‘ਆਪ’ ਦੇ ਹੋਏ ਸੇਵਾ ਸਿੰਘ ਸੇਖਵਾਂ
Published : Aug 27, 2021, 12:38 am IST
Updated : Aug 27, 2021, 12:38 am IST
SHARE ARTICLE
image
image

‘ਆਪ’ ਦੇ ਹੋਏ ਸੇਵਾ ਸਿੰਘ ਸੇਖਵਾਂ

ਪੰਜਾਬ ’ਚ ਸਿਆਸਤ ਨਹੀਂ, ਬਦਲਾਅ ਲਿਆਉਣ ਆਏ ਹਾਂ : ਕੇਜਰੀਵਾਲ

ਬਟਾਲਾ, ਕਾਦੀਆਂ, ਧਾਰੀਵਾਲ, 26 ਅਗੱਸਤ (ਇੰਦਰਜੀਤ, ਅਮਰੀਕ ਮਠਾਰੂ, ਸੁਖਨਾਮ ਸਿੰਘ, ਗੁਰਪ੍ਰੀਤ ਮੱਲੀ, ਜੇ ਐਸ ਸੰਧੂ) : ਅਧਿਆਪਕ ਤੋਂ ਸਿਆਸਤਦਾਨ ਬਣੇ ਸੇਵਾ ਸਿੰਘ ਸੇਖਵਾਂ ਅੱਜ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ’ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖ਼ੁਦ ਪਿੰਡ ਸੇਖਵਾਂ ਆ ਕੇ ਉਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕੀਤਾ। 
ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ਤੋਂ ਪਹਿਲਾਂ ਅਕਾਲੀ ਦਲ ਡੈਮੋਕ੍ਰੇਟਿਕ ਦਾ ਹਿੱਸਾ ਸਨ ਪਰ ਸੇਖਵਾਂ ਪਾਰਟੀ ’ਚ ਜ਼ਿਆਦਾ ਸਰਗਰਮ ਨਾ ਰਹੇ। ਕੁੱਝ ਦਿਨ ਪਹਿਲਾਂ ਇਹ ਖ਼ਬਰ ਆਈ ਕਿ ਸੇਵਾ ਸਿੰਘ ਸੇਖਵਾਂ ਨੇ ’ਆਪ’ ਦੇ ਸਹਿ-ਇੰਚਾਰਜ ਰਾਘਵ ਚੱਢਾ ਨਾਲ ਮੋਹਾਲੀ ’ਚ ਮੁਲਾਕਾਤ ਕੀਤੀ ਸੀ, ਉੱਥੇ ਹੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦਾ ਪ੍ਰੋਗਰਾਮ ਤੈਅ ਕਰ ਲਿਆ ਗਿਆ ਸੀ, ਜਿਸ ਤੋਂ ਬਾਅਦ ਅੱਜ ਪਿੰਡ ਸੇਖਵਾਂ ’ਚ ਦੋਵੇਂ ਆਗੂਆਂ ਨੇ ਮੁਲਾਕਾਤ ਕੀਤੀ ਅਤੇ ਸੇਵਾ ਸਿੰਘ ਸੇਖਵਾਂ ਨੇ ਝਾੜੂ ਫੜ ਲਿਆ। ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਆਪ ਸੁਪਰੀਮੋ ਕੇਜਰੀਵਾਲ ਉਨ੍ਹਾਂ ਵਰਗੇ ਇਕ ਸਧਾਰਣ ਬੰਦੇ ਦੀ ਖ਼ਬਰ ਲੈਣ ਇੱਥੇ ਪਹੁੰਚੇ ਹਨ ਅਤੇ ਉਨ੍ਹਾਂ ਵਰਗਾ ਮਹਾਨ ਵਿਅਕਤੀ ਕੋਈ ਨਹੀਂੈ। ਇਸ ਮੌਕੇ ਅਕਾਲੀ ਦਲ ਨਾਲ ਰੋਸ ਪ੍ਰਗਟ ਕਰਦਿਆਂ ਸੇਖਵਾਂ ਨੇ ਕਿਹਾ ਕਿ ਸਾਡੀ ਤਿੰਨ ਪੀੜ੍ਹੀਆਂ ਦੀ ਸੇਵਾ ਹੋਣ ਦੇ ਬਾਵਜੂਦ ਅਕਾਲੀ ਦਲ ਦਾ ਇਕ ਵੀ ਸਾਥੀ ਉਨ੍ਹਾਂ ਦੀ ਖ਼ਬਰ ਲੈਣ ਨਹੀਂ ਆਇਆ।
ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਕੇਜਰੀਵਾਲ ਨੇ ਕਿਹਾ ਕਿ ਸੇਵਾ ਸਿੰਘ ਸੇਖਵਾਂ ਅਤੇ ਉਨ੍ਹਾਂ ਦੇ ਪਿਤਾ ਜੀ ਦਾ ਪੰਜਾਬ ਦੀ ਸਿਆਸਤ ’ਚ ਵੱਡਾ ਯੋਗਦਾਨ ਰਿਹਾ ਹੈ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਕੁੱਝ ਦਿਨ ਪਹਿਲਾਂ ਹੀ ਪਤਾ ਲੱਗਾ ਸੀ ਕਿ ਉਹ ਸੇਵਾ ਸਿੰਘ ਸੇਖਵਾਂ ਬੀਮਾਰ ਹਨ ਤਾਂ ਉਹ ਉਨ੍ਹਾਂ ਦੇ ਘਰ ਅੱਜ ਉਨ੍ਹਾਂ ਦਾ ਹਾਲ ਜਾਣਨ ਆਏ ਹਨ। ਕੇਜਰੀਵਾਲ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਸੇਵਾ ਸਿੰਘ ਸੇਖਵਾਂ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਉਨ੍ਹਾਂ ਨੇ ਕਸ਼ਮੀਰ ਨੂੰ ਲੈ ਕੇ ਪੰਜਾਬ ਦੇ ਸਿਆਸੀ ਆਗੂਆਂ ਵਲੋਂ ਦਿਤੇ ਬਿਆਨ ਸੁਣੇ ਸਨ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਅਤੇ ਇੱਥੇ ਕੋਈ ਵੀ ਬਿਆਨ ਸੋਚ-ਸਮਝ ਕੇ ਅਤੇ ਜ਼ਿੰਮੇਵਾਰੀ ਨਾਲ ਦਿਤਾ ਜਾਣਾ ਚਾਹੀਦਾ ਹੈ। 
ਕੇਜਰੀਵਾਲ ਨੇ ਕਿਹਾ ਕਿ ਉਹ ਪੰਜਾਬ ’ਚ ਸਿਆਸਤ ਕਰਨ ਨਹੀਂ, ਬਲਕਿ ਪੰਜਾਬ ਅੰਦਰ ਬਦਲਾਅ ਲਿਆਉਣ ਲਈ ਆਏ ਹਨ। ਉਨ੍ਹਾਂ ਕਿਹਾ ਕਿ ਸਾਡਾ ਮਿਸ਼ਨ ਹੈ ਕਿ ਅਸੀਂ ਅਜਿਹਾ ਪੰਜਾਬ ਬਣਾਈਏ, ਜਿੱਥੇ ਸੁੱਖ-ਚੈਨ ਹੋਵੇ, ਮੁਫ਼ਤ ਸਿੱਖਿਆ ਹੋਵੇ, ਬਿਜਲੀ ਸਸਤੀ ਹੋਵੇ ਅਤੇ ਇਲਾਜ ਵੀ ਵਧੀਆ ਹੋਵੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਇਕ ਚੰਗਾ ਪੰਜਾਬ ਸਿਰਜਣ ਦੇ ਮਕਸਦ ਨਾਲ ਲੜੀਆਂ ਜਾਣਗੀਆਂ। ਇਸ ਮੌਕੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ, ‘ਆਪ’ ਆਗੂ ਰਾਘਵ ਚੱਢਾ ਵੀ ਮੌਜੂਦ ਸਨ। 
   ਦੂਜੇ ਪਾਸੇ ਪਿੰਡ ਸੇਖਵਾਂ ’ਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਾਲੀਆ ਝੰਡੀਆਂ ਨਾਲ ਵਿਰੋਧ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਤੋਂ ਇਲਾਵਾ ਐਡੋਵਕੇਟ ਜਗਰੂਪ ਸਿੰਘ ਸੇਖਵਾਂ ਵੀ ਹਾਜ਼ਰ ਸਨ।  
 

SHARE ARTICLE

ਏਜੰਸੀ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement