
ਹਾਂਗਕਾਂਗ ਅਦਾਲਤ ਨੇ ਗੈਂਗਸਟਰ ਰੋਮੀ ਦੀ ਹਵਾਲਗੀ ਸਬੰਧੀ ਭਾਰਤ ਸਰਕਾਰ ਦੀ ਬੇਨਤੀ ਕੀਤੀ ਮਨਜ਼ੂਰ
ਨਾਭਾ: ਨਾਭਾ ਜੇਲ ਬ੍ਰੇਕ ਦੇ ਮਾਸਟਰਮਾਈਂਡ ਭਗੌੜੇ ਗੈਂਗਸਟਰ ਰਮਨਜੀਤ ਸਿੰਘ ਉਰਫ਼ ਰੋਮੀ ਨੂੰ ਭਾਰਤ ਲਿਆਉਣ ਦਾ ਰਸਤਾ ਸਾਫ਼ ਹੋ ਗਿਆ ਹੈ। ਗੈਂਗਸਟਰ ਰੋਮੀ ਦੀ ਪਟੀਸ਼ਨ ਹਾਂਗਕਾਂਗ ਹਾਈ ਕੋਰਟ ਨੇ ਖਾਰਜ ਕਰ ਦਿਤੀ ਹੈ। ਜਿਸ ਕਾਰਨ ਹੁਣ ਉਸ ਨੂੰ ਜਲਦੀ ਹੀ ਭਾਰਤ ਲਿਆਂਦਾ ਜਾ ਸਕਦਾ ਹੈ। ਪੰਜਾਬ ਪੁਲਿਸ ਇਸ ਮਾਮਲੇ ਦੀ ਪੈਰਵੀ ਕਰ ਰਹੀ ਹੈ।
ਇਹ ਵੀ ਪੜ੍ਹੋ: Flight Canceled: ਦਿੱਲੀ ਏਅਰਪੋਰਟ 'ਤੇ ਇਕ ਹਜ਼ਾਰ ਫਲਾਈਟਾਂ ਹੋ ਸਕਦੀਆਂ ਹਨ ਰੱਦ, ਜਾਣੋ ਕਿਉਂ?
ਦਰਅਸਲ, ਇਸ ਤੋਂ ਪਹਿਲਾਂ ਹਾਂਗਕਾਂਗ ਦੀ ਅਦਾਲਤ ਗੈਂਗਸਟਰ ਰੋਮੀ ਦੀ ਹਵਾਲਗੀ ਸਬੰਧੀ ਭਾਰਤ ਸਰਕਾਰ ਦੀ ਬੇਨਤੀ ਨੂੰ ਮਨਜ਼ੂਰ ਕਰ ਚੁੱਕੀ ਹੈ। ਇਸ ਤੋਂ ਬਾਅਦ ਰੋਮੀ ਨੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ, ਜਿਸ ਨੂੰ ਹੁਣ ਖਾਰਜ ਕਰ ਦਿਤਾ ਗਿਆ ਹੈ। ਇਸ ਤੋਂ ਪਹਿਲਾਂ ਗੈਂਗਸਟਰ ਰੋਮੀ ਦੇ ਲਾਪਤਾ ਹੋਣ ਤੋਂ ਬਾਅਦ ਉਸ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ। ਰੋਮੀ 'ਤੇ ਸਾਲ 2016-17 'ਚ ਜਲੰਧਰ ਅਤੇ ਲੁਧਿਆਣਾ 'ਚ ਹੋਏ ਕਤਲਾਂ 'ਚ ਵੀ ਸ਼ਾਮਲ ਹੋਣ ਦਾ ਸ਼ੱਕ ਹੈ। ਪੰਜਾਬ ਪੁਲਿਸ ਅਨੁਸਾਰ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਸ਼ੇਖੋ ਦੇ ਸੰਪਰਕ ਵਿੱਚ ਸੀ। ਗੁਰਪ੍ਰੀਤ ਨਵੰਬਰ 2016 ਵਿੱਚ ਨਾਭਾ ਜੇਲ ਵਿੱਚੋਂ ਫਰਾਰ ਹੋਏ ਛੇ ਵਿਅਕਤੀਆਂ ਵਿਚੋਂ ਇਕ ਸੀ ਅਤੇ ਇਸ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਸੀ।
ਇਹ ਵੀ ਪੜ੍ਹੋ: ਉੱਤਰ ਪ੍ਰਦੇਸ਼ 'ਚ ਨਿਰਮਾਣ ਅਧੀਨ ਜਗ੍ਹਾ 'ਤੇ ਕਰੰਟ ਲੱਗਣ ਨਾਲ 3 ਮਜ਼ਦੂਰਾਂ ਦੀ ਹੋਈ ਮੌਤ
ਪੁਲਿਸ ਦਾ ਮੰਨਣਾ ਹੈ ਕਿ ਰੋਮੀ ਨੇ ਜੇਲ੍ ਤੋਂ ਫਰਾਰ ਹੋਣ ਵਾਲਿਆਂ ਨੂੰ ਪੈਸੇ ਮੁਹੱਈਆ ਕਰਵਾਏ ਸਨ। ਇਸ ਦੇ ਨਾਲ ਹੀ ਜੇਲ ਬਰੇਕ ਦੀ ਸਾਰੀ ਸਾਜ਼ਿਸ਼ ਨੂੰ ਹਾਂਗਕਾਂਗ ਤੋਂ ਹੀ ਰਚੀ ਗਈ ਸੀ। ਜ਼ਿਕਰਯੋਗ ਹੈ ਕਿ 27 ਨਵੰਬਰ 2016 ਨੂੰ ਪਟਿਆਲਾ ਦੀ ਨਾਭਾ ਜੇਲ ਤੋਂ ਛੇ ਕੈਦੀ ਫਰਾਰ ਹੋ ਗਏ ਸਨ। ਇਨ੍ਹਾਂ ਵਿਚ ਦੋ ਅੱਤਵਾਦੀ ਅਤੇ ਚਾਰ ਬਦਨਾਮ ਗੈਂਗਸਟਰ ਸ਼ਾਮਲ ਸਨ। ਜੇਲ ਬਰੇਕ ਤੋਂ ਫਰਾਰ ਹੋਏ ਸਨ।