
ਲ ਹੀ ਪਟੀਸ਼ਨ ਰਾਹੀਂ ਸੈਂਸਰ ਬੋਰਡ ਵੱਲੋਂ ਦਿੱਤਾ ਸਰਟੀਫਿਕੇਟ ਵੀ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ
Kangana Ranaut : ਕੰਗਨਾ ਰਣੌਤ (Kangana Ranaut) ਦੀ ਨਵੀਂ ਆ ਰਹੀ ਫ਼ਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਈ ਹੈ। 'ਐਮਰਜੈਂਸੀ' ਫ਼ਿਲਮ ਖਿਲਾਫ਼ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਜਨਹਿਤ ਪਟੀਸ਼ਨ ਦਾਖਲ ਕਰਕੇ ਇਸ ਨੂੰ ਪ੍ਰਦਰਸ਼ਿਤ ਕਰਨ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਨਾਲ ਹੀ ਪਟੀਸ਼ਨ ਰਾਹੀਂ ਸੈਂਸਰ ਬੋਰਡ ਵੱਲੋਂ ਦਿੱਤਾ ਸਰਟੀਫਿਕੇਟ ਵੀ ਰੱਦ ਕੀਤੇ ਜਾਣ ਦੀ ਮੰਗ ਕੀਤੀ ਗਈ।
ਮੋਹਾਲੀ ਦੇ ਗੁਰਿੰਦਰ ਸਿੰਘ ਅਤੇ ਗੁਰਮੋਹਨ ਸਿੰਘ ਨੇ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਕੇ ਇਸ ਫਿਲਮ ਦੀ ਰਿਲੀਜ਼ ’ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਪਟੀਸ਼ਨ 'ਚ ਆਰੋਪ ਲਾਇਆ ਗਿਆ ਹੈ ਕਿ ਇਸ ਫਿਲਮ 'ਚ ਸਿੱਖ ਭਾਈਚਾਰੇ ਨੂੰ ਗਲਤ ਤਰੀਕੇ ਨਾਲ ਦਿਖਾਇਆ ਗਿਆ ਹੈ, ਇਸ ਲਈ ਨਾ ਸਿਰਫ ਇਸ ਫਿਲਮ ਦੀ ਰਿਲੀਜ਼ 'ਤੇ ਰੋਕ ਲਗਾਈ ਜਾਵੇ ਬਲਕਿ ਸੈਂਸਰ ਬੋਰਡ ਨੇ ਇਸ ਫ਼ਿਲਮ ਨੂੰ ਪਾਸ ਕਰਕੇ ਜੋ ਸਰਟੀਫਿਕੇਟ ਜਾਰੀ ਕੀਤਾ ਗਿਆ ਹੈ ,ਉਸਨੂੰ ਵੀ ਰੱਦ ਕੀਤਾ ਜਾਵੇ।
ਦੋਵਾਂ ਪਟੀਸ਼ਨਰਾਂ ਨੇ ਮੰਗ ਕੀਤੀ ਹੈ ਕਿ ਇਸ ਫ਼ਿਲਮ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਮਾਹਿਰਾਂ ਦਾ ਇੱਕ ਪੈਨਲ ਬਣਾਇਆ ਜਾਵੇ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਸ਼ਾਮਲ ਕੀਤੇ ਜਾਣ। ਇਸ ਫ਼ਿਲਮ 'ਚ ਜੋ ਵੀ ਵਿਵਾਦਤ ਸੀਨ ਹੈ ,ਉਸਨੂੰ ਰਿਲੀਜ਼ ਤੋਂ ਪਹਿਲਾਂ ਹਟਾਇਆ ਜਾਵੇ। ਇਹ ਪਟੀਸ਼ਨ ਅੱਜ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਹੈ, ਜਿਸ ’ਤੇ ਹਾਈ ਕੋਰਟ ਵੱਲੋਂ ਇੱਕ-ਦੋ ਦਿਨਾਂ ਵਿੱਚ ਸੁਣਵਾਈ ਕੀਤੀ ਜਾ ਸਕਦੀ ਹੈ।
ਦੱਸ ਦਈਏ ਕਿ ਕੰਗਨਾ ਰਣੌਤ ਦੀ ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਹਾਈਕੋਰਟ ਇਸ ਪਟੀਸ਼ਨ 'ਤੇ ਛੇਤੀ ਹੀ ਸੁਣਵਾਈ ਕਰ ਸਕਦਾ ਹੈ।