ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਟੀ ਆਫ਼ ਲਾਅ ਦਾ ਨੀਂਹ ਪੱਥਰ ਰਖਿਆ
Published : Aug 27, 2021, 11:49 pm IST
Updated : Aug 27, 2021, 11:49 pm IST
SHARE ARTICLE
image
image

ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਟੀ ਆਫ਼ ਲਾਅ ਦਾ ਨੀਂਹ ਪੱਥਰ ਰਖਿਆ


ਪ੍ਰਕਾਸ਼ ਪੁਰਬ ਨੂੰ  ਸਮਰਪਤ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਜਾਰੀ ਕੀਤੇ


ਚੰਡੀਗੜ੍ਹ, 27 ਅਗੱਸਤ (ਸ.ਸ.ਸ.) : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ  ਸਮਰਪਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਚੂਅਲ ਤੌਰ ਉਤੇ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਟੀ ਆਫ਼ ਲਾਅ, ਤਰਨ ਤਾਰਨ ਦਾ ਨੀਂਹ ਪੱਥਰ ਰਖਿਆ | ਇਸੇ ਦੌਰਾਨ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ  ਇਸ ਸੰਸਥਾ ਨੂੰ  ਸਮੇਂ ਸਿਰ ਕਾਰਜਸ਼ੀਲ ਕਰਨ ਲਈ ਢੁਕਵੇਂ ਫ਼ੰਡ ਯਕੀਨੀ ਬਣਾਉਣ ਦੇ ਹੁਕਮ ਦਿਤੇ |
ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ  ਸਮਰਪਿਤ ਸੋਨੇ ਤੇ ਚਾਂਦੀ ਦੇ ਯਾਦਗਾਰੀ ਸਿੱਕੇ ਵੀ ਜਾਰੀ ਕੀਤੇ | ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੂਬੇ ਵਿਚ ਵਿਦਿਅਕ ਪ੍ਰਾਜੈਕਟਾਂ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿਤੀ ਜਾਵੇਗੀ | ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ  ਆਲਮੀ ਪੱਧਰ ਦੀ ਮੁਕਾਬਲੇਬਾਜ਼ੀ ਦੇ ਯੋਗ ਬਣਾਉਣ ਲਈ ਸਿਖਿਆ ਨੂੰ  ਸੱਭ ਤੋਂ ਮਹਤਵਪੂਰਨ ਖੇਤਰ ਦਸਿਆ |
ਮੁੱਖ ਮੰਤਰੀ ਨੇ ਸਕੂਲ ਸਿਖਿਆ 'ਚ ਪੰਜਾਬ ਨੂੰ  ਮੁਲਕ ਦਾ ਅਵੱਲ ਸੂਬਾ ਬਣਾਉਣ ਲਈ ਸਿਖਿਆ ਵਿਭਾਗ ਦੀ ਸ਼ਲਾਘਾ ਕੀਤੀ | ਸਿਖਿਆ ਨੂੰ  ਤਰਜੀਹੀ ਖੇਤਰ ਦਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਸਿਖਿਆ ਵਿਚ ਸਿਖਰਲਾ ਦਰਜਾ ਹਾਸਲ ਕਰਨ ਤੋਂ ਬਾਅਦ ਉਨ੍ਹਾਂ ਦਾ ਅਗਲਾ ਉਦੇਸ਼ ਉਚੇਰੀ ਸਿਖਿਆ ਅਤੇ ਤਕਨੀਕੀ ਸਿਖਿਆ ਵਿਚ ਵੀ ਪੰਜਾਬ ਨੂੰ  ਅਵੱਲ ਸੂਬਾ ਬਣਾਉਣਾ ਹੈ |
ਸਿਖਿਆ ਪ੍ਰਤੀ ਅਪਣੀ ਸਰਕਾਰ ਦੀ ਪਹਿਲ ਦੀ ਲੀਹ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ 2 ਅਕਤੂਬਰ ਨੂੰ  18 ਨਵੇਂ ਡਿਗਰੀ ਕਾਲਜਾਂ ਅਤੇ 25 ਆਈ.ਟੀ.ਆਈਜ਼ ਦਾ ਵੀ ਉਦਘਾਟਨ ਕਰਨਗੇ | ਉਨ੍ਹਾਂ ਜ਼ੋਰ ਦੇ ਕੇ ਕਿਹਾ, Tਸਿਖਿਆ ਬਦਲਦੇ ਸਮੇਂ ਦੀ ਹਾਣੀ ਹੋਣੀ ਚਾਹੀਦੀ ਹੈ |U

 ਉਨ੍ਹਾਂ ਨੇ ਇਸ ਲਈ ਨਿਰੰਤਰ ਮੁਲਾਂਕਣ ਦੀ ਲੋੜ ਵੀ ਦਰਸਾਈ ਤਾਕਿ ਆਉਂਦੇ ਦਹਾਕਿਆਂ ਵਿਚ ਸਿਖਿਆ ਗ਼ੈਰ-ਮੁਨਾਸਬ ਨਾ ਬਣ ਜਾਵੇ |
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤਕ ਭਾਵੇਂ ਗੁਰੂ ਨਾਨਕ ਦੇਵ ਯੂਨੀਵਰਸਟੀ, ਪੰਜਾਬੀ ਯੂਨੀਵਰਸਿਟੀ ਅਤੇ ਪੰਜਾਬ ਯੂਨੀਵਰਸਿਟੀ ਵਲੋਂ ਲਾਅ ਡਿਗਰੀ ਪ੍ਰਦਾਨ ਕੀਤੀ ਜਾ ਰਹੀ ਹੈ, ਇਸ ਤੋਂ ਇਲਾਵਾ ਸੂਬੇ ਦੇ ਤਕਰੀਬਨ 30 ਕਾਲਜਾਂ ਵਿਚ ਵੀ ਕਾਨੂੰਨ ਦੀ ਪੜ੍ਹਾਈ ਕਰਵਾਈ ਜਾ ਰਹੀ ਹੈ ਅਤੇ ਸਿਰਫ ਇਕ ਲਾਅ ਯੂਨੀਵਰਸਿਟੀ (ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ, ਪਟਿਆਲਾ) ਸੀ ਅਤੇ ਹੁਣ ਇਹ ਨਵੀਂ ਯੂਨੀਵਰਸਿਟੀ ਸੂਬੇ ਦੇ ਨੌਜਵਾਨਾਂ ਨੂੰ  ਕਾਨੂੰਨ ਨਾਲ ਸਬੰਧਤ ਵਿਸ਼ੇਸ਼ ਕੋਰਸ ਕਰਵਾਏਗੀ |
ਕੈਪਟਨ ਅਮਰਿੰਦਰ ਸਿੰਘ ਨੇ ਖੁਲਾਸਾ ਕੀਤਾ ਕਿ ਨਵੀਂ ਬਣਨ ਵਾਲੀ ਇਸ ਯੂਨੀਵਰਸਟੀ ਦੀਆਂ ਕਲਾਸਾਂ ਨਵਾਂ ਮੁੱਖ ਕੈਂਪਸ ਦੇ ਤਿਆਰ ਹੋਣ ਤਕ ਆਰਜ਼ੀ ਕੈਂਪਸ (ਟਰਾਂਜ਼ਿਟ ਕੈਂਪਸ) ਵਿਚ ਸ਼ੁਰੂ ਹੋਣਗੀਆਂ ਅਤੇ ਨਵੇਂ ਕੈਂਪਸ ਲਈ ਪਿੰਡ ਕੈਰੋਂ ਵਿਚ 25 ਏਕੜ ਜ਼ਮੀਨ ਦੀ ਵਿਵਸਥਾ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪਿੰਡ ਕੈਂਰੋ ਵਿਚ ਬਣਨ ਜਾ ਰਹੀ ਯੂਨੀਵਰਸਟੀ ਸਹੀ ਮਾਅਨਿਆਂ ਵਿਚ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਂਰੋ ਨੂੰ  ਸ਼ਰਧਾਂਜਲੀ ਹੋਵੇਗੀ ਜੋ ਆਧੁਨਿਕ ਪੰਜਾਬ ਦੇ ਸਿਰਜਕ ਸਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਟੀ, ਲੁਧਿਆਣਾ ਦੀ ਸਥਾਪਨਾ ਦਾ ਸਿਹਰਾ ਵੀ ਇਨ੍ਹਾਂ ਨੂੰ  ਹੀ ਜਾਂਦਾ ਹੈ ਜਿਸ ਸਦਕਾ ਹਰੀ ਕ੍ਰਾਂਤੀ ਆਈ |
ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ  ਸਮਰਪਿਤ ਸੋਨੇ ਤੇ ਚਾਂਦੀ ਦੇ ਯਾਦਗਾਰੀ ਸਿੱਕੇ ਜਾਰੀ ਕੀਤੇ | ਸੋਨੇ ਦੇ 5 ਗ੍ਰਾਮ ਦੇ ਸਿੱਕੇ ਦੀ ਕੀਮਤ 27,500 ਰੁਪਏ, 10 ਗ੍ਰਾਮ ਦੇ ਸੋਨੇ ਦੇ ਸਿੱਕੇ ਦੀ 55,000 ਅਤੇ 50 ਗ੍ਰਾਮ ਦੇ ਚਾਂਦੀ ਦੇ ਸਿੱਕੇ ਦੀ ਕੀਮਤ 51,000 ਰੁਪਏ ਰੱਖੀ ਗਈ ਹੈ | ਇਹ ਸਿੱਕੇ ਦੇਸ਼ ਭਰ ਵਿਚ ਸਥਿਤ ਫੁਲਕਾਰੀ ਦੇ ਆਊਟਲੈਟ ਉਤੇ ਵਿਕਰੀ ਲਈ ਮੁਹੱਈਆ ਹੋਣਗੇ ਅਤੇ ਇਸ ਤੋਂ ਇਲਾਵਾ ਇਸ ਉਦੇਸ਼ ਲਈ ਆਉਂਦੇ ਦਿਨਾਂ ਵਿਚ ਬੈਂਕਾਂ ਅਤੇ ਡਾਕ ਘਰਾਂ ਨਾਲ ਤਾਲਮੇਲ ਕੀਤਾ ਜਾਵੇਗਾ |
ਇਸ ਮੌਕੇ ਉਚੇਰੀ ਸਿਖਿਆ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜ,  ਮੱਖ ਸਕੱਤਰ ਵਿੰਨੀ ਮਹਾਜਨ, ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਸ਼ਵਨੀ ਸੇਖੜੀ ਅਤੇ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਰਮੇਸ਼ ਕੁਮਾਰ ਗੰਟਾ ਵੀ ਹਾਜ਼ਰ ਸਨ |

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement