
ਚੋਰਾਂ ਨੇ ਏਟੀਐੱਮ ਮਸ਼ੀਨ ਨੂੰ ਗੈਸ ਕਟਰ ਨਾਲ ਕੱਟ ਕੇ 17 ਲੱਖ ਰੁਪਏ ਲੁੱਟ ਲਏ
ਹੁਸ਼ਿਆਰਪੁਰ: ਪੰਜਾਬ ਵਿੱਚ ਦਿਨੋਂ-ਦਿਨ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ 'ਚ ਲਗਾਤਾਰ ਇਜਾਫਾ ਹੁੰਦਾ ਜਾ ਰਿਹਾ ਹੈ। ਅੱਜ ਦੀ ਨੌਜਵਾਨ ਪੀੜ੍ਹੀ ਕੰਮ ਕਰਨ ਦੀ ਬਜਾਏ ਚੋਰੀਆਂ ਕਰਨ ਵਿੱਚ ਜ਼ਿਆਦਾ ਮਸਰੂਫ਼ ਵਿਖਾਈ ਦੇ ਰਹੀ ਹੈ। ਜਿਸ ਦੇ ਤਹਿਤ ਹੁਸ਼ਿਆਰਪੁਰ ਦੇ ਬਲਾਕ ਮਾਹਿਲਪੁਰ ਦੇ ਪਿੰਡ ਭਾਮ ’ਚ ਪੰਜਾਬ ਨੈਸ਼ਨਲ ਬੈਂਕ ਦੇ ਬਾਹਰ ਲੱਗੇ ਏਟੀਐੱਮ ’ਚੋਂ 17 ਲੱਖ ਚੋਰੀ ਹੋਣ ਦਾ ਮਾਮਲਾ ਸਾਹਮਣੇ ਅਇਆ ਹੈ,
ATM Machine
ਦੇਰ ਰਾਤ ਬਰੇਜ਼ਾ ਕਾਰ ਵਿਚ ਆਏ ਤਿੰਨ ਚੋਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੰਦਿਆ ਏਟੀਐੱਮ ਮਸ਼ੀਨ ਨੂੰ ਗੈਸ ਕਟਰ ਨਾਲ ਕੱਟ ਕੇ 17 ਲੱਖ ਰੁਪਏ ਲੁੱਟ ਲਏ।
CCTV
ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।