​​Kapurthala News : ਸੜਕ ਹਾਦਸੇ 'ਚ RCF ਮੁਲਾਜ਼ਮ ਦੀ ਹੋਈ ਮੌਤ ,ਟਰੱਕ ਨੇ ਮਾਰੀ ਜ਼ਬਰਦਸਤ ਟੱਕਰ
Published : Aug 27, 2024, 2:38 pm IST
Updated : Aug 27, 2024, 2:39 pm IST
SHARE ARTICLE
RCF employee died
RCF employee died

ਹਸਪਤਾਲ 'ਚੋਂ ਆਪਣੀ ਭਾਬੀ ਦਾ ਪਤਾ ਲੈ ਕੇ ਘਰ ਪਰਤ ਰਿਹਾ ਸੀ ਮ੍ਰਿਤਕ

Kapurthala News : ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ 'ਤੇ RCF ਨਜ਼ਦੀਕ ਦੇਰ ਰਾਤ ਇੱਕ ਐਕਟਿਵਾ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਐਕਟਿਵਾ ਸਵਾਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਐਕਟਿਵਾ ਸਵਾਰ ਆਰਸੀਐਫ ਦਾ ਮੁਲਾਜ਼ਮ ਹੈ ਅਤੇ ਹਸਪਤਾਲ ਤੋਂ ਆਪਣੀ ਭਰਜਾਈ ਦਾ ਪਤਾ ਲੈ ਕੇ ਘਰ ਪਰਤ ਰਿਹਾ ਸੀ।

ਬੀਤੀ ਰਾਤ 8 ਵਜੇ ਦੇ ਕਰੀਬ ਰੇਲ ਕੋਚ ਫੈਕਟਰੀ ਦਾ ਮੁਲਾਜ਼ਮ ਅਮਰੀਕ ਸਿੰਘ (59 ਸਾਲ) ਵਾਸੀ ਪਿੰਡ ਸੁਖੀਆ ਨੰਗਲ ਆਰਸੀਐਫ ਹਸਪਤਾਲ ਵਿੱਚ ਦਾਖ਼ਲ ਆਪਣੀ ਭਰਜਾਈ ਦਾ ਹਾਲ-ਚਾਲ ਪੁੱਛ ਕੇ ਆਪਣੀ ਐਕਟਿਵਾ ’ਤੇ ਘਰ ਪਰਤ ਰਿਹਾ ਸੀ। ਪਿੰਡ ਭੁਲਾਣਾ ਨੇੜੇ ਇੱਕ ਟਰੱਕ ਨੇ ਉਸਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਸੜਕ 'ਤੇ ਡਿੱਗ ਕੇ ਜ਼ਖਮੀ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਅਮਰੀਕ ਸਿੰਘ ਨੂੰ ਆਰਸੀਐਫ ਹਸਪਤਾਲ ’ਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਟਰੱਕ ਡਰਾਈਵਰ ਨੂੰ ਕੀਤਾ ਰਾਊਂਡਅਪ

ਸਦਰ ਥਾਣੇ ਦੀ SHO ਸੋਨਮਦੀਪ ਕੌਰ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਅਤੇ ਟਰੱਕ ਚਾਲਕ ਲਖਵਿੰਦਰ ਸਿੰਘ ਪੁੱਤਰ ਲਛਮਣ ਸਿੰਘ ਨੂੰ ਰਾਊਂਡਅਪ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਭੁਲਾਣਾ ਚੌਕੀ ਦੇ ਇੰਚਾਰਜ ਏਐਸਆਈ ਪੂਰਨਚੰਦ ਵੱਲੋਂ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਭਰਾ ਗੁਰਬਖਸ਼ ਸਿੰਘ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਬਿਆਨਾਂ ਦੇ ਆਧਾਰ 'ਤੇ ਬੀ.ਐਨ.ਐਸ ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement