
ਲੰਮੇ ਸਮੇਂ ਤੋਂ ਲੁਧਿਆਣਾ ਵਿੱਚ ਸਰਗਰਮ ਸੀ ਗੈਂਗਸਟਰ
ਲੁਧਿਆਣਾ (ਵਿਸ਼ਾਲ ਕਪੂਰ)- ਲੁਧਿਆਣਾ ਪੁਲਿਸ ਇੱਕ ਨਾਮੀ ਗੈਂਗਸਟਰ ਨੂੰ ਗ੍ਰਿਫਤਾਰ ਕਰਨ ਵਿਚ ਸਫਲ ਹੋਈ ਹੈ। ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਜੱਸੀ ਵਜੋਂ ਹੋਈ ਹੈ। ਇਸ ਗੈਂਗਸਟਰ ਨੂੰ ਗੁਪਤਾ ਸੂਚਨਾ ਦੇ ਅਧਾਰ 'ਤੇ ਪੁਲਿਸ ਫੜਨ ਵਿਚ ਸਫਲ ਹੋਈ ਹੈ ਜੋ ਪਹਿਲਾਂ ਛੋਟਾ ਲੱਲਾ ਗੈਂਗ ਦਾ ਮੈਂਬਰ ਸੀ। ਦੱਸ ਦਈਏ ਕਿ ਦੋਸ਼ੀ ਖਿਲਾਫ ਦਰਜਨਾਂ ਅਪਰਾਧਿਕ ਕੇਸ ਦਰਜ ਹਨ।
ਮੁਲਜ਼ਮ ਕੋਲੋਂ ਇੱਕ 315 ਬੋਰ ਦੇਸੀ ਪਿਸਤੌਲ, 315 ਬੋਰ ਦੇ 2 ਕਾਰਤੂਸ ਅਤੇ ਇੱਕ ਵਾਹਨ ਬਰਾਮਦ ਹੋਇਆ ਹੈ। ਇਸ ਦੇ ਨਾਲ ਹੀ ਇੱਕ ਹੋਰ ਮਾਮਲੇ ਵਿਚ ਪੁਲਿਸ ਨੇ ਨੇਪਾਲੀ ਗਿਰੋਹ ਦੇ ਤਿੰਨ ਮੈਂਬਰਾਂ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਕੋਲੋਂ 15 ਹਜ਼ਾਰ ਰੁਪਏ, ਲੋਹੇ ਨੂੰ ਕੱਟਣ ਵਾਲੇ ਆਰੇ ਦਾ ਸੰਦ ਆਦਿ ਬਰਾਮਦ ਹੋਏ ਹਨ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗਿਰੋਹ ਦੇ ਮੈਂਬਰ ਦਿਨ ਵੇਲੇ ਰੇਕੀ ਕਰਦੇ ਸਨ ਅਤੇ ਫਿਰ ਰਾਤ ਨੂੰ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਹ ਗਿਰੋਹ ਹੁਣ ਤੱਕ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਦੱਸ ਦਈਏ ਕਿ ਪੁਲਿਸ ਨੂੰ ਲੰਬੇ ਸਮੇਂ ਤੋਂ ਲੁਧਿਆਣਾ ਵਿਚ ਸਰਗਰਮ ਇਨ੍ਹਾਂ ਮੁਲਜ਼ਮਾਂ ਦੀ ਭਾਲ ਸੀ। ਫਿਲਹਾਲ ਪੁਲਿਸ ਵਲੋਂ ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਸ ਵਿਚ ਬਹੁਤ ਸਾਰੇ ਮਹੱਤਵਪੂਰਨ ਖੁਲਾਸੇ ਹੋਣ ਦੀ ਉਮੀਦ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।