
ਗੱਠਜੋੜ ਦਾ ਅੰਤ ਪਿਛਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਤੇ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਧੋਖੇ ਦਾ ਨਤੀਜਾ ਹੈ
ਚੰਡੀਗੜ੍ਹ - ਖੇਤੀ ਬਿੱਲਾਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ ਧੜਾ) ਨੇ ਭਾਜਪਾ ਨਾਲੋਂ ਆਪਣਾ ਨਾਤਾ ਤੋੜ ਲਿਆ ਹੈ। ਇਸ ਬਾਰੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਵੱਲੋਂ ਐਨ.ਡੀ.ਏ. ਛੱਡਣ ਦੇ ਫੈਸਲੇ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਬਾਦਲਾਂ ਲਈ ਰਾਜਸੀ ਮਜਬੂਰੀ ਤੋਂ ਵੱਧ ਕੇ ਹੋਰ ਕੁਝ ਨਹੀਂ ਹੈ।
File Photo
ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ਼ 'ਤੇ ਇਕ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ ਜਦੋਂ ਭਾਜਪਾ ਨੇ ਇਹ ਸਾਫ਼ ਤੌਰ ‘ਤੇ ਉਜਾਗਰ ਕਰ ਦਿੱਤਾ ਕਿ ਸੁਖਬੀਰ ਬਾਦਲ ਤੇ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਬਿੱਲਾਂ ਦੇ ਹੱਕ ਵਿਚ ਸਨ ਤੇ ਬਾਦਲਾਂ ਦਾ ਇਨ੍ਹਾਂ ਬਿੱਲਾਂ ਨੂੰ ਪੂਰਾ ਸਮਰਥਨ ਸੀ ਤਾਂ ਹੁਣ ਸ਼੍ਰੋਮਣੀ ਅਕਾਲੀ ਦਲ ਕੋਲ ਗੱਠਜੋੜ ਤੋੜਨ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਸੀ ਬਚਿਆ। ਗੱਠਜੋੜ ਦਾ ਅੰਤ ਪਿਛਲੇ ਤਿੰਨ ਮਹੀਨਿਆਂ ਵਿੱਚ ਪੰਜਾਬ ਤੇ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਧੋਖੇ ਦਾ ਨਤੀਜਾ ਹੈ, ਬਾਦਲਾਂ ਨੇ ਆਪਣਾ ਉੱਲੂ ਸਿੱਧਾ ਕਰਨ ਲਈ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕੀਤਾ ਤੇ ਉਨ੍ਹਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ।
Sukhbir Badal And Narendra Modi
ਦੱਸ ਦਈਏ ਕਿ ਪੰਜਾਬ 'ਚ ਅਕਾਲੀ-ਭਾਜਪਾ ਦਾ ਗਠਜੋੜ ਟੁੱਟ ਗਿਆ ਹੈ। ਇਸ ਬਾਰੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਹੈ। ਕੋਰ ਕਮੇਟੀ ਮੀਟਿੰਗ ਤੋਂ ਬਾਅਦ ਸੁਖਬੀਰ ਬਾਦਲ ਨੇ ਦੱਸਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ਨਾਲ ਸਬੰਧਤ ਖੇਤੀ ਬਿੱਲਾਂ ਨੂੰ ਵਾਪਸ ਨਹੀਂ ਲਿਆ ਗਿਆ, ਜੋ ਕਿ ਕਿਸਾਨ ਵਿਰੋਧੀ ਹਨ। ਨਾ ਹੀ ਬਿੱਲ ਪਾਸ ਕਰਨ ਲਈ ਅਕਾਲੀ ਦਲ ਤੋਂ ਸਲਾਹ ਲਈ ਜਦ ਕਿ ਅਕਾਲੀ ਦਲ ਦੇ ਨੁਮਾਇੰਦਿਆ ਨੂੰ ਖੇਤੀ ਬਾਰੇ ਪੂਰੀ ਜਾਣਕਾਰੀ ਹੈ।
Captain Amarinder Singh and Sukhbir Singh Badal
ਪਰ ਭਾਜਪਾ ਦੇ ਪਾਸ ਕੀਤੇ ਇਹ ਬਿਲ ਪੰਜਾਬ ਅਤੇ ਕਿਸਾਨ ਵਿਰੋਧੀ ਹਨ। ਜਿਸ ਕਾਰਨ ਬਿੱਲਾਂ ਦਾ ਵਿਰੋਧ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਐਨ.ਡੀ.ਏ ਦਾ ਹਿੱਸਾ ਨਹੀਂ ਰਹਿ ਸਕਦਾ। ਅੱਗੇ ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨ ਪੰਜਾਬ ਦੀ ਜਾਨ ਹਨ। ਅਸੀਂ ਪੰਜਾਬ ਵਿਰੋਧੀ ਪਾਰਟੀ ਦਾ ਹਿੱਸਾ ਨਹੀਂ ਰਹਿ ਸਕਦੇ। ਦੱਸ ਦੇਈਏ ਕਿ ਅਕਾਲੀ ਭਾਜਪਾ ਦਾ ਇਹ 22 ਸਾਲ ਪੁਰਾਣਾ ਰਿਸ਼ਤਾ ਸੀ ਜਿਸ ਵਿਚ ਅੱਜ ਵੱਡੀ ਤਰੇੜ ਆਈ ਹੈ।