ਗੁਰਦਾਸਪੁਰ 'ਚ ਬੇਕਾਬੂ ਟਰਾਲੇ ਨੇ ਦੋ ਰੇਹੜੀ ਚਾਲਕਾਂ ਨੂੰ ਕੁਚਲਿਆ, ਹਾਦਸੇ ਵਿਚ 3 ਲੋਕਾਂ ਦੀ ਹੋਈ ਮੌਤ

By : GAGANDEEP

Published : Aug 27, 2023, 12:19 pm IST
Updated : Aug 27, 2023, 12:21 pm IST
SHARE ARTICLE
photo
photo

6 ਲੋਕ ਗੰਭੀਰ ਜ਼ਖ਼ਮੀ

 

ਗੁਰਦਾਸਪੁਰ-ਮੁਕੇਰੀਆਂ ਮੁੱਖ ਮਾਰਗ 'ਤੇ ਪਿੰਡ ਚਾਵਾ ਨੇੜੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਦੇਰ ਰਾਤ ਇਕ ਬੇਕਾਬੂ ਟਰਾਲੇ ਚਾਲਕ ਨੇ ਕਈ ਰੇਹੜੀ ਵਾਲਿਆਂ ਨੂੰ ਕੁਚਲ ਦਿਤਾ। ਜਿਸ ਤੋਂ ਬਾਅਦ ਟਰਾਲਾ ਦੁਕਾਨਾਂ ਅੰਦਰ ਦਾਖਲ ਹੋ ਗਿਆ। ਘਟਨਾ ਵਿੱਚ ਦੋਵੇਂ ਦੁਕਾਨਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਤਿੰਨ ਗੰਭੀਰ ਜ਼ਖ਼ਮੀਆਂ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਇਸ ਦੇ ਨਾਲ ਹੀ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਦਾ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: ਮੁਜ਼ੱਫਰਨਗਰ ਥੱਪੜ ਮਾਰਨ ਵਾਲੀ ਵੀਡੀਓ 'ਤੇ ਪੀੜਤ ਬੱਚੇ ਦੇ ਪਿਤਾ ਨੇ ਹਿੰਦੂ-ਮੁਸਲਿਮ ਕੋਣ ਤੋਂ ਕੀਤਾ ਇਨਕਾਰ

ਚਸ਼ਮਦੀਦਾਂ ਮੁਤਾਬਕ ਘਟਨਾ ਦੇਰ ਰਾਤ ਵਾਪਰੀ। ਸੜਕ ਦੇ ਕਿਨਾਰੇ ਕਈ ਸਬਜ਼ੀਆਂ ਦੀਆਂ ਰੇਹੜੀਆਂ ਲੱਗੀਆਂ ਹੋਈਆਂ ਸਨ। ਬੇਕਾਬੂ ਟਰਾਲੇ ਚਾਲਕ ਨੇ ਪਹਿਲਾਂ ਉਨ੍ਹਾਂ ਨੂੰ ਕੁਚਲ ਲਿਆ ਅਤੇ ਫਿਰ ਸੜਕ ਕਿਨਾਰੇ ਦੋ ਦੁਕਾਨਾਂ ਵਿਚ ਵੜ ਗਿਆ। ਦੁਕਾਨਾਦਾਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਅਜੈ ਕੁਮਾਰ ਵਾਸੀ ਨੰਗਲ ਅਤੇ ਕਿਰਨ ਦਾਸ ਵਾਸੀ ਪਰਵਾਸੀ ਮਜ਼ਦੂਰ ਵਜੋਂ ਹੋਈ ਹੈ। ਇਕ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ। ਲੋਕਾਂ ਅਨੁਸਾਰ ਉਕਤ ਟਰਾਲਾ ਚਾਲਕ ਨਸ਼ੇ ਵਿਚ ਸੀ। ਲੋਕਾਂ ਨੇ ਉਕਤ ਦੋਸ਼ੀ ਨੂੰ ਹਿਰਾਸਤ 'ਚ ਲੈ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਚੰਦਰਯਾਨ-3 ਦੀ ਟੀਮ ਵਿਚ ਪੰਜਾਬ ਦੇ ਇਨ੍ਹਾਂ ਦੋ ਨੌਜਵਾਨਾਂ ਨੇ ਨਿਭਾਈ ਅਹਿਮ ਭੂਮਿਕਾ, ਪੂਰੇ ਪੰਜਾਬ ਦਾ ਨਾਂ ਕੀਤਾ ਰੌਸ਼ਨ

ਉਥੇ ਹੀ ਮੌਕੇ 'ਤੇ ਪਹੁੰਚੇ ਐੱਸਪੀ ਨਵਜੋਤ ਸਿੰਘ ਨੇ 3 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਫਿਲਹਾਲ ਟਰਾਲੇ ਨੂੰ ਕਬਜ਼ੇ 'ਚ ਲੈ ਕੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement