ਬਹੁਮਤ ਖੋ ਚੁੱਕੀ ਹੈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ: ਹਰਪਾਲ ਚੀਮਾ
Published : Aug 27, 2021, 6:41 pm IST
Updated : Aug 27, 2021, 6:41 pm IST
SHARE ARTICLE
Harpal Singh Cheema and CM punjab
Harpal Singh Cheema and CM punjab

ਕੈਪਟਨ ਨੂੰ ਬਹੁਮਤ ਸਾਬਤ ਕਰਨ ਦੀ ਚੁਣੌਤੀ ਦਿੰਦਿਆਂ 'ਆਪ' ਨੇ ਰਾਜਪਾਲ ਨੂੰ ਸੌਂਪਿਆਂ ਮੰਗ ਪੱਤਰ

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਪੰਜਾਬ ਦੇ ਰਾਜਪਾਲ  ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਬਹੁਮਤ ਸਾਬਤ ਕਰਨ ਦੀ ਚੁਣੌਤੀ  ਦਿੱਤੀ ਹੈ। ਇਸ ਵਫ਼ਦ ਵਿੱਚ 'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਜੈ ਸਿੰਘ ਰੋੜੀ ਸਮੇਤ ਆਗੂ  ਜਗਤਾਰ ਸਿੰਘ ਸੰਘੇੜਾ ਅਤੇ ਮਲਵਿੰਦਰ ਸਿੰਘ ਕੰਗ ਸ਼ਾਮਲ ਸਨ।

 

V. P. Singh Badnore
V. P. Singh Badnore

 

ਸ਼ੁੱਕਰਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਵਿਧਾਇਕਾਂ ਦੇ ਵਫ਼ਦ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਘੱਟ ਗਿਣਤੀ 'ਚ ਹੋਣ ਦਾ ਹਵਾਲਾ ਦਿੰਦਿਆਂ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਸਦਨ 'ਚ (ਫਲੋਰ 'ਤੇ) ਬਹੁਮੱਤ ਸਾਬਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਨਿਰਦੇਸ਼ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਗਲੇ ਸੱਤ ਦਿਨਾਂ ਦੌਰਾਨ ਬਹੁਮੱਤ ਸਿੱਧ ਕਰਨ ਤੋਂ ਇਨਕਾਰੀ ਹੁੰਦੇ ਹਨ ਤਾਂ ਮੌਜੂਦਾ ਸਰਕਾਰ ਨੂੰ ਤੁਰੰਤ ਭੰਗ ਕੀਤਾ ਜਾਵੇ।

 letter
letter

ਰਾਜਪਾਲ ਨੂੰ ਮਿਲਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੀਮਾ ਨੇ ਕਿਹਾ ਕਿ ਬਾਗ਼ੀ ਕਾਂਗਰਸੀਆਂ ਨੇ ਜੇ ਪੰਜਾਬ ਬਚਾਉਣਾ ਹੈ ਤਾਂ ਉਨ੍ਹਾਂ ਨੂੰ ਦੇਹਰਾਦੂਨ ਜਾਂ ਦਿੱਲੀ ਗੇੜੇ ਮਾਰਨ ਦੀ ਜ਼ਰੂਰਤ ਨਹੀਂ, ਉਹ ਰਾਜਧਾਨੀ ਸਥਿਤ ਪੰਜਾਬ ਰਾਜ ਭਵਨ ਜਾ ਕੇ ਹੀ ਪੰਜਾਬ ਬਚਾ ਸਕਦੇ ਹਨ, ਬਸ਼ਰਤੇ ਰਾਜਪਾਲ ਪੰਜਾਬ ਨੂੰ ਅਸਤੀਫ਼ੇ ਸੌਂਪ ਕੇ ਕੈਪਟਨ ਪ੍ਰਤੀ ਵਿਧਾਨ ਸਭਾ ਵਿਚ ਬੇਭਰੋਸਗੀ ਦਰਜ ਕਰਾਉਣੀ ਪਵੇਗੀ।

 

Harpal Singh CheemaHarpal Singh Cheema

 

ਚੀਮਾ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਦੇ ਨਾਂਅ 'ਤੇ ਆਪਣੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਗ਼ਾਵਤ ਕਰਨ ਵਾਲੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਅਤੇ ਸੁਖਬਿੰਦਰ ਸਿੰਘ ਸਰਕਾਰੀਆ, ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣਾ ਸਟੈਂਡ ਸਪੱਸ਼ਟ ਕਰਨ ਕਿ ਪੰਜਾਬ ਨੂੰ ਬਰਬਾਦ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨਾਲ ਹਨ ਜਾਂ ਪੰਜਾਬ ਅਤੇ ਪੰਜਾਬੀਆਂ ਦੇ ਨਾਲ, ਕਿਉਂਕਿ ਹਰੀਸ਼ ਰਾਵਤ ਨੇ ਸਾਫ਼ ਸ਼ਬਦਾਂ 'ਚ ਆਖ ਦਿੱਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਰਹਿਣਗੇ ਅਤੇ 2022 ਦੀਆਂ ਚੋਣਾਂ ਵੀ ਕੈਪਟਨ ਦੀ ਅਗਵਾਈ ਵਿੱਚ ਹੀ ਲੜੀਆਂ ਜਾਣਗੀਆਂ।

CM PunjabCM Punjab

 

ਚੀਮਾ ਮੁਤਾਬਿਕ ਸਾਢੇ ਚਾਰ ਸਾਲ 'ਚ ਮਾਫ਼ੀਆ ਰਾਜ ਦਾ ਹਿੱਸਾ ਰਹੇ ਬਾਗ਼ੀ ਮੰਤਰੀਆਂ ਅਤੇ ਵਿਧਾਇਕਾਂ ਨੇ ਦੇਰ ਨਾਲ ਹੀ ਸਹੀ ਪਰ ਦਰੁਸਤ ਸਟੈਂਡ ਲੈਂਦੇ ਹੋਏ ਇਕਬਾਲ ਕੀਤਾ ਹੈ ਕਿ ਕੈਪਟਨ ਸਰਕਾਰ ਨਿਕੰਮੀ ਅਤੇ ਬੇਇਨਸਾਫ਼ ਸਰਕਾਰ ਹੈ। ਜੋ ਪੰਜਾਬ ਦੀ ਮਾੜੀ ਸਥਿਤੀ ਅਤੇ ਮਾਫ਼ੀਆ ਰਾਜ ਦੀ ਲੁੱਟ ਲਈ ਜ਼ਿੰਮੇਵਾਰ ਹੋਣ ਦੇ ਨਾਲ- ਨਾਲ ਚੋਣ ਵਾਅਦੇ ਪੂਰੇ ਕਰਨ 'ਚ ਬੁਰੀ ਤਰਾਂ ਨਾਕਾਮ ਰਹੀ ਹੈ।

ਜੈ ਸਿੰਘ ਰੋੜੀ ਨੇ ਸਵਾਲ ਕੀਤਾ, 'ਕੀ ਬਾਗ਼ੀ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਮਨਜ਼ੂਰ ਹੈ? ਜੇ ਉਨ੍ਹਾਂ ਨੂੰ ਕੈਪਟਨ ਹੀ ਮਨਜ਼ੂਰ ਹੈ ਤਾਂ ਸਾਫ਼ ਹੁੰਦਾ ਹੈ ਕਿ ਉਹ ਕੇਵਲ ਤੇ ਕੇਵਲ ਕੁਰਸੀ ਲਈ ਲੜਦੇ ਹਨ। ਜੈ ਸਿੰਘ ਰੋੜੀ ਮੁਤਾਬਿਕ ਜੇ ਬਾਗ਼ੀ ਮੰਤਰੀ ਅਤੇ ਵਿਧਾਇਕ ਕੈਪਟਨ ਸਰਕਾਰ ਵਿਰੁੱਧ ਬੇਭਰੋਸਗੀ ਪ੍ਰਗਟ ਨਹੀਂ ਕਰਦੇ ਤਾਂ ਉਹ ਮਾਫ਼ੀਆ ਰਾਜ ਨਾਲ ਮਿਲੇ ਹੋਣ ਦੇ ਦਾਗ਼ ਧੋਣ ਦਾ ਆਖ਼ਰੀ ਮੌਕਾ ਵੀ ਗਵਾਅ ਦੇਣਗੇ।'

ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁਖ਼ਾਤਿਵ ਹੁੰਦਿਆਂ ਕਿਹਾ ਕਿ ਮੁੱਖ ਮੰਤਰੀ ਆਪਣੇ ਮੰਤਰੀਆਂ, ਵਿਧਾਇਕਾਂ ਅਤੇ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਅਤੇ ਸਮਰਥਨ ਖੋਹ ਚੁੱਕੇ ਹਨ ਅਤੇ ਹੁਣ ਉਹ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣ ਦੇ ਯੋਗ ਨਹੀਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement