ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਦਿੱਤਾ ਅਸਤੀਫ਼ਾ
Published : Aug 27, 2021, 12:15 pm IST
Updated : Aug 27, 2021, 1:18 pm IST
SHARE ARTICLE
Navjot Sidhu's advisor Malwinder Singh Mali resigns
Navjot Sidhu's advisor Malwinder Singh Mali resigns

ਉਹਨਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਪੰਜਾਬ, ਧਾਰਮਕ ਘੱਟ ਗਿਣਤੀਆਂ, ਦੱਬੇ ਕੁਚਲੇ ਲੋਕਾਂ, ਮਨੁੱਖੀ ਹੱਕਾਂ, ਜਮਹੂਰੀਅਤ ਦੀ ਲੜਾਈ ਲੜ ਰਹੇ ਹਨ ਅਤੇ ਅੱਗੇ ਵੀ ਲੜਦੇ ਰਹਿਣਗੇ।

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਅਸਤੀਫਾ ਦਿੱਤਾ ਹੈ। ਉਹਨਾਂ ਨੇ ਇਸ ਦਾ ਐਲਾਨ ਜਾਰੀ ਪ੍ਰੈੱਸ ਬਿਆਨ ਜ਼ਰੀਏ ਕੀਤਾ। ਉਹਨਾਂ ਲਿਖਿਆ, ‘ਪੰਜਾਬ, ਪੰਜਾਬੀ ਭਾਈਚਾਰੇ ਅਤੇ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਪੰਜਾਬ ਮਾਡਲ, ਪੰਜਾਬ ਦੇ ਮੁੱਦੇ ਅਤੇ ਉਹਨਾਂ ਦੇ ਹੱਲ ਲਈ ਲੰਬੇ ਸਮੇਂ ਤੋਂ ਚੱਲ ਰਹੇ ਸ਼ਾਂਤਮਈ ਕਿਸਾਨ ਅੰਦੋਲਨ ਦੇ ਸੰਦਰਭ ਵਿਚ ਉਭਰ ਰਹੀ ਪਾਰਦਰਸ਼ੀ ਤੇ ਜਵਾਬਦੇਹੀ ਦੀ ਸਿਆਸਤ ’ਤੇ ਸੰਵਾਦ ਨੂੰ ਲੀਹੋ ਲਾਹੁਣ ਅਤੇ ਇਸ ਦੇ ਪੱਖ ਵਿਚ ਹੱਥ ਬੰਨ੍ਹ ਕੇ ਲੜਨ ਦੇ ਦਬਾਅ ਨੂੰ ਨਕਾਰਦਿਆਂ ਮੈਂ ਨਵਜੋਤ ਸਿੰਘ ਸਿੱਧੂ ਨੂੰ ਸਲਾਹ ਦੇਣ ਲਈ ਦਿੱਤੀ ਸਹਿਮਤੀ ਨਿਮਰਤਾ ਸਹਿਤ ਵਾਪਸ ਲੈਣ ਦਾ ਐਲਾਨ ਕਰਦਾ ਹਾਂ’।

Malwinder Singh MaliMalwinder Singh Mali

ਹੋਰ ਪੜ੍ਹੋ: ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ 'ਤੇ ਭੜਕੇ ਰਾਹੁਲ ਗਾਂਧੀ, ‘ਖੇਤ ਨੂੰ ਰੇਤ ਨਹੀਂ ਹੋਣ ਦੇਵਾਂਗੇ'

ਉਹਨਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਪੰਜਾਬ, ਧਾਰਮਕ ਘੱਟ ਗਿਣਤੀਆਂ, ਦੱਬੇ ਕੁਚਲੇ ਲੋਕਾਂ, ਮਨੁੱਖੀ ਹੱਕਾਂ, ਜਮਹੂਰੀਅਤ ਦੀ ਲੜਾਈ ਲੜ ਰਹੇ ਹਨ ਅਤੇ ਅੱਗੇ ਵੀ ਲੜਦੇ ਰਹਿਣਗੇ। ਉਹਨਾਂ ਕਿਹਾ ਕਿ ਮੇਰੇ ਵਿਚਾਰਾਂ ਪ੍ਰਤੀ ਜੋ ਪ੍ਰਚਾਰ ਸਿਆਸਤਦਾਨਾਂ ਨੇ ਕੀਤਾ ਹੈ, ਇਸ ਪ੍ਰਸੰਗ ਵਿਚ ਜੇ ਮੇਰਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਕੈਪਟਨ ਅਮਰਿੰਦਰ ਸਿੰਘ, ਵਿਜੈ ਇੰਦਰ ਸਿੰਗਲਾ, ਮਨੀਸ਼ ਤਿਵਾੜੀ, ਸੁਖਬੀਰ ਬਾਦਲ, ਬਿਕਰਮ ਮਜੀਠੀਆ, ਭਾਜਪਾ ਸਕੱਤਰ ਸੁਭਾਸ਼ ਸ਼ਰਮਾ ਅਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਅਤੇ ਜਰਨੈਲ ਸਿੰਘ ਜ਼ਿੰਮੇਵਾਰ ਹੋਣਗੇ।

Navjot Sidhu Navjot Sidhu

ਹੋਰ ਪੜ੍ਹੋ: ਅਰਵਿੰਦ ਕੇਜਰੀਵਾਲ ਨੂੰ ਮਿਲੇ ਸੋਨੂੰ ਸੂਦ, 'ਦੇਸ਼ ਦੇ ਮੈਂਟਰਸ' ਪ੍ਰੋਗਰਾਮ ਲਈ ਬਣੇ ਬਰੈਂਡ ਅੰਬੈਸਡਰ

ਦੱਸ ਦਈਏ ਕਿ ਮਾਲਵਿੰਦਰ ਸਿੰਘ ਮਾਲੀ ਇਹਨੀਂ ਦਿਨੀਂ ਅਪਣੇ ਬਿਆਨਾਂ ਨੂੰ ਲੈ ਕੇ ਕਾਫੀ ਸੁਰਖੀਆਂ ਵਿਚ ਹਨ। ਇਸ ਦੌਰਾਨ ਉਹਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ’ਤੇ ਵੀ ਹਮਲਾ ਬੋਲਿਆ ਸੀ। ਇਸ ਦੌਰਾਨ ਬੀਤੇ ਦਿਨ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਸੀ ਕਿ ਨਵਜੋਤ ਸਿੱਧੂ ਨੂੰ ਅਪਣੇ ਸਲਾਹਕਾਰਾਂ ਨੂੰ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ ਅਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਉਹ ਖੁਦ ਉਹਨਾਂ ਨੂੰ ਬਰਖ਼ਾਸਤ ਕਰ ਦੇਣਗੇ।

Captain Amarinder SinghCaptain Amarinder Singh

ਹੋਰ ਪੜ੍ਹੋ: Kabul Airport Blast: ਬੰਬ ਧਮਾਕੇ ‘ਚ ਹੁਣ ਤੱਕ 60 ਮੌਤਾਂ, ਹਮਲੇ ਪਿੱਛੇ ISIS ਖੁਰਾਸਾਨ ਦਾ ਹੱਥ

ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਸੰਵਿਧਾਨ ਦੀ ਧਾਰਾ 370 ਖ਼ਤਮ ਕਰਨ ਦੇ ਮੁੱਦੇ 'ਤੇ ਗੱਲ ਕੀਤੀ ਸੀ ਜਿਸ ਦੇ ਤਹਿਤ ਸਾਬਕਾ ਰਾਜ ਜੰਮੂ -ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਮਿਲਿਆ ਸੀ। ਉਹਨਾਂ ਨੇ ਕਥਿਤ ਤੌਰ 'ਤੇ ਕਿਹਾ ਸੀ ਕਿ ਜੇ ਕਸ਼ਮੀਰ ਭਾਰਤ ਦਾ ਹਿੱਸਾ ਸੀ ਤਾਂ ਧਾਰਾ 370 ਅਤੇ 35 ਏ ਹਟਾਉਣ ਦੀ ਕੀ ਲੋੜ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨੂੰ ਕਿਹਾ ਸੀ ਕਿ ਉਹ ਆਪਣੇ ਸਲਾਹਕਾਰਾਂ ਨੂੰ ਅਜਿਹੀਆਂ ਟਿੱਪਣੀਆਂ ਕਰਨ 'ਤੇ ਕਾਬੂ ਰੱਖਣ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement