ਰਿਸ਼ਵਤ ਮੰਗਣ ਵਾਲੇ ਪੁਲਿਸ ਮੁਲਾਜ਼ਮ ਵਿਰੁੱਧ ਪਰਚਾ ਦਰਜ, ਸੇਵਾਵਾਂ ਤੋਂ ਮੁਅੱਤਲ
Published : Aug 27, 2023, 9:07 pm IST
Updated : Aug 27, 2023, 9:07 pm IST
SHARE ARTICLE
File Photo
File Photo

ਊਧਮ ਸਿੰਘ ਖਿਲਾਫ ਥਾਣਾ ਸਦਰ ਖਰੜ ਵਿਖੇ ਐਫ.ਆਈ.ਆਰ. ਦਰਜ ਕਰਕੇ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। 

 

ਖਰੜ/ਚੰਡੀਗੜ੍ਹ:  ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਹੁਕਮਾਂ ‘ਤੇ ਪੁਲਿਸ ਸਟੇਸ਼ਨ ਸਦਰ ਖਰੜ ਵਿਖੇ ਤਾਇਨਾਤ ਪੁਲਿਸ ਮੁਲਾਜ਼ਮ ਊਧਮ ਸਿੰਘ ਖਿਲਾਫ਼ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਖਿਜਰਾਬਾਦ ਨਿਵਾਸੀ ਪਰਮਜੀਤ ਸਿੰਘ ਤੋਂ ਪੁਲਿਸ ਮੁਲਾਜ਼ਮ ਊਧਮ ਸਿੰਘ ਅਸਿੱਧੇ ਢੰਗ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ ਸੀ।

ਪਰਮਜੀਤ ਸਿੰਘ ਵਲੋਂ ਇਸ ਸਬੰਧੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਗਈ ਸੀ। ਜੋ ਕਿ ਹਲਕਾ ਖਰੜ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਧਿਆਨ ਵਿੱਚ ਆ ਗਈ। ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਐਸ.ਐਸ.ਪੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਸਨ। ਜਿਸ ‘ਤੇ ਕਾਰਵਾਈ ਕਰਦਿਆਂ ਊਧਮ ਸਿੰਘ ਖਿਲਾਫ ਥਾਣਾ ਸਦਰ ਖਰੜ ਵਿਖੇ ਐਫ.ਆਈ.ਆਰ. ਦਰਜ ਕਰਕੇ ਸਰਕਾਰੀ ਸੇਵਾਵਾਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। 

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸ਼ਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਰੋਕਣ ਲਈ ਵੱਟਸਐਪ ਨੰਬਰ 95012 00200 ਜਾਰੀ ਕੀਤਾ ਗਿਆ ਹੈ ਜਿਸ ਉੱਤੇ ਵੀ ਲੋਕ ਭ੍ਰਿਸ਼ਟਾਚਾਰ ਸਬੰਧੀ ਆਪਣੀ ਸ਼ਿਕਾਇਤਾਂ ਦਰਜ ਕਰ ਸਕਦੇ ਹਨ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement