ਹਰਜੋਤ ਬੈਂਸ ਵੱਲੋਂ ਸਵੇਰ ਦੀ ਪ੍ਰਾਰਥਨਾ ਸਭਾ 'ਚ ਆਪਸੀ ਭਾਈਚਾਰੇ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਦੇ ਹੁਕਮ
Published : Aug 27, 2023, 7:35 pm IST
Updated : Aug 27, 2023, 7:35 pm IST
SHARE ARTICLE
Harjot Bains
Harjot Bains

ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਦੇ ਵੀ ਆਦੇਸ਼ ਦਿੱਤੇ ਹਨ।

 

ਚੰਡੀਗੜ੍ਹ : ਦੇਸ਼ ਵਿਚ ਧਾਰਮਿਕ ਅਸਹਿਣਸ਼ੀਲਤਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਰੋਜ਼ਾਨਾ ਸਵੇਰ ਦੀ ਸਭਾ ਵਿੱਚ ਆਪਸੀ ਭਾਈਚਾਰੇ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਨ ਦੇ ਹੁਕਮ ਦਿੱਤੇ ਹਨ। 

ਉਤਰ ਪ੍ਰਦੇਸ਼ ਦੇ ਇਕ ਨਿੱਜੀ ਸਕੂਲ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਬੈਂਸ ਨੇ ਕਿਹਾ ਕਿ ਇਸ ਨਾਲ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ  ਪੰਜਾਬ ਤਾਂ ਪਹਿਲਾਂ ਹੀ ਗੁਰੂ ਸਾਹਿਬਾਨ ਵੱਲੋਂ ਦਿਖਾਏ ਸਾਂਝੀਵਾਲਤਾ ਦੇ ਮਾਰਗ ‘ਤੇ ਚਲਦਾ ਹੈ ਪਰੰਤੂ ਫਿਰ ਵੀ ਸ਼ੋਸ਼ਲ ਮੀਡੀਆ ਅਤੇ ਹੋਰ ਸੰਚਾਰ ਸਾਧਨਾ ਦੇ ਪ੍ਰਭਾਵ ਕਾਰਨ ਸਾਡੇ ਬੱਚਿਆਂ ਵਿੱਚ ਧਾਰਮਿਕ ਅਸਹਿਣਸ਼ੀਲਤਾ ਨਾ ਪੈਦਾ ਹੋ ਜਾਵੇ

ਇਸ ਨੂੰ ਰੋਕਣ ਲਈ ਪੰਜਾਬ ਰਾਜ ਦੇ ਸਕੂਲਾਂ ਵਿੱਚ ਸਵੇਰ ਦੀ ਸਭਾ ਦੌਰਾਨ ਵੱਖ-ਵੱਖ ਧਰਮਾਂ ਦੀ ਚੰਗੀਆਂ ਗੱਲਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਅਤੇ  ਸਾਰੇ ਧਰਮਾਂ ਦਾ ਸਤਿਕਾਰ ਕਰਨ ਦੀ ਸਿੱਖਿਆ ਦੇਣ ਲਈ ਜਾਗਰੂਕ ਕਰਨ ਦੇ  ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸੂਬੇ ਵਿੱਚ ਧਾਰਮਿਕ ਸੁਹਾਰਦ ਨੂੰ ਹੋਰ ਵਧਾਉਣ ਵਿੱਚ ਮਦਦਗਾਰ ਸਾਬਿਤ ਹੋਵੇਗਾ ਅਤੇ ਭਾਈਚਾਰਕ ਏਕਤਾ ਵਧਾਉਣ ਵਿਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਦੇ ਵੀ ਆਦੇਸ਼ ਦਿੱਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਅਮਰੀਕਾ ਤੋਂ ਪਰਤੇ ਨੌਜਵਾਨਾਂ ਦੇ ਪਰਿਵਾਰ ਵਾਲੇ ਹੋਏ ਪਏ ਬੇਹੱਦ ਪਰੇਸ਼ਾਨ

16 Feb 2025 12:09 PM

ਅਮਰੀਕਾ ਤੋਂ ਪਰਤੇ ਨੌਜਵਾਨ ਢਕ ਰਹੇ ਆਪਣੇ ਮੂੰਹ, ਪੁਲਿਸ ਦੀਆਂ ਗੱਡੀਆਂ 'ਚ ਬੈਠੇ ਦਿਖਾਈ ਦਿੱਤੇ ਨੌਜਵਾਨ

16 Feb 2025 12:04 PM

ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੱਕ 'ਚ ਆਉਣ 'ਤੇ, ਬਲਜੀਤ ਸਿੰਘ ਦਾਦੂਵਾਲ ਦਾ ਵੱਡਾ ਬਿਆਨ

14 Feb 2025 12:19 PM

ਗ਼ੈਰ-ਕਾਨੂੰਨੀ ਪ੍ਰਵਾਸ ’ਤੇ PM ਮੋਦੀ ਤੇ ਰਾਸ਼ਟਪਤੀ ਟਰੰਪ ਵਿਚਾਲੇ ਕੀ ਗੱਲ ਹੋਈ ?

14 Feb 2025 12:15 PM

ਦਹਿਸ਼ਤ 'ਚ ਜਿਓਂ ਰਹੇ ਬਠਿੰਡਾ ਦੇ ਇਸ ਪਿੰਡ ਦੇ ਲੋਕ, ਸ਼ੱਕੀ ਜਾਨਵਰ ਹੋਰ ਦਾ ਖ਼ਦਸਾ

13 Feb 2025 12:14 PM
Advertisement