ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24x7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ 'ਚ ਤੁਰੰਤ ਸੰਪਰਕ ਕਰਨ: ਬਰਿੰਦਰ ਕੁਮਾਰ ਗੋਇਲ
Published : Aug 27, 2025, 6:13 pm IST
Updated : Aug 27, 2025, 6:13 pm IST
SHARE ARTICLE
Flood control rooms across the state are operational 24x7 people should contact immediately in case of emergency: Goyal
Flood control rooms across the state are operational 24x7 people should contact immediately in case of emergency: Goyal

ਜ਼ਿਲ੍ਹਾ ਲੁਧਿਆਣਾ ਦਾ ਹੜ੍ਹ ਕੰਟਰੋਲ ਰੂਮ ਨੰਬਰ 0161-2433100 ਹੈ

ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਹੰਗਾਮੀ ਸਥਿਤੀਆਂ ਵਿੱਚ ਲੋਕਾਂ ਦੀ ਸਹਾਇਤਾ ਲਈ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24x7 ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਇਨ੍ਹਾਂ ਨੰਬਰਾਂ 'ਤੇ ਤੁਰੰਤ ਸੰਪਰਕ ਕਰ ਸਕਦੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦਾ ਹੜ੍ਹ ਕੰਟਰੋਲ ਰੂਮ ਨੰਬਰ 0161-2433100 ਹੈ ਜਦਕਿ ਜ਼ਿਲ੍ਹਾ ਰੋਪੜ ਦਾ ਕੰਟਰੋਲ ਰੂਮ ਨੰਬਰ 01881-221157, ਗੁਰਦਾਸਪੁਰ ਕੰਟਰੋਲ ਰੂਮ ਨੰ. 01874-266376 ਅਤੇ 18001801852, ਮਾਨਸਾ ਕੰਟਰੋਲ ਰੂਮ ਨੰਬਰ 01652-229082, ਪਠਾਨਕੋਟ ਕੰਟਰੋਲ ਰੂਮ ਨੰ. 0186-2346944 ਅਤੇ 97791-02351, ਅੰਮ੍ਰਿਤਸਰ ਕੰਟਰੋਲ ਰੂਮ ਨੰ. 0183-2229125, ਤਰਨ ਤਾਰਨ ਕੰਟਰੋਲ ਰੂਮ ਨੰ. 01852-224107, ਹੁਸ਼ਿਆਰਪੁਰ ਕੰਟਰੋਲ ਰੂਮ ਨੰ. 01882-220412, ਜਲੰਧਰ ਕੰਟਰੋਲ ਰੂਮ ਨੰ. 0181-2224417 ਅਤੇ 94176-57802, ਐਸ.ਬੀ.ਐਸ ਨਗਰ ਕੰਟਰੋਲ ਰੂਮ ਨੰ. 01823-220645, ਸੰਗਰੂਰ ਕੰਟਰੋਲ ਰੂਮ ਨੰ. 01672-234196, ਪਟਿਆਲਾ ਕੰਟਰੋਲ ਰੂਮ ਨੰ. 0175-2350550 ਅਤੇ 2358550, ਐਸ.ਏ.ਐਸ ਨਗਰ ਕੰਟਰੋਲ ਰੂਮ ਨੰ. 0172-2219506, ਸ੍ਰੀ ਮੁਕਤਸਰ ਸਾਹਿਬ ਕੰਟਰੋਲ ਰੂਮ ਨੰ. 01633-260341, ਫ਼ਰੀਦਕੋਟ ਕੰਟਰੋਲ ਰੂਮ ਨੰ. 01639-250338, ਫ਼ਾਜ਼ਿਲਕਾ ਕੰਟਰੋਲ ਰੂਮ ਨੰ. 01638-262153, ਫ਼ਿਰੋਜ਼ਪੁਰ ਕੰਟਰੋਲ ਰੂਮ ਨੰ. 01632-245366, ਬਰਨਾਲਾ ਕੰਟਰੋਲ ਰੂਮ ਨੰ. 01679-233031, ਬਠਿੰਡਾ ਹੜ੍ਹ ਕੰਟਰੋਲ ਰੂਮ ਨੰ. 0164-2862100 ਅਤੇ 0164-2862101, ਕਪੂਰਥਲਾ ਕੰਟਰੋਲ ਰੂਮ ਨੰ. 01822-231990, ਫਤਹਿਗੜ੍ਹ ਸਾਹਿਬ ਹੜ੍ਹ ਕੰਟਰੋਲ ਰੂਮ ਨੰ. 01763-232838, ਮੋਗਾ ਹੜ੍ਹ ਕੰਟਰੋਲ ਰੂਮ ਨੰ. 01636-235206 ਅਤੇ ਜ਼ਿਲ੍ਹਾ ਮਾਲੇਰਕੋਟਲਾ ਲਈ ਹੜ੍ਹ ਕੰਟਰੋਲ ਰੂਮ ਨੰ. 01675-252003 ਹੈ।

ਉਨ੍ਹਾਂ ਕਿਹਾ ਕਿ ਇਹ ਸਾਰੇ ਕੰਟਰੋਲ ਰੂਮ ਐਮਰਜੈਂਸੀ ਸਥਿਤੀਆਂ ਦੌਰਾਨ ਤੁਰੰਤ ਜਵਾਬੀ ਪ੍ਰਤੀਕਿਰਿਆ ਨੂੰ ਯਕੀਨੀ ਬਣਾਉਣ ਲਈ ਦਿਨ-ਰਾਤ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਠੋਸ ਹੜ੍ਹ ਰੋਕਥਾਮ ਉਪਾਅ ਅਤੇ ਵਿਆਪਕ ਤਿਆਰੀ ਸਬੰਧੀ ਪ੍ਰੋਟੋਕੋਲ ਲਾਗੂ ਕੀਤੇ ਗਏ ਹਨ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਕੰਟਰੋਲ ਰੂਮ ਆਧੁਨਿਕ ਸੰਚਾਰ ਪ੍ਰਣਾਲੀਆਂ ਨਾਲ ਲੈਸ ਹਨ ਅਤੇ ਇਨ੍ਹਾਂ ਦਾ ਪ੍ਰਬੰਧਨ ਸਿਖਲਾਈ ਪ੍ਰਾਪਤ ਕਰਮਚਾਰੀਆਂ ਵੱਲੋਂ ਕੀਤਾ ਜਾ ਰਿਹਾ ਹੈ, ਜੋ ਬਚਾਅ ਅਤੇ ਰਾਹਤ ਕਾਰਜਾਂ ਸਬੰਧੀ ਪ੍ਰਭਾਵਸ਼ਾਲੀ ਢੰਗ ਨਾਲ ਤਾਲਮੇਲ ਕਰ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਕੰਟਰੋਲ ਰੂਮਾਂ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM

“Lohri Celebrated at Rozana Spokesman Office All Team Member's Dhol | Giddha | Bhangra | Nimrat Kaur

14 Jan 2026 3:14 PM

CM ਦੀ ਪੇਸ਼ੀ-ਤੈਅ ਸਮੇ 'ਤੇ ਰੇੜਕਾ,Jathedar ਦਾ ਆਦੇਸ਼-15 ਜਨਵਰੀ ਨੂੰ ਸ਼ਾਮ 4:30 ਵਜੇ ਦੇਣ| SGPC| Spokesman Debate

14 Jan 2026 3:13 PM

Singer Sukh Brar Slams Neha Kakkar over candy Shop Song Controversy |ਕੱਕੜ ਦੇ ਗਾਣੇ 'ਤੇ ਫੁੱਟਿਆ ਗ਼ੁੱਸਾ!

14 Jan 2026 3:12 PM

Ludhiana Encounter ਮੌਕੇ Constable Pardeep Singh ਦੀ ਪੱਗ 'ਚੋਂ ਨਿਕਲੀ ਗੋਲ਼ੀ | Haibowal Firing |

13 Jan 2026 3:17 PM
Advertisement