
ਦੋਵਾਂ ਨੌਜਵਾਨਾਂ ਵਿਰੁੱਧ ਧਾਰਾ 379 ਅਤੇ 411 IPC ਤਹਿਤ ਮੁਕੱਦਮਾ ਦਰਜ ਕਰ ਲਿਆ ਹੈ
ਬਟਾਲਾ: ਪੁਲਿਸ ਜ਼ਿਲ੍ਹਾ ਬਟਾਲਾ ਦੇ ਥਾਣਾ ਫ਼ਤਿਹਗੜ੍ਹ ਚੂੜੀਆਂ ਦੀ ਪੁਲਿਸ ਨੇ 9 ਮੋਟਰਸਾਈਕਲਾਂ ਅਤੇ ਇਕ ਐਕਟਿਵਾ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐਸ.ਪੀ ਜਗਬਿੰਦਰ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ ਵਰਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਪੁਲ ਸੂਆ ਬੱਦੋਵਾਲ ਕਲਾਂ ਵਿਖੇ ਨਾਕਾਬੰਦੀ ਕੀਤੀ ਗਈ ਸੀ,
File Photo
ਜਿਸ ਦੌਰਾਨ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ਦਾ ਨਾਮ ਪਤਾ ਪੁੱਛਣ ’ਤੇ ਦੋਵਾਂ ਨੌਜਵਾਨਾਂ ਦੀ ਪਹਿਚਾਣ ਜੋਬਨਪ੍ਰੀਤ ਸਿੰਘ ਅਤੇ ਰਾਜਬੀਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਪੁੱਛਗਿੱਛ ਕਰਨ ਉਪਰੰਤ ਇਨ੍ਹਾਂ ਕੋਲੋਂ 9 ਮੋਟਰਸਾਈਕਲ ਅਤੇ ਇੱਕ ਐਕਟਿਵਾ ਬਰਾਮਦ ਕੀਤੀ ਹੈ।
ਮੁਲਜ਼ਮਾਂ ਵੱਲੋਂ ਪਿਛਲੇ ਦੋ ਮਹੀਨਿਆਂ ਦੌਰਾਨ ਇਹ ਵਾਹਨ ਰਮਦਾਸ, ਅਜਨਾਲਾ ਅਤੇ ਫ਼ਤਿਹਗੜ੍ਹ ਚੂੜੀਆਂ ਤੋਂ ਚੋਰੀ ਕੀਤੇ ਗਏ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਨੌਜਵਾਨਾਂ ਵਿਰੁੱਧ ਧਾਰਾ 379 ਅਤੇ 411 IPC ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।