ਕੋਵਿਡ: 'ਭਾਰਤ 'ਚ ਫਸੇ ਵੀਜ਼ਾ ਧਾਰਕਾਂ ਦਾ ਮਸਲਾ ਨਿਊਜ਼ੀਲੈਂਡ ਕੋਲ ਉਠਾਵੇ ਕੈਪਟਨ ਅਤੇ ਮੋਦੀ ਸਰਕਾਰ'
Published : Aug 27, 2021, 6:08 pm IST
Updated : Aug 27, 2021, 6:08 pm IST
SHARE ARTICLE
CM punjab and PM modi
CM punjab and PM modi

ਸੂਬਾ ਅਤੇ ਕੇਂਦਰ ਦੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਖੱਜਲ- ਖੁਆਰ ਹੋ ਰਹੇ ਹਨ ਸੈਂਕੜੇ ਪੰਜਾਬੀ ਨੌਜਵਾਨ

 

ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬਾ ਅਤੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਕੋੋਰੋਨਾ ਮਹਾਂਮਾਰੀ ਤੋਂ ਪਹਿਲਾਂ (ਮਾਰਚ 2020) ਭਾਰਤ ਆਏ ਉਨਾਂ ਨਿਊਜ਼ੀਲੈਂਡ ਵੀਜ਼ਾ ਧਾਰਕਾਂ ਦਾ ਮਾਮਲਾ ਨਿਊਜ਼ੀਲੈਂਡ ਸਰਕਾਰ ਕੋਲ ਉਠਾਇਆ ਜਾਵੇ ਜੋ 17 ਮਹੀਨਿਆਂ ਤੋਂ ਭਾਰਤ 'ਚ ਫਸੇ ਹੋਏ ਹਨ, ਕਿਉਂਕਿ ਨਿਊਜ਼ੀਲੈਂਡ ਸਰਕਾਰ ਨੇ 19 ਮਾਰਚ 2020 ਤੋਂ ਬਾਅਦ ਆਪਣੇ ਦੇਸ਼ ਦੀਆਂ ਸਰਹੱਦਾਂ ਬੰਦ ਕਰ ਦਿੱਤੀਆਂ ਸਨ। ਜਿਸ ਨਾਲ 500 ਤੋਂ ਵੱਧ ਭਾਰਤੀ ਖਾਸ ਕਰਕੇ ਨੌਜਵਾਨਾਂ ਦਾ ਆਰਥਿਕ ਅਤੇ ਸਮਾਜਿਕ ਤੌਰ 'ਤੇ ਭਾਰੀ ਨੁਕਸਾਨ ਹੋ ਰਿਹਾ ਹੈ। ਜਿਨਾਂ 'ਚ ਕਰੀਬ 300 ਨੌਜਵਾਨ ਪੰਜਾਬ ਨਾਲ ਸੰਬੰਧਤ ਹਨ। ਇਸ ਲਈ ਪੰਜਾਬ ਸਰਕਾਰ 3 ਮੰਤਰੀਆਂ 'ਤੇ ਅਧਾਰ ਇਕ ਕਮੇਟੀ ਗਠਿਤ ਕਰੇ ਜੋ ਕੇਂਦਰ ਸਰਕਾਰ ਕੋਲ ਇਸ ਮਾਮਲੇ ਦੀ ਪੈਰਵੀ ਕਰੇ।

 

Harpal Singh CheemaHarpal Singh Cheema

 

ਸ਼ੁੱਕਰਵਾਰ ਇਥੇ ਪ੍ਰਭਾਵਿਤ ਨੌਜਵਾਨਾਂ ਨਾਲ ਪ੍ਰੈਸ ਕਾਨਫਰੰਸ ਕਰਕੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤ ਸਰਕਾਰ ਨਿਊਜ਼ੀਲੈਂਡ ਦੇ ਇਹਨਾਂ ਓਪਨ ਵਰਕ ਪਰਮਿਟ, ਸਟੂਡੈਂਟ ਵੀਜ਼ਾ, ਪਾਰਟਨਰ ਵੀਜ਼ਾ, ਅਸੈਂਸ਼ਿਅਲ ਸਕਿੱਲ ਵੀਜ਼ਾ ਸਮੇਤ ਹੋਰ ਸ਼੍ਰੇਣੀਆਂ ਕੈਟਾਗਿਰੀਆਂ ਵਾਲੇ ਵੀਜ਼ਾ ਧਾਰਕਾਂ ਦਾ ਮੁੱਦਾ ਨਿਊਜ਼ੀਲੈਂਡ ਸਰਕਾਰ ਕੋਲ ਉਠਾਵੇ ਕਿਉਂਕਿ ਇਹ ਨਿਊਜ਼ੀਲੈਂਡ ਤੋਂ ਆਪਣੇ ਦੇਸ਼ 'ਚ ਕੁੱਝ ਸਮੇਂ ਲਈ ਵੱਖ ਵੱਖ ਕਾਰਨਾਂ ਕਰਕੇ ਆਏ ਸਨ, ਪਰ ਕੋਵਿਡ 19 ਦੀਆਂ ਪਾਬੰਦੀਆਂ ਕਾਰਨ ਵਾਪਸ ਨਿਊਜ਼ੀਲੈਂਡ ਨਹੀਂ ਜਾ ਸਕੇ, ਜਿਸ ਕਾਰਨ ਇਹਨਾਂ ਦੇ ਨਿਊਜ਼ੀਲੈਂਡ ਸਥਿਤ ਘਰਾਂ 'ਚ ਦਸਤਾਵੇਜ਼, ਸਰਟੀਫਿਕੇਟ, ਕੱਪੜੇ, ਕਾਰਾਂ ਅਤੇ ਹੋਰ ਘਰੇਲੂ ਸਾਜ਼ੋ ਸਮਾਨ ਖ਼ਰਾਬ ਹੋ ਰਿਹਾ ਹੈ। ਕਾਰਾਂ, ਘਰਾਂ ਅਤੇ ਹੋਰ ਵਸਤਾਂ ਦੀਆਂ ਕਿਸਤਾਂ ਟੁੱਟ ਗਈਆਂ ਹਨ। ਆਰਥਿਕ, ਪਰਿਵਾਰਕ ਅਤੇ ਸਮਾਜਿਕ ਜੀਵਨ ਪ੍ਰਭਾਵਿਤ ਹੋ ਰਿਹਾ ਹੈ।

 

VisaVisa

 

ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਇਸ ਮਸਲੇ ਦੇ ਹੱਲ ਲਈ ਦਿਲਚਸਪੀ ਦਿਖਾਉਣ। ਉਨ੍ਹਾਂ ਕਿਹਾ ਕਿ ਜੇਕਰ ਸੂਬਾ ਅਤੇ ਭਾਰਤ ਸਰਕਾਰ ਸੰਜੀਦਾ ਹੁੰਦੀਆਂ ਤਾਂ ਨੌਜਵਾਨੀ ਇੰਜ ਰੁਲਣ ਲਈ ਮਜਬੂਰ ਨਾ ਹੁੰਦੀ। ਚੀਮਾ ਨੇ ਕਿਹਾ ਕਿ ਉਨਾਂ ਵੱਲੋਂ ਮਾਮਲਾ ਭਾਰਤੀ ਵਿਦੇਸ਼ ਮੰਤਰਾਲੇ ਦੇ ਧਿਆਨ ਹਿੱਤ ਲਿਆ ਦਿੱਤਾ ਗਿਆ ਹੈ।

 

CM PunjabCM Punjab

 

ਨਿਊਜ਼ੀਲੈਂਡ ਦੇ ਵੀਜ਼ਾ ਧਾਰਕ ਜਗਵਿੰਦਰ ਸਿੰਘ ਨੇ ਦੱਸਿਆ ਕਿ ਨਿਊਜ਼ੀਲੈਂਡ ਸਰਕਾਰ ਨੇ ਭਾਰਤ ਤੋਂ ਜਾਣ ਵਾਲਿਆਂ 'ਤੇ ਪਾਬੰਦੀ ਲਾਈ ਹੋਈ ਹੈ, ਜਦੋਂ ਕਿ ਹੋਰਨਾਂ ਮੁਲਕਾਂ ਦੇ ਕ੍ਰਿਕਟਰ, ਐਕਟਰ, ਗਾਇਕ, ਨੈਨੀ, ਹੋਰ ਖਿਡਾਰੀ, ਮਛੇਰੇ, ਕਲਾਕਾਰ ਆਦਿ ਨੂੰ ਆਉਣ ਜਾਣ ਦੀ ਇਜਾਜਤ ਦੇ ਦਿੱਤੀ ਹੈ। ਉਨਾਂ ਕਿਹਾ ਕਿ ਭਾਰਤ ਤੋਂ ਜਾਣ ਵਾਲੇ ਵਿਅਕਤੀ ਨਿਊਜ਼ੀਲੈਂਡ ਸਰਕਾਰੀ ਦੀਆਂ ਕੋਰੋਨਾ ਸਬੰਧੀ ਸਾਰੀਆਂ ਹਦਾਇਤਾਂ ਮੰਨਣ ਲਈ ਤਿਆਰ ਹਨ। ਇਸ ਮੌਕੇ ਵੀਜ਼ਾ ਧਾਰਕ ਜਗਦੀਪ ਸਿੰਘ, ਚੇਤਨ, ਗਗਨ ਸਿੰਘ, ਦਵਿੰਦਰ ਸਿੰਘ, ਰਮਨਦੀਪ ਕੌਰ ਅਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

 

Jacinda ArdernJacinda Ardern

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement