ਪੰਜਾਬ ਦੇ ਕਈ ਹਿੱਸਿਆਂ ‘ਚ ਬਾਰਿਸ਼ ਨਾਲ ਮੌਸਮ ਹੋਇਆ ਸੁਹਾਵਣਾ
Published : Sep 27, 2019, 11:02 am IST
Updated : Sep 27, 2019, 11:02 am IST
SHARE ARTICLE
Rain
Rain

ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਸਵੇਰ ਤੋਂ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਕਈ ਥਾਵਾਂ ‘ਤੇ ਭਾਰੀ ਬਾਰਿਸ਼ ਵੀ ਹੋਈ ਹੈ।

ਚੰਡੀਗੜ੍ਹ: ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਸਵੇਰ ਤੋਂ ਮੌਸਮ ਸੁਹਾਵਣਾ ਹੋ ਗਿਆ ਹੈ ਅਤੇ ਕਈ ਥਾਵਾਂ ‘ਤੇ ਭਾਰੀ ਬਾਰਿਸ਼ ਵੀ ਹੋਈ ਹੈ। ਅੱਜ ਸਵੇਰ ਤੋਂ ਅਸਮਾਨ ਵਿਚ ਬੱਦਲ ਛਾਏ ਹੋਏ ਹਨ। ਮੋਹਾਲੀ ਅਤੇ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਹਿੱਸੇ ਜਿਵੇਂ ਜਲੰਧਰ, ਲੁਧਿਆਣਾ, ਅੰਮ੍ਰਿਤਸਰ ਵਿਚ ਬਾਰਿਸ਼ ਹੋਈ।ਸੂਬੇ ਦੀ ਰਾਜਧਾਨੀ ਦੀ ਗੱਲ ਕਰੀਏ ਤਾਂ ਚੰਗੀਗੜ੍ਹ ਵਿਚ ਵੀ ਭਾਰੀ ਬਾਰਿਸ਼ ਹੋਈ ਅਤੇ ਸੈਕਟਰ 19 ਵਿਚ ਵੀ ਕਾਫ਼ੀ ਬਾਰਿਸ਼ ਕਾਰਨ ਸੜਕਾਂ ‘ਤੇ ਕਈ ਥਾਈਂ ਪਾਣੀ ਜਮਾਂ ਹੋ ਗਿਆ। ਇਸ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Rain Rain

ਮੌਸਮ ਵਿਭਾਗ ਅਨੁਸਾਰ ਅਗਲੇ 4-5 ਦਿਨਾਂ ਤੱਕ ਪੰਜਾਬ ਦੇ ਕਈ ਇਲਾਕਿਆਂ ਵਿਚ ਹਲਕੀ ਬਾਰਿਸ਼  ਹੋਣ ਦੀ ਸੰਭਾਵਨਾ ਹੈ ਅਤੇ ਇਸ ਦੌਰਾਨ ਮੌਸਮ ਠੰਡਾ ਰਹੇਗਾ। ਦੱਸ ਦਈਏ ਕਿ ਇਸ ਮੀਂਹ ਨਾਲ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉੱਥੇ ਹੀ ਕਿਸਾਨਾਂ ਦੀ ਪੱਕੀ ਪਕਾਈ ਫਸਲ ਨੂੰ ਵੀ ਕਾਫੀ ਨੁਕਸਾਨ ਹੋ ਰਿਹਾ ਹੈ। ਪੂਰੇ ਉੱਤਰ ਭਾਰਤ ਚ ਬਾਰਿਸ਼ ਦੇ ਕਾਰਨ ਕੋਈ ਖਤਰਾ ਨਹੀਂ ਹੈ ਪਰ ਮੱਧ ਪ੍ਰਦੇਸ਼ ਚ ਅਲਰਟ ਜਾਰੀ ਕੀਤਾ ਗਿਆ ਹੈ।

Heavy Rain Rain

ਜ਼ਿਕਰਯੋਗ ਹੈ ਕਿ ਦੇਸ਼ ਦੇ ਕਈ ਹਿੱਸਿਆਂ ਵਿਚ ਹੋ ਰਹੀ ਭਾਰੀ ਬਾਰਿਸ਼ ਦੇ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰਨਾਟਕ, ਯੂਪੀ ਸਮੇਤ ਮਹਾਰਾਸ਼ਟਰ ਦੇ ਕਈ ਸ਼ਹਿਰਾਂ ਦੇ ਲੋਕ ਮੀਂਹ ਕਾਰਨ ਕਾਫ਼ੀ ਪਰੇਸ਼ਾਨ ਹਨ। ਪੁਣੇ ਵਿਚ ਭਾਰੀ ਬਾਰਿਸ਼ ਦੇ ਕਾਰਨ ਹੁਣ ਤੱਕ 17 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 16 ਹਜ਼ਾਰ ਲੋਕਾਂ ਨੂੰ ਰੈਸਕਿਊ ਆਪਰੇਸ਼ਨ ਕਰ ਕੇ ਬਚਾ ਲਿਆ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement