Abohar News : ਰੇਲਗੱਡੀ ਦੀ ਲਪੇਟ 'ਚ ਆਉਣ ਨਾਲ ਵਿਦਿਆਰਥੀ ਦੀ ਹੋਈ ਮੌਤ

By : BALJINDERK

Published : Aug 27, 2024, 1:50 pm IST
Updated : Aug 27, 2024, 1:50 pm IST
SHARE ARTICLE
ਘਟਨਾ ਸਥਾਨ ’ਤੇ ਪਹੁੰਚੇ ਲੋਕ ਅਤੇ ਪਰਿਵਾਰ
ਘਟਨਾ ਸਥਾਨ ’ਤੇ ਪਹੁੰਚੇ ਲੋਕ ਅਤੇ ਪਰਿਵਾਰ

Abohar News : ਕ੍ਰਿਸ਼ਨ ਜਨਮ ਅਸ਼ਟਮੀ ਦੀ ਝਾਕੀ ਦੇਖਣ ਗਿਆ ਨੌਜਵਾਨ, ਰੇਲਵੇ ਟਰੈਕ ’ਤੇ ਮਿਲੀ ਲਾਸ਼

Abohar News : ਅਬੋਹਰ ਦੇ ਪਿੰਡ ਆਲਮਗੜ੍ਹ ਦੇ ਰਹਿਣ ਵਾਲੇ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਨੇ ਦੇਰ ਰਾਤ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਵਿਦਿਆਰਥੀ ਦੀ ਲਾਸ਼ ਅੱਜ ਸਵੇਰੇ ਰੇਲਵੇ ਲਾਈਨਾਂ 'ਤੇ ਪਈ ਮਿਲੀ। ਸੂਚਨਾ ਮਿਲਣ 'ਤੇ ਜੀਆਰਪੀ ਨੇ ਪਹੁੰਚ ਕੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਸਹਿਯੋਗ ਨਾਲ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ।

ਇਹ ਵੀ ਪੜੋ:Shri Muktsar Sahib News : ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗਿਰੋਹ ਦਾ ਕੀਤਾ ਪਰਦਾਫਾਸ਼

18 ਸਾਲਾ ਮੋਹਿਤ ਪੁੱਤਰ ਹੁਕਮਰਾਮ ਪਿੰਡ ਦੇ ਸਰਕਾਰੀ ਸਕੂਲ ਵਿਚ 12ਵੀਂ ਜਮਾਤ ਦਾ ਵਿਦਿਆਰਥੀ ਸੀ। ਬੀਤੀ ਰਾਤ ਉਹ ਪਿੰਡ ਵਿਚ ਮਨਾਈ ਜਾ ਰਹੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਝਾਕੀ ਦੇਖਣ ਗਿਆ ਅਤੇ ਉਥੋਂ ਤੋਂ ਕਿਤੇ ਚਲਾ ਗਿਆ। ਅੱਜ ਸਵੇਰੇ ਰੇਲਵੇ ਲਾਈਨਮੈਨ ਨੇ ਨੌਜਵਾਨ ਦੀ ਲਾਸ਼ ਰੇਲਵੇ ਲਾਈਨ ’ਤੇ ਪਈ ਦੇਖ ਕੇ ਉਸ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦਿੱਤੀ ਅਤੇ ਜੀਆਰਪੀ ਪੁਲਿਸ ਨੂੰ ਸੂਚਿਤ ਕੀਤਾ।

ਇਹ ਵੀ ਪੜੋ:Sardar Joginder Singh : ਸ. ਜੋਗਿੰਦਰ ਸਿੰਘ ਜੀ ਨੂੰ ਸ਼ਰਧਾਂਜਲੀ 

ਮੌਕੇ ’ਤੇ ਪਹੁੰਚ ਕੇ ਜੀਆਰਪੀ ਪੁਲਿਸ ਨੇ ਇਸ ਦੀ ਸੂਚਨਾ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰਾਂ ਦਿੱਤੀ। ਬਿੱਟੂ ਨਰੂਲਾ ਅਤੇ ਮੋਨੂੰ ਗਰੋਵਰ ਮੌਕੇ 'ਤੇ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਲਾਸ਼ ਦੇ ਟੁਕੜੇ ਵੱਖ-ਵੱਖ ਥਾਵਾਂ 'ਤੇ ਪਏ ਸਨ। ਉਸ ਨੇ ਇਸ ਦੀ ਸੂਚਨਾ ਮ੍ਰਿਤਕ ਦੇ ਵਾਰਸਾਂ ਨੂੰ ਦਿੱਤੀ।

ਇਹ ਵੀ ਪੜੋ:Special Article : ਰੈਜ਼ੀਡੈਂਟ ਡਾਕਟਰਾਂ ਨਾਲ ਹੁੰਦੀਆਂ ਵਧੀਕੀਆਂ  

ਇਸ ਦੇ ਨਾਲ ਹੀ ਸੂਤਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਦੇ ਉਸੇ ਪਿੰਡ ਦੀ ਹੀ ਇੱਕ ਲੜਕੀ ਨਾਲ ਪ੍ਰੇਮ ਸਬੰਧ ਚੱਲ ਰਹੇ ਸਨ। ਪਰਿਵਾਰਕ ਮੈਂਬਰਾਂ ਅਨੁਸਾਰ ਬੀਤੀ ਸ਼ਾਮ ਉਹ ਪੂਰੀ ਤਰ੍ਹਾਂ ਖੁਸ਼ ਸੀ ਅਤੇ ਉਸ ਨੂੰ ਕਿਸੇ ਕਿਸਮ ਦੀ ਮਾਨਸਿਕ ਪ੍ਰੇਸ਼ਾਨੀ ਨਹੀਂ ਸੀ। ਇੱਥੋਂ ਤੱਕ ਕਿ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਿਹਾ ਕਿ ਉਸ ਨੇ ਖੁਦਕੁਸ਼ੀ ਕਿਉਂ ਕੀਤੀ। ਉਨ੍ਹਾਂ ਪੁਲਿਸ ਤੋਂ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।

(For more news apart from student died after being hit by train in Abohar News in Punjabi, stay tuned to Rozana Spokesman)

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement