ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਦੇਹਾਂਤ
Published : Aug 27, 2023, 6:46 pm IST
Updated : Aug 27, 2023, 7:38 pm IST
SHARE ARTICLE
Giani Jagtar Singh
Giani Jagtar Singh

ਦਿਲ ਦਾ ਦੌਰਾ ਪੈਣ ਕਰ ਕੇ ਹੋਇਆ ਦੇਹਾਂਤ

ਅੰਮ੍ਰਿਤਸਰ - ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਰ ਕੇ ਹੋਇਆ ਹੈ। ਗਿਆਨੀ ਜਗਤਾਰ ਸਿੰਘ ਨੇ ਆਪਣੀ ਰਿਹਾਇਸ਼ ਅੰਤਰਜਾਮੀ ਕਾਲੋਨੀ ਤਰਨਤਾਰਨ ਰੋਡ ਅੰਮ੍ਰਿਤਸਰ ’ਚ ਆਖਰੀ ਸਾਹ ਲਏ। ਸ਼ਾਮ 6 ਵਜੇ ਦੇ ਕਰੀਬ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਇਹ ਜਾਣਕਾਰੀ ਉਨ੍ਹਾਂ ਦੇ ਬੇਟੇ ਨਰੈਣ ਸਿੰਘ ਵੱਲੋਂ ਦਿੱਤੀ ਗਈ। ਗਿਆਨੀ ਜਗਤਾਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ’ਚ ਮੁੱਖ ਗ੍ਰੰਥੀ ਵਜੋਂ ਲੰਮਾ ਸਮਾਂ ਸੇਵਾਵਾਂ ਦਿੱਤੀਆਂ ਤੇ ਪੰਥ ਦੀ ਸੇਵਾ ਕੀਤੀ।

ਗਿਆਨੀ ਜਗਤਾਰ ਸਿੰਘ ਨੇ ਸਭ ਤੋਂ ਪਹਿਲਾਂ ਅਖੰਡ ਪਾਠੀ ਤੇ ਫਿਰ ਗ੍ਰੰਥੀ ਦੀਆਂ ਸੇਵਾਵਾਂ ਨਿਭਾਈਆਂ, ਜਿਸ ਤੋਂ ਬਾਅਦ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਨਿਯੁਕਤ ਹੋਏ ਅਤੇ ਬਾਅਦ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਗੁਰੂ ਤੇ ਪੰਥ ਦੀ ਸੇਵਾ ਕੀਤੀ। ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ’ਤੇ ਜਿੱਥੇ ਧਾਰਮਿਕ ਸੰਸਥਾਵਾਂ ’ਚ ਸੋਗ ਦੀ ਲਹਿਰ ਹੈ, ਉਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਮੈਂਬਰਾਂ ਤੋਂ ਇਲਾਵਾ ਹੋਰ ਪੰਥਕ ਸ਼ਖਸੀਅਤਾਂ ਵੱਲੋਂ ਵੀ ਦੁੱਖ ਪ੍ਰਗਟਾਇਆ ਗਿਆ ਹੈ। ਗਿਆਨੀ ਜਗਤਾਰ ਸਿੰਘ ਦਾ ਸਸਕਾਰ ਭਲਕੇ 27 ਅਗਸਤ ਨੂੰ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਸਾਹਮਣੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement