ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਮੁਹਿੰਮ ਸ਼ੁਰੂ ਕਰੇਗੀ ਕਾਂਗਰਸ ਪਾਰਟੀ - ਚੰਨੀ
Published : Sep 27, 2020, 3:25 pm IST
Updated : Sep 27, 2020, 3:25 pm IST
SHARE ARTICLE
Charanjit Singh Channi
Charanjit Singh Channi

ਇਸ ਸੰਘਰਸ਼ ਦੀ ਸ਼ੁਰੂਆਤ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਕਾਂਗਰਸ ਦੇ ਇੰਚਾਰਜ ਅਤੇ ਸੀਨੀਅਰ ਆਗੂ ਕਰਨਗੇ

ਚੰਡੀਗੜ੍ਹ - ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਅੱਜ ਖਟਕੜ ਕਲਾਂ ਵਿਖੇ ਸ਼ਹੀਦ-ਏ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਖਟਕੜ ਕਲਾਂ ਤੋਂ ਕਾਂਗਰਸ ਪਾਰਟੀ ਆਪਣਾ ਸੰਘਰਸ਼ 28 ਸਤੰਬਰ ਨੂੰ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸੰਘਰਸ਼ ਦੀ ਸ਼ੁਰੂਆਤ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਕਾਂਗਰਸ ਦੇ ਇੰਚਾਰਜ ਅਤੇ ਸੀਨੀਅਰ ਆਗੂ ਕਰਨਗੇ।

Captain Amarinder SinghCaptain Amarinder Singh

ਦੱਸ ਦਈਏ ਕਿ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਘਰ ਘਰ ਰੋਜਗਾਰ ਅਤੇ ਕਾਰੋਬਾਰ ਤਹਿਤ 6ਵਾਂ ਸੂਬਾ ਪੱਧਰੀ ਨੌਕਰੀ ਮੇਲਾ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਤਕਨੀਕੀ ਸਿੱਖਿਆ ਤੇ ਰੁਜਗਾਰ ਉਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹਫ਼ਤਾ ਭਰ ਚੱਲਣ ਵਾਲੇ ਇਸ ਸੂਬਾ ਪੱਧਰੀ ਰੋਜ਼ਗਾਰ ਮੇਲੇ ਦਾ ਉਦਘਾਟਨ ਵੀਡੀਓ ਕਾਨਫਰੰਸ ਰਾਹੀਂ ਕੀਤਾ ਗਿਆ ਸੀ। ਪਹਿਲੇ ਦਿਨ ਇਹ ਮੇਲਾ 13 ਜ਼ਿਲਿਆਂ ਵਿੱਚ ਸ਼ੁਰੂ ਹੋਇਆ ਸੀ।

Charanjit Singh ChanniCharanjit Singh Channi

ਵਰਚੁਅਲ ਪਲੇਟਫਾਰਮ ਦੀ ਸਹੂਲਤ ਸਾਰੇ 22 ਜ਼ਿਲਿਆਂ ਵਿਚ ਸ਼ੁਰੂ ਹੋ ਗਈ ਹੈ। ਇਸ ਵਰਚੁਅਲ ਉਦਘਾਟਨੀ ਸਮਾਗਮ ਵਿਚ ਵੱਡੀ ਗਿਣਤੀ ਨਿਯੋਜਕਾਂ ਸਮੇਤ ਸੂਬੇ ਦੇ ਛੇ ਜ਼ਿਲ੍ਹਿਆਂ  ਪਟਿਆਲਾ, ਫਰੀਦਕੋਟ, ਸੰਗਰੂਰ, ਫਤਿਹਗੜ ਸਾਹਿਬ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਾਂ / ਵਧੀਕ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲਿਆ। 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement