ਦੇ ਫੁਰਮਾਨ ਅੰਮ੍ਰਿਤਸਰ ਭੇਜ ਦਿਤਾ ਜਿਸ ਤੋਂ ਬਾਅਦ ਕੁੱਝ ਨੂੰ ਬਚਾਉਣ ਤੇ ਕੁੱਝ 'ਤੇ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਹੋ ਗਏ।