ਟਰਾਂਸਪੋਰਟ ਮੰਤਰੀ ਨੇ ਮੋਟਰ ਵਾਹਨ ਇੰਸਪੈਕਟਰਾਂ ਦੀਆਂ ਸਾਰੀਆਂ 11 ਆਸਾਮੀਆਂ 'ਤੇ ਨਿਯੁਕਤ ਕੀਤੇ ਅਧਿਕਾਰੀ
Published : Aug 27, 2022, 5:02 pm IST
Updated : Aug 27, 2022, 5:02 pm IST
SHARE ARTICLE
Laljit Singh Bhullar
Laljit Singh Bhullar

ਵਾਹਨਾਂ ਦੇ ਫਿਟਨੈੱਸ ਸਰਟੀਫ਼ਿਕੇਟ ਦੇ ਕੰਮ 'ਚ ਤੇਜ਼ੀ ਲਿਆਉਣ ਲਈ ਲਿਆ ਫ਼ੈਸਲਾ

 

ਚੰਡੀਗੜ੍ਹ: ਪੰਜਾਬ 'ਚ ਪੁਰਾਣੇ ਵਾਹਨਾਂ ਦੇ ਫਿਟਨੈਸ ਸਰਟੀਫ਼ਿਕੇਟ ਜਾਰੀ ਕਰਨ ਅਤੇ ਪਾਸਿੰਗ ਦੇ ਕੰਮ ਦੇ ਦਿਨੋ-ਦਿਨ ਵਧ ਰਹੇ ਬੋਝ ਨੂੰ ਘਟਾਉਂਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੀਆਂ ਸਾਰੀਆਂ 11 ਆਸਾਮੀਆਂ 'ਤੇ ਮੋਟਰ ਵਾਹਨ ਇੰਸਪੈਕਟਰਾਂ (ਐਮ.ਵੀ.ਆਈ.) ਦੀ ਤੈਨਾਤੀ ਕਰ ਦਿੱਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 11 ਆਰ.ਟੀ.ਏਜ਼. ਅਧੀਨ ਸਿਰਫ਼ 4 ਐਮ.ਵੀ.ਆਈ. ਪੁਰਾਣੇ ਵਾਹਨਾਂ ਨੂੰ ਫ਼ਿਟਨੈੱਸ ਸਰਟੀਫ਼ਿਕੇਟ ਜਾਰੀ ਕਰਨ ਅਤੇ ਪਾਸਿੰਗ ਦਾ ਕੰਮ ਸਾਂਭ ਰਹੇ ਸਨ ਜਿਸ ਕਾਰਨ ਆਰ.ਟੀ.ਏ. ਦਫ਼ਤਰਾਂ ਵਿੱਚ ਕੰਮ ਦੀ ਚਾਲ ਸੁਸਤ ਹੋਣ ਕਰਕੇ ਫ਼ਾਈਲਾਂ ਦੇ ਢੇਰ ਲੱਗੇ ਹੋਣ ਦੀਆਂ ਖ਼ਬਰਾਂ ਮਿਲ ਰਹੀਆਂ ਸਨ।

Laljit Singh Bhullar -Laljit Singh Bhullar -

ਇਸ ਲਈ ਕੰਮ ਦੇ ਬੋਝ ਨੂੰ ਘਟਾਉਣ ਅਤੇ ਹੋਰ ਪਾਰਦਰਸ਼ਤਾ ਲਿਆਉਣ ਲਈ ਵਿਭਾਗ ਵਿੱਚ ਅੰਦਰੂਨੀ ਪ੍ਰਬੰਧ ਕਰਦਿਆਂ ਪੰਜਾਬ ਰੋਡਵੇਜ਼ ਤੋਂ ਸਟਾਫ਼ ਲੈ ਕੇ ਐਮ.ਵੀ.ਆਈ. ਦੀਆਂ ਸਾਰੀਆਂ ਆਸਾਮੀਆਂ 'ਤੇ ਅਧਿਕਾਰੀ ਤੈਨਾਤ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ 11 ਆਰ.ਟੀ.ਏਜ਼. ਦਫ਼ਤਰਾਂ ਅਧੀਨ 11 ਐਮ.ਵੀ.ਆਈ. ਕੰਮ ਕਰਨਗੇ ਅਤੇ ਇਨ੍ਹਾਂ ਆਸਾਮੀਆਂ 'ਤੇ ਵਿਭਾਗ ਦੇ ਮਿਹਨਤਕਸ਼ ਅਧਿਕਾਰੀਆਂ ਨੂੰ ਤੈਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਵਿਭਾਗ ਦੀਆਂ ਸੇਵਾਵਾਂ ਦੀ ਤੁਰੰਤ ਡਿਲੀਵਰੀ ਮਿਲ ਸਕੇਗੀ।

laljit singh bhullarlaljit singh bhullar

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲਾਂ ਤੈਨਾਤ ਅਧਿਕਾਰੀਆਂ ਤੋਂ ਇਲਾਵਾ ਹੁਣ ਐਮ.ਵੀ.ਆਈ. ਪ੍ਰੀਤਇੰਦਰ ਅਰੋੜਾ ਜ਼ਿਲ੍ਹਾ ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ ਅਤੇ ਮਾਨਸਾ ਦਾ ਕੰਮ ਵੇਖਣਗੇ ਜਦਕਿ ਐਮ.ਵੀ.ਆਈ. ਸੁਖਵਿੰਦਰ ਸਿੰਘ ਜ਼ਿਲ੍ਹਾ ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ, ਐਮ.ਵੀ.ਆਈ. ਮੈਰਿਕ ਗਰਗ ਜ਼ਿਲ੍ਹਾ ਲੁਧਿਆਣਾ, ਐਮ.ਵੀ.ਆਈ. ਗੁਰਿੰਦਰ ਸਿੰਘ ਜ਼ਿਲ੍ਹਾ ਜਲੰਧਰ ਤੇ ਕਪੂਰਥਲਾ, ਐਮ.ਵੀ.ਆਈ. ਲੀਲਾ ਸਿੰਘ ਜ਼ਿਲ੍ਹਾ ਗੁਰਦਾਸਪੁਰ, ਐਮ.ਵੀ.ਆਈ. ਮਧੂ ਪੁਸ਼ਪ ਜ਼ਿਲ੍ਹਾ ਪਠਾਨਕੋਟ, ਐਮ.ਵੀ.ਆਈ. ਨਵਦੀਪ ਸਿੰਘ ਜ਼ਿਲ੍ਹਾ ਅੰਮ੍ਰਿਤਸਰ ਤੇ ਤਰਨ ਤਾਰਨ ਅਤੇ ਐਮ.ਵੀ.ਆਈ. ਜਸਪ੍ਰੀਤ ਸਿੰਘ ਜ਼ਿਲ੍ਹਾ ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਦਾ ਕੰਮ ਵੇਖਣਗੇ।

 Laljit Singh BhullarLaljit Singh Bhullar

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭ੍ਰਿਸ਼ਟਾਚਾਰ ਵਿਰੁੱਧ ਸਿਫ਼ਰ ਸਹਿਣਸ਼ੀਲਤਾ 'ਤੇ ਜ਼ੋਰ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਲਿਪਤ ਪਾਏ ਗਏ ਕਿਸੇ ਵੀ ਅਧਿਕਾਰੀ ਜਾਂ ਮੁਲਾਜ਼ਮ ਨੂੰ ਬਿਲਕੁਲ ਵੀ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਮੁੜ ਸੁਚੇਤ ਕੀਤਾ ਕਿ ਉਹ ਈਮਾਨਦਾਰੀ ਨਾਲ ਆਪਣਾ ਫ਼ਰਜ਼ ਨਿਭਾਉਣ।     

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement