HSGMC ਵਿਵਾਦ 'ਤੇ 5 ਮੈਂਬਰੀ ਸਬ-ਕਮੇਟੀ ਦਾ ਗਠਨ
Published : Aug 27, 2023, 4:47 pm IST
Updated : Aug 27, 2023, 4:47 pm IST
SHARE ARTICLE
File Photo
File Photo

ਮਾਮਲੇ ਦੀ ਜਾਂਚ ਕਰ ਕੇ ਅਕਾਲ ਤਖ਼ਤ ਨੂੰ ਸੌਂਪੀ ਜਾਵੇਗੀ ਰਿਪੋਰਟ 

ਅੰਮ੍ਰਿਤਸਰ - ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ HSGMC ਵਿਵਾਦ ਦੀ ਜਾਂਚ ਲਈ 5 ਮੈਂਬਰੀ ਸਬ-ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿਚ ਬਾਬਾ ਗੁਰਪ੍ਰੀਤ ਸਿੰਘ ਮੈਂਬਰ ਸ਼੍ਰੋ.ਗੁ.ਪ੍ਰ.ਕਮੇਟੀ, ਸ੍ਰੀ ਅੰਮ੍ਰਿਤਸਰ, ਸੁਖਵਰਸ਼ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ, ਸ਼੍ਰੋ.ਗੁ.ਪ੍ਰ.ਕਮੇਟੀ, ਸ੍ਰੀ ਅੰਮ੍ਰਿਤਸਰ, ਡਾ. ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰਸੀਪਲ ਖਾਲਸਾ ਕਾਲਜੀਏਟ ਸਕੂਲ, ਸ੍ਰੀ ਅੰਮ੍ਰਿਤਸਰ, ਇੰਜੀ. ਸਰਬਜੀਤ ਸਿੰਘ ਚੰਡੀਗੜ੍ਹ, ਅਜੀਤ ਸਿੰਘ (ਮੈਂਬਰ/ਕੋਆਰਡੀਨਟਰ) ਇੰਚਾਰਜ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਾਮ ਸ਼ਾਮਲ ਹੈ। 

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਸਬ-ਕਮੇਟੀ ਉਪਰੋਕਤ ਮਸਲੇ ਦੀ ਮੁਕੰਮਲ ਜਾਂਚ ਪੜਤਾਲ ਕਰਕੇ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ। 
ਜ਼ਿਕਰਯੋਗ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਿਤੀ 14 ਅਗਸਤ 2023 ਨੂੰ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਅੱਠਵੀਂ ਪੰਜੋਖੜਾ ਸਾਹਿਬ ਵਿਖੇ ਹੋਈ ਇਕੱਤਰਤਾ ਵਿਚ ਹਾਜ਼ਰ ਪ੍ਰਬੰਧਕ/ਮੈਂਬਰਾਂ ਵੱਲੋਂ ਇੱਕ-ਦੂਜੇ ਨਾਲ ਗਾਲੀ ਗਲੋਚ ਕੀਤਾ ਗਿਆ ਸੀ

ਜੋ ਕਿ ਬਹੁਤ ਹੀ ਨਿੰਦਣਯੋਗ ਘਟਨਾ ਸੀ। ਇਸ ਘਟਨਾ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਸ਼ਿਕਾਇਤਾਂ ਪੁੱਜੀਆਂ ਸਨ ਜਿਸ ਤੋਂ ਬਾਅਦ ਐਕਸ਼ਨ ਲੈਂਦਿਆਂ ਤੇ ਇਸ ਮਾਮਲੇ ਦੀ ਪੜਤਾਲ ਕਰਨ ਲਈ ਜਥੇਦਾਰ ਵੱਲੋਂ ਪੰਜ ਮੈਂਬਰੀ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। 


 

Tags: hsgpc, sgpc

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement