
ਜੇ ਖੁੱਲ੍ਹ ਨਾ ਦਿੱਤੀ ਗਈ ਤਾਂ ਮੈਂ ਇੱਟ ਨਾਲ ਇੱਟ ਵੀ ਖੜਕਾ ਦੇਵਾਂਗਾ।
ਚੰਡੀਗੜ੍ਹ: ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਵੀ ਪੰਜਾਬ ਕਾਂਗਰਸ ਅੰਦਰ ਹਲਚਲ ਜਾਰੀ ਹੈ। ਇਹ ਹਲਚਲ ਅਜੇ ਰੁਕਣ ਦਾ ਨਾਮ ਨਹੀਂ ਲੈ ਰਹੀ ਕਿਉਂਕਿ ਨਵਜੋਤ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਅਜੇ ਵੀ ਕਹਾ ਸੁਣੀ ਹੁੰਦੀ ਰਹਿੰਦੀ ਹੈ। ਅਜਿਹੇ 'ਚ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਕੱਲ੍ਹ ਅੰਮ੍ਰਿਤਸਰ ਵਿਚ ਖੁੱਲ੍ਹ ਕੇ ਪੰਜਾਬ ਦੀ ਗੱਲ ਕੀਤੀ ਤੇ ਕਈ ਵੱਡੀਆਂ ਗੱਲਾਂ ਕਹਿ ਦਿੱਤੀਆਂ।
Navjot Sidhu
ਨਵਜੋਤ ਸਿੱਧੂ ਨੇ ਅੰਮ੍ਰਿਤਸਰ 'ਚ ਬੋਲਦਿਆਂ ਕਿਹਾ ਕਿ ਨਾ ਹੀ ਸਹੁੰਆਂ ਖਾ ਸਕਦੇ ਹਨ ਅਤੇ ਨਾ ਹੀ ਵਾਅਦੇ ਕਰ ਸਕਦੇ ਹਨ ਪਰ ਪੰਜਾਬ ਦੇ ਮੁੱਦਿਆਂ ਲਈ ਜਾਨ ਦੀ ਬਾਜ਼ੀ ਲਗਾ ਦੇਣਗੇ ਪਰ ਇਸ ਲਈ ਹਾਈਕਮਾਨ ਉਹਨਾਂ ਨੂੰ ਫ਼ੈਸਲੇ ਲੈਣ ਦੀ ਖੁੱਲ੍ਹ ਦਵੇ ਤੇ ਜੇ ਖੁੱਲ੍ਹ ਨਾ ਦਿੱਤੀ ਗਈ ਤਾਂ ਮੈਂ ਇੱਟ ਨਾਲ ਇੱਟ ਵੀ ਖੜਕਾ ਦੇਵਾਂਗਾ। ਉਹਨਾਂ ਕਿਹਾ ਕਿ ਉਹ ਦਰਸ਼ਨੀ ਘੋੜਾ ਬਣ ਕੇ ਨਹੀਂ ਰਹਿਣਾ ਚਾਹੁੰਦੇ ਫੈਸਲੇ ਲੈਣੇ ਪੈਣਗੇ।
ਸਿੱਧੂ ਨੇ ਬਿਜਲੀ ਦਰਾਂ 'ਤੇ ਵੀ ਸਵਾਲ ਖੜ੍ਹਾ ਕੀਤਾ। ਉਨ੍ਹਾਂ ਕਿਹਾ ਪੰਜਾਬ ਦੇ ਲੋਕ ਨਿਰਾਸ਼ ਹਨ। ਅੱਜ ਬਿਜਲੀ 9 ਰੁਪਏ ਮਿਲਦੀ ਹੈ ਪਰ ਇਹ ਤਿੰਨ ਰੁਪਏ ਪ੍ਰਤੀ ਯੂਨਿਟ ਮਿਲ ਸਕਦੀ ਹੈ। ਸਿੱਧੂ ਨੇ ਸੁਆਲ ਕੀਤਾ ਘਪਲੇ ਕੌਣ ਕਰ ਰਿਹਾ ਹੈ? ਵਾਈਟ ਪੇਪਰ ਕੌਣ ਨਹੀਂ ਲਿਆਉਣਾ ਚਾਹੁੰਦਾ। ਜੇ ਜਾਨ ਦੀ ਬਾਜ਼ੀ ਵੀ ਲਾਉਣੀ ਪਈ ਤਾਂ ਲਾਵਾਂਗਾ ਪਰ ਪਾਵਰ ਪਰਚੇਜ ਐਗਰੀਮੈਂਟ ਰੱਦ ਕਰਾਂਵਾਂਗਾ। ਸਿੱਧੂ ਨੇ ਕਿਹਾ ਮੈਂ ਮੁੱਖ ਮੰਤਰੀ ਨੂੰ ਬੇਨਤੀ ਕਰ ਚੁੱਕਾ ਹਾਂ ਜੇ ਤਿੰਨ ਰੁਪਏ ਬਿਜਲੀ ਦੇਵਾਂਗੇ ਤਾਂ ਸ਼ਹਿਰਾਂ 'ਚ ਮੁੜ ਆਸ ਬੱਝੇਗੀ।