ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਆਸ਼ੂ ਵੱਲੋਂ ਪੰਜਾਬ 'ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ
Published : Sep 27, 2020, 6:14 pm IST
Updated : Sep 27, 2020, 6:14 pm IST
SHARE ARTICLE
Food and Civil Supplies Minister and Others
Food and Civil Supplies Minister and Others

ਕੈਪਟਨ ਸਰਕਾਰ ਕਿਸਾਨਾਂ ਨਾਲ ਖੜ੍ਹੀ: ਭਾਰਤ ਭੂਸ਼ਨ ਆਸ਼ੂ

ਚੰਡੀਗੜ੍ਹ: ਪੰਜਾਬ ਦੇ ਖ਼ੁਰਾਕ ਤੇ ਸਿਵਲ ਸਪਲਾਈਜ਼ ਅਤੇ ਖਪਤਕਾਰ ਸੁਰੱਖਿਆ ਮਾਮਲੇ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਰਾਜ ’ਚ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਅੱਜ ਰਾਜਪੁਰਾ ਦੀ ਅਨਾਜ ਮੰਡੀ ਤੋਂ ਕਰਵਾਈ। ਇਸ ਮੌਕੇ ਆਸ਼ੂ ਨੇ ਦੁਹਰਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿਲ ਵਾਪਸ ਕਰਵਾਉਣ ਲਈ ਹਰ ਹੀਲਾ ਵਰਤਿਆ ਜਾਵੇਗਾ।

Food and Civil Supplies Minister and OthersFood and Civil Supplies Minister and Others

ਉਨ੍ਹਾਂ ਨਾਲ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਤੇ ਡਾਇਰੈਕਟਰ ਖ਼ੁਰਾਕ ਸਪਲਾਈ ਅਨਿੰਦਿਤਾ ਮਿਤਰਾ ਵੀ ਮੌਜਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਸ਼ੂ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਜ ਸਰਕਾਰ ਨੇ ਸੂਬੇ ਦੀਆਂ ਮੰਡੀਆਂ ’ਚੋਂ 170 ਲੱਖ ਟਨ ਮੀਟਰਕ ਟਨ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਕੀਤੇ ਹਨ। ਕਿਸਾਨਾਂ ਵੱਲੋਂ ਛੇ ਮਹੀਨਿਆਂ ਦੀ ਮਿਹਨਤ ਨਾਲ ਪਾਲੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਵੇਗਾ ਜਿਸ ਲਈ ਪੰਜਾਬ ਸਰਕਾਰ ਨੇ ਸੂਬੇ ਦੀਆਂ ਸਾਰੀਆਂ ਮੰਡੀਆਂ ’ਚ ਕੋਵਿਡ ਦੀ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਝੋਨੇ ਦੀ ਫ਼ਸਲ ਦੀ ਸੁਚੱਜੀ ਅਤੇ ਨਿਰਵਿਘਨ ਖ਼ਰੀਦ ਦੇ ਪੁਖ਼ਤਾ ਇੰਤਜ਼ਾਮ ਕੀਤੇ ਹਨ।

PaddyPaddy

ਖ਼ੁਰਾਕ ਮੰਤਰੀ ਨੇ ਦੱਸਿਆ ਕਿ ਝੋਨੇ ਦੀ ਫ਼ਸਲ ਅਗੇਤੀ ਆਉਣ ਕਰਕੇ ਸਰਕਾਰ ਨੇ ਕਿਸਾਨਾਂ ਦੀ ਫ਼ਸਲ ਦੀ ਚੁਕਾਈ ਵੀ ਅਗੇਤੀ ਹੀ ਕਰਵਾਉਣ ਲਈ ਅੱਜ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਹੈ। ਕੋਵਿਡ ਕਰਕੇ ਇਸ ਵਾਰ ਰਾਜ ਅੰਦਰ ਮੰਡੀ ਬੋਰਡ ਵੱਲੋਂ 4035 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ, ਜਿੱਥੇ 30-30 ਫੁਟ ਦੇ ਖਾਨੇ ਬਣਾਏ ਗਏ ਹਨ ਤੇ ਮਾਸਕਾਂ ਅਤੇ ਹੱਥ ਧੋਣ ਲਈ ਸਾਬਣ ਤੇ ਸੈਨੇਟਾਈਜ਼ਰ ਦਾ ਵੀ ਪ੍ਰਬੰਧ ਹੈ ਤਾਂ ਕਿ ਝੋਨੇ ਦੀ ਫ਼ਸਲ ਨੂੰ ਵੇਚਣ ਸਮੇਂ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਉਹ ਕੋਵਿਡ ਦੀ ਬਿਮਾਰੀ ਤੋਂ ਵੀ ਬਚ ਸਕਣ।

Bharat Bhushan AshuBharat Bhushan Ashu

ਇਸ ਤੋਂ ਇਲਾਵਾ ਫ਼ਸਲ ਦੀ ਚੁਕਾਈ ਲਈ ਮਜ਼ਦੂਰਾਂ, ਬਾਰਦਾਨੇ ਤੇ ਟਰਾਂਸਪੋਰਟ ਦੇ ਵੀ ਪ੍ਰਬੰਧ ਮੁਕੰਮਲ ਹਨ। ਆਸ਼ੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਵਿਡ ਮਹਾਂਮਾਰੀ ਕਰਕੇ ਖੇਤਾਂ ’ਚ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਤੇ ਆਪਣੀ ਫ਼ਸਲ ਸੁਕਾ ਕੇ ਹੀ ਮੰਡੀਆਂ ’ਚ ਲਿਆਉਣ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਲੋੜੀਂਦੀਆਂ ਸਹੂਲਤਾਂ ਦੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ।

PaddyPaddy

ਆਸ਼ੂ ਨੇ ਦੱਸਿਆ ਕਿ ਕਣਕ ਦੇ ਸੀਜ਼ਨ ਦੀ ਤਰ੍ਹਾਂ ਹੀ ਪਾਸ ਪ੍ਰਣਾਲੀ ਰਾਹੀਂ ਕਿਸਾਨ ਆਪਣੀ ਫ਼ਸਲ ਮੰਡੀਆਂ ’ਚ ਲਿਆ ਸਕੇਗਾ ਅਤੇ ਇਹ ਵੱਖ-ਵੱਖ ਦਿਨਾਂ ਲਈ ਵੱਖ-ਵੱਖ ਰੰਗਾਂ ਦੇ ਪਾਸ ਆੜ੍ਹਤੀਆਂ ਤੋਂ ਪ੍ਰਾਪਤ ਕੀਤੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਆੜ੍ਹਤੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖ਼ਰੀਦੀ ਫ਼ਸਲ ਦੀ ਅਦਾਇਗੀ ਐਮ.ਐਸ.ਪੀ. (1888 ਰੁਪਏ ਪ੍ਰਤੀ ਕੁਇੰਟਲ) ਦੇ ਹਿਸਾਬ ਨਾਲ ਨਾਲੋ-ਨਾਲ ਕਿਸਾਨਾਂ ਦੇ ਖਾਤਿਆਂ ’ਚ ਤਬਦੀਲ ਕਰਦੇ ਰਹਿਣ।

Bharat Bhushan AshuBharat Bhushan Ashu

ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਰਾਜ ਵਿੱਚ ਝੋਨੇ ਦੀ ਖ਼ਰੀਦ ਲਈ ਨਗਦ-ਕ੍ਰੈਡਿਟ ਸੀਮਾ (ਸੀ.ਸੀ.ਐਲ) ਵੀ ਇੱਕ ਦੋ ਦਿਨਾਂ ’ਚ ਜਾਰੀ ਹੋ ਜਾਵੇਗੀ। ਜਦੋਂ ਕਿ ਝੋਨੇ ਦੀ ਖ਼ਰੀਦੀ ਫ਼ਸਲ ਦੇ ਭੰਡਾਰਨ ਲਈ ਜਗ੍ਹਾ ਵੀ ਖਾਲੀ ਕਰਵਾਈ ਜਾ ਰਹੀ ਹੈ ਅਤੇ ਇਹ ਵੀ ਇੱਕ ਰਿਕਾਰਡ ਹੈ ਕਿ ਇਕ ਮਹੀਨੇ ’ਚ 1000 ਸਪੈਸ਼ਲ ਗੱਡੀਆਂ ਰਾਹੀਂ 30 ਲੱਖ ਮੀਟਰਕ ਟਨ ਅਨਾਜ (ਕਣਕ ਤੇ ਚੌਲ) ਦੀ ਚੁਕਾਈ ਕੀਤੀ ਗਈ ਹੋਵੇ। ਉਨ੍ਹਾਂ ਹੋਰ ਕਿਹਾ ਕਿ ਜੂਟ ਮਿਲਾਂ ਵੱਲੋਂ 66 ਫੀਸਦੀ ਨਵੀਆਂ ਗੱਠਾਂ ਸਪਲਾਈ ਕਰਨ ਕਰਕੇ ਸਰਕਾਰ ਨੇ ਮਿਲਰਜ਼ ਨੂੰ 70 ਫੀਸਦੀ ਬੈਗ ਲਗਾਉਣ ਲਈ ਕਿਹਾ ਹੈ ਜਿਸ ਨਾਲ ਝੋਨੇ ਦੀ ਭਰਾਈ ਤੇ ਚੁਕਾਈ ’ਚ ਕੋਈ ਮੁਸ਼ਕਿਲ ਨਾ ਆਵੇ।

PM ModiPM Modi

ਇੱਕ ਸਵਾਲ ਦੇ ਜਵਾਬ ’ਚ ਆਸ਼ੂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਬਿਲਾਂ ਬਾਰੇ ਰਾਜ ਸਰਕਾਰਾਂ, ਕਿਸਾਨਾਂ ਅਤੇ ਆੜ੍ਹਤੀਆਂ ਸਮੇਤ ਸਬੰਧਤ ਧਿਰਾਂ ਦੇ ਬਹੁਤ ਸਾਰੇ ਸ਼ੰਕੇ ਤੇ ਖ਼ਦਸ਼ੇ ਹਨ ਪਰੰਤੂ ਕੇਂਦਰ ਸਰਕਾਰ ਇਹ ਸ਼ੰਕੇ ਨਵਿਰਤ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਹ ਬਿਲ ਵਾਪਸ ਕਰਵਾਉਣ ਲਈ ਪਹਿਲਕਦਮੀ ਕੀਤੀ ਹੈ ਅਤੇ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣੇ ਅਤੇ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਬੰਦ ਨਹੀਂ ਹੋਣਾ ਚਾਹੀਦਾ ਅਤੇ ਮੰਡੀਕਰਨ ਢਾਂਚੇ ਦਾ ਵੀ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ।

Punjab FarmersPunjab Farmer

ਇੱਕ ਹੋਰ ਸਵਾਲ ਦੇ ਜਵਾਬ ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਕੇਂਦਰ ਸਰਕਾਰ ’ਚ ਭਾਈਵਾਲ ਹੁੰਦਿਆਂ ਪਹਿਲਾਂ ਇਨਾਂ ਬਿਲਾਂ ਨੂੰ ਸਹਿਮਤੀ ਦੇ ਕੇ ਯੂ ਟਰਨ ਲਿਆ ਹੈ। ਪਰੰਤੂ ਪੰਜਾਬ ਵਿਧਾਨ ਸਭਾ ’ਚ ਅਕਾਲੀ ਦਲ ਨੇ ਪਿੱਠ ਵਿਖਾਈ ਸੀ ਅਤੇ ਹੁਣ ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਆਪਣਾ ਫੈਸਲਾ ਬਦਲਿਆ ਹੈ ਪਰੰਤੂ ਪੰਜਾਬ ਦਾ ਕਿਸਾਨ ਸਮਝਦਾਰ ਹੈ ਅਤੇ ਸਭ ਜਾਣਦਾ ਹੈ ਕਿ ਕੌਣ ਕੀ ਕਰ ਰਿਹਾ ਹੈ? ਉਨ੍ਹਾਂ ਅਕਾਲੀ ਦਲ-ਭਾਜਪਾ ਗਠਜੋੜ ਤੋੜੇ ਜਾਣ ’ਤੇ ਕਿਹਾ ਕਿ ਅਕਾਲੀ ਦਲ ਨੇ ਇਹ ਫੈਸਲਾ ਉਸ ਵੇਲੇ ਲਿਆ ਹੈ ਜਦੋਂ ਇਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਇਸ ਤੋਂ ਪਹਿਲਾਂ ਭਾਰਤ ਭੂਸ਼ਨ ਆਸ਼ੂ ਨੇ ਆੜ੍ਹਤੀਆ ਐਸੋਸੀਏਸ਼ਨ ਅਤੇ ਸੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement