
ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰ ਦੇ ਆਪਸੀ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ..........
ਚੰਡੀਗੜ੍ਹ : ਸਮਾਜਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰ ਦੇ ਆਪਸੀ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿਚ ਕਈ ਕਿਸਮ ਦੀਆਂ ਸਮੱਸਿਆਵਾਂ ਦਰਪੇਸ਼ ਹਨ ਜਿਨ੍ਹਾਂ ਦੇ ਹੱਲ ਲਈ ਛੇਤੀ ਕੇਂਦਰ ਸਰਕਾਰ ਨਾਲ ਰਾਬਤਾ ਕੀਤਾ ਜਾਵੇਗਾ।
ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ, ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਅਧਿਕਾਰੀਆਂ ਨਾਲ ਕੀਤੀ ਜਾਇਜ਼ਾ ਮੀਟਿੰਗ ਮਗਰੋਂ ਧਰਮਸੋਤ ਨੇ ਕਿਹਾ ਕਿ ਐਸ.ਸੀ./ਬੀ.ਸੀ. ਭਲਾਈ ਸਕੀਮਾਂ ਨੂੰ ਚਲਾਉਣ ਦਾ ਲਾਭ ਤਾਂ ਹੀ ਹੋ ਸਕਦਾ ਹੈ ਜੇ ਇਹ ਯੋਗ ਲੋਕਾਂ ਤਕ ਸਚਾਰੂ ਰੂਪ ਵਿਚ ਪਹੁੰਚਣ। ਉਨ੍ਹਾਂ ਕਿਹਾ ਕਿ ਆਰਥਕ ਪੱਖੋਂ ਕਮਜ਼ੋਰ ਵਰਗ ਦੇ ਲੋਕ ਭਲਾਈ ਸਕੀਮਾਂ ਰਾਹੀਂ ਅਪਣੀ ਜੀਵਨ ਮੰਜ਼ਲ ਪ੍ਰਾਪਤ ਕਰ ਸਕਣ ਦੇ ਯੋਗ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਚਲਾਈਆਂ ਜਾ ਰਹੀਆਂ ਪ੍ਰੀ ਮੈਟ੍ਰਿਕ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਈ ਸਮੱਸਿਆਵਾਂ ਦਰਪੇਸ਼ ਹਨ।