
ਇਕ ਜ਼ਮਾਨਤ ਕਰਵਾਉਣ ਦੇ ਲੈਂਦੇ ਸਨ 10 ਤੋਂ 15 ਹਜ਼ਾਰ ਰੁਪਏ
ਜਲੰਧਰ: ਜਲੰਧਰ ਪੁਲਿਸ ਨੂੰ ਗੁਪਤ ਸੂਚਨਾ ਦੇ ਅਧਾਰ ਤੇ ਇਕ ਵੱਡੀ ਸਫਲਤਾ ਮਿਲੀ ਹੈ, ਜਿਥੇ ਪੁਲਿਸ ਨੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਲੋਕਾਂ ਦੀਆਂ ਜ਼ਮਾਨਤਾਂ ਦੇਣ ਵਾਲੇ ਗਿਰੋਹ ਨੂੰ ਕਾਬੂ ਕਰ ਲਿਆ ਹੈ। ਦੱਸ ਦਈਏ ਕਿ ਏਐੱਸਆਈ ਰਵਿੰਦਰ ਸਿੰਘ ਆਪਣੇ ਸਾਥੀ ਮੁਲਾਜ਼ਮਾਂ ਦੇ ਨਾਲ ਹੋਟਲ ਪ੍ਰੈਸੀਡੈਂਟ ਚੌਂਕ ਤੇ ਮੌਜੂਦ ਸਨ, ਜਿਥੇ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਉਕਤ ਗੈਂਗ ਦੇ ਕੁਝ ਮੈਂਬਰ ਕਚਹਿਰੀ ਚੌਂਕ ਵਿਚ ਖੜ੍ਹੇ ਹਨ।
Arrest
ਪੁਲਿਸ ਤੁਰੰਤ ਹਰਕਤ ਵਿਚ ਆਈ ਤੇ ਗਿਰੋਹ ਦੇ ਉਨ੍ਹਾਂ 6 ਮੈਂਬਰਾਂ ਨੂੰ ਮੌਕੇ ਦੇ ਦਬੋਚ ਲਿਆ। ਮਾਮਲੇ ਦੀ ਪੂਰੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਜਾਅਲੀ ਦਸਤਾਵੇਜ਼ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਦੇ ਦੱਸਣ ਅਨੁਸਾਰ ਫਿਲਹਾਲ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਵਿਚ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਪੁਲਿਸ ਗੈਂਗ ਦੇ ਬਾਕੀ ਮੈਂਬਰਾਂ ਨੂੰ ਕਦੋਂ ਗ੍ਰਿਫ਼ਤਾਰ ਕਰਦੀ ਹੈ।
ਦੇਖੋ ਵੀਡੀਓ:
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।