
ਬਾਦਲਾਂ ਦਾ ਸਾਥੀ ਦੱਸ ਕੀਤੀ ਗਈ ਜਮ ਕੇ ਨਾਅਰੇਬਾਜ਼ੀ
ਜੰਡਿਆਲਾ ਗੁਰੂ: ਜੰਡਿਆਲਾ ਗੁਰੂ ਰੇਲਵੇ ਟਰੈਕ 'ਤੇ ਲੱਗੇ ਕਿਸਾਨਾਂ ਦੇ ਧਰਨੇ ਤੋਂ ਤਸਵੀਰਾਂ ਸਾਹਮਣੇ ਆਈਆਂ ਹਨ ਜਿੱਥੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਧੂੰਮਾ ਕਿਸਾਨਾਂ ਦੇ ਧਰਨੇ ਵਿਚ ਸ਼ਾਮਲ ਹੋਣ ਲਈ ਪੁੱਜੇ
Harnam Singh Dhumma
ਕਿਉਂਕਿ ਉਨ੍ਹਾਂ ਦੇ ਪਹੁੰਚਦਿਆਂ ਹੀ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਬਾਦਲਾਂ ਅਤੇ ਗਿਆਨੀ ਹਰਨਾਮ ਸਿੰਘ ਧੁੰਮਾ ਵਿਰੁੱਧ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਗਿਆਨੀ ਹਰਨਾਮ ਸਿੰਘ ਧੁੰਮਾ ਨੂੰ ਉਥੋਂ ਜਾਣ ਲਈ ਮਜ਼ਬੂਰ ਹੋਣਾ ਪਿਆ।
Harnam Singh Dhumma
ਇਹ ਧਰਨਾ ਜੰਡਿਆਲਾ ਗੁਰੂ ਦੇ ਪਿੰਡ ਦੇਵੀਦਾਸਪੁਰਾ ਦੇ ਰੇਲਵੇ ਟ੍ਰੈਕ 'ਤੇ ਲਗਾਇਆ ਗਿਆ ਸੀ, ਜਿੱਥੇ ਬੀਤੇ ਕੱਲ੍ਹ ਤੋਂ ਵੱਡੀ ਗਿਣਤੀ ਵਿਚ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਨ ਲਈ ਬੈਠੇ ਹੋਏ ਸਨ।
Farmer Protest
ਦਰਅਸਲ ਜਥੇਬੰਦੀ ਨੇ ਇਹ ਪਹਿਲਾਂ ਹੀ ਐਲਾਨ ਕੀਤਾ ਹੋਇਆ ਸੀ ਕਿ ਜੇਕਰ ਕੋਈ ਵੀ ਸਿਆਸੀ ਆਗੂ ਜਾਂ ਉਨ੍ਹਾਂ ਨਾਲ ਸਬੰਧ ਰੱਖਣ ਵਾਲੇ ਕਿਸੇ ਵੀ ਧਾਰਮਿਕ ਆਗੂ ਨੂੰ ਇਸ ਧਰਨੇ ਵਿਚ ਨਹੀਂ ਆਉਣ ਦਿੱਤਾ ਜਾਵੇਗਾ ਪਰ ਜਿਵੇਂ ਹੀ ਗਿਆਨੀ ਹਰਨਾਮ ਸਿੰਘ ਧੁੰਮਾ ਅਪਣੇ ਸਾਥੀਆਂ ਸਮੇਤ ਧਰਨੇ ਵਿਚ ਪੁੱਜੇ ਤਾਂ ਕਿਸਾਨਾਂ ਨੇ ਨਾਅਰੇਬਾਜ਼ੀ ਕਰਕੇ ਗਿਆਨੀ ਧੁੰਮਾ ਸਮੇਤ ਉਨ੍ਹਾਂ ਦੇ ਸਾਥੀਆਂ ਨੂੰ ਉਥੋਂ ਭਜਾ ਦਿੱਤਾ।
Harnam Singh Dhumma
ਇਸ ਮਗਰੋਂ ਕੁੱਝ ਦੂਰੀ 'ਤੇ ਜਾ ਕੇ ਗਿਆਨੀ ਹਰਨਾਮ ਸਿੰਘ ਧੁੰਮਾ ਅਪਣੇ ਸਾਥੀਆਂ ਸਮੇਤ ਰੇਲਵੇ ਟ੍ਰੈਕ 'ਤੇ ਧਰਨਾ ਲਗਾ ਕੇ ਬੈਠ ਗਏ। ਇਸ ਮੌਕੇ ਬੋਲਦਿਆਂ ਉਨ੍ਹਾਂ ਆਖਿਆ ਕਿ ਉਨ੍ਹਾਂ ਦੇ ਹਰ ਸਮੇਂ ਕਿਸਾਨਾਂ ਦੇ ਸਮਰਥਨ ਵਿਚ ਖੜ੍ਹੇ ਹਨ।
ਉਨ੍ਹਾਂ ਕਿਹਾ ਕਿ ਇਸ ਸਮੇਂ ਕਿਸਾਨਾਂ ਨਾਲ ਵੱਡਾ ਧੱਕਾ ਹੋ ਰਿਹਾ ਹੈ ਜਿਸ ਕਰਕੇ ਸਾਰਿਆਂ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ। ਦੱਸ ਦਈਏ ਕਿ ਗਿਆਨੀ ਹਰਨਾਮ ਸਿੰਘ ਧੁੰਮਾ ਨੂੰ ਬਾਦਲਾਂ ਦਾ ਕਰੀਬੀ ਮੰਨਿਆ ਜਾਂਦਾ, ਇਸ ਕਰਕੇ ਹੀ ਕਿਸਾਨਾਂ ਦੇ ਧਰਨੇ ਵਿਚ ਉਨ੍ਹਾਂ ਦਾ ਵਿਰੋਧ ਕੀਤਾ ਗਿਆ।