ਮੰਦਰ ਚੋਂ ਸਵੇਰੇ ਢਾਈ ਵਜੇ 3 ਕਿੱਲੋ ਚਾਂਦੀ ਲੁੱਟ ਚੋਰ ਹੋਏ ਫ਼ਰਾਰ
Published : Sep 27, 2019, 12:12 pm IST
Updated : Sep 27, 2019, 12:12 pm IST
SHARE ARTICLE
3 kilograms of silver looted robbers abscond from the temple at 2:30 pm
3 kilograms of silver looted robbers abscond from the temple at 2:30 pm

ਚੋਰਾਂ ਵਲੋਂ ਚੋਰੀ ਕੀਤੇ ਜਾਣ ਦੀ ਵੀਡੀਓ ਹੋਈ ਵਾਇਰਲ

ਮੋਹਾਲੀ- ਹਰ ਦਿਨ ਚੋਰਾਂ ਵਲੋਂ ਧਾਰਮਿਕ ਅਸਥਾਨਾਂ ਨੂੰ ਚੋਰੀ ਲਈ ਨਿਸ਼ਾਨਾ ਬਣਾਉਣ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇੱਕ ਵੀਡੀਓ ਹੁਣ ਸਾਹਮਣੇ ਆਈ ਹੈ ਜੋ ਕਿ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਹ ਵੀਡੀਓ ਮੋਹਾਲੀ ਸ਼ਹਿਰ ਦੇ 5 ਫੇਜ਼ 'ਚ ਸਥਿਤ ਹਰੀ ਮੰਦਰ ਦੀ ਦੱਸੀ ਜਾ ਰਹੀ ਹੈ ਜਿਥੇ ਇਹ ਚੋਰ ਸਿਰ ਮੂੰਹ ਢੱਕ ਕੇ ਸ਼ਿਵ ਲਿੰਗ ਕੋਲ ਅਰਾਮ ਨਾਲ ਬੈਠਾ ਚੋਰੀ ਕਰ ਰਿਹਾ ਹੈ। ਦੱਸ ਦਈਏ ਕਿ ਇਹ ਘਟਨਾ ਸਵੇਰੇ ਢਾਈ ਤੋਂ ਤਿੰਨ ਵਜੇ ਦੇ ਕਰੀਬ ਵਾਪਰੀ ਹੈ ਜੋ ਕਿ ਮੰਦਰ 'ਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।

Theft in LudhianaTheft 

ਦੱਸਣਯੋਗ ਹੈ ਕਿ ਇਸ ਸਮੇਂ ਮੰਦਰ ਵਿਚ ਕੋਈ ਸ਼ਰਧਾਲੂ ਨਹੀਂ ਹੁੰਦਾ। ਇਸ ਲਈ ਮੌਕੇ ਦਾ ਫਾਇਦਾ ਚੁੱਕ ਕੇ ਚੋਰਾਂ ਵਲੋਂ ਬੜੀ ਹਲੀਮੀ ਨਾਲ ਇਸ ਚੋਰੀ ਨੂੰ ਅੰਜਾਮ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਇਸ ਚੋਰੀ ਦੌਰਾਨ ਚੋਰ ਮੰਦਰ ਵਿਚੋਂ 3 ਕਿੱਲੋ ਚਾਂਦੀ ਅਤੇ ਹੋਰ ਕੀਮਤੀ ਸਮਾਨ ਲੈ ਕੇ ਫਰਾਰ ਹੋ ਗਏ। ਜਾਣ ਤੋਂ ਪਹਿਲਾਂ ਚੋਰ ਮੰਦਰ 'ਚ ਲੱਗੇ ਕੁਝ ਸੀਸੀਟੀਵੀ ਕੈਮਰਿਆਂ 'ਤੇ ਕੱਪੜਾ ਵੀ ਪਾ ਗਏ। ਦੱਸ ਦਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਚੋਰਾਂ ਵਲੋਂ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੋਵੇ।

TheftTheft

ਇਸ ਤੋਂ ਪਹਿਲਾਂ ਵੀ ਮੰਦਰ ਗੁਰਦਵਾਰਿਆਂ ਵਿਚ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ। ਜਿਸ ਵਿਚ ਧਾਰਮਿਕ ਕਦਰਾਂ ਕੀਮਤਾਂ ਨੂੰ ਵੀ ਨੁਕਸਾਨ ਪਹੁੰਚਾਇਆ। ਇਹ ਘਟਨਾਵਾਂ ਵੀ ਕੈਮਰੇ 'ਚ ਕੈਦ ਹੋਈਆਂ ਤੁਸੀ ਦੇਖੀਆਂ ਹੀ ਹੋਣਗੀਆਂ। ਚੋਰਾਂ ਦੇ ਹੌਂਸਲੇ ਕਿੰਨੇ ਬੁਲੰਦ ਹੋਏ ਪਏ ਹਨ। ਜ਼ਰੂਰਤ ਹੈ ਪੁਲਿਸ ਨੂੰ ਇਨ੍ਹਾਂ ਚੋਰਾਂ 'ਤੇ ਸ਼ਿਕੰਜਾ ਕੱਸਣ ਦੀ ਤਾਂ ਜੋ ਅਜਿਹੀਆਂ ਘਟਨਾਵਾਂ 'ਤੇ ਕਾਬੂ ਪਾਇਆ ਜਾ ਸਕੇ। ਫਿਲਹਾਲ ਪੁਲਿਸ ਨੇ ਸੀਸੀਟੀਵੀ ਫੁਟੇਜ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਚੋਰਾਂ ਦੀ ਪਹਿਚਾਣ ਕਰਨ ਵਿਚ ਜੁਟੀ ਹੋਈ ਹੈ ਹੁਣ ਦੇਖਣਾ ਹੋਵੇਗਾ ਕਿ ਇਹ ਸ਼ਾਤਿਰ ਚੋਰ ਕਦੋਂ ਪੁਲਿਸ ਦੇ ਧੱਕੇ ਚੜ੍ਹਦੇ ਹਨ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement