ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ-ਲਾਲ ਸਿੰਘ
Published : Sep 27, 2020, 7:07 pm IST
Updated : Sep 27, 2020, 7:07 pm IST
SHARE ARTICLE
Laal Singh
Laal Singh

ਖਰੀਦ ਕਾਰਜਾਂ ਦੀ ਜਾਣਕਾਰੀ ਲੈਣ ਅਤੇ ਈ-ਪਾਸ ਦੀ ਸੁਵਿਧਾ ਵਾਸਤੇ ਕਿਸਾਨਾਂ ਨੂੰ ‘e-PMB’ ਮੋਬਾਈਲ ਐਪ  ਡਾਊਨਲੋਡ ਕਰਨ ਲਈ ਆਖਿਆ

ਚੰਡੀਗੜ੍ਹਸੂਬੇ ਵਿੱਚ ਸਾਉਣੀ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਬੋਰਡ ਦੇ ਹੈੱਡਕੁਆਰਟਰ ਵਿਖੇ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਵਿੱਚ ਸਾਰੇ 22 ਜ਼ਿਲਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਹਨ ਤਾਂ ਕਿ ਕੋਵਿਡ-19 ਦੇ ਮੱਦੇਨਜ਼ਰ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੇ ਮਸਲਿਆਂ ਦਾ ਫੌਰੀ ਹੱਲ ਕੱਢਿਆ ਜਾ ਸਕੇ। ਇਸ ਦੇ ਨਾਲ ਹੀ ਮੰਡੀ ਬੋਰਡ ਵਲੋਂ ਮੰਡੀਆਂ ਵਿਚ ਝੋਨੇ ਦੀ ਫਸਲ ਪੜਾਅਵਾਰ ਢੰਗ ਨਾਲ ਲਿਆਉਣ ਲਈ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਗਏ ਹਨ।

Laal SinghLaal Singh

ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਦਿ੍ੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਲਾਲ ਸਿੰਘ ਨੇ ਕਿਹਾ ਕਿ ਸਮਾਜਿਕ ਦੂਰੀ ਅਤੇ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਤਾਂ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਹਨਾਂ ਕਿਹਾ ਕਿ ਮੰਡੀਆਂ ਵਿਚ ਸੈਨੀਟਾਈਜ਼ਰ, ਮਾਸਕ, ਹੱਥ ਧੋਣ ਦੇ ਪ੍ਬੰਧ, ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ।

Captain Amarinder SinghCaptain Amarinder Singh

ਚੇਅਰਮੈਨ ਨੇ ਅੱਗੇ ਦੱਸਿਆ ਕਿ ਪਿਛਲਾ ਹਾੜ੍ਹੀ ਸੀਜ਼ਨ, ਜੋ 45 ਦਿਨ ਜਾਰੀ ਰਿਹਾ, ਦੌਰਾਨ ਬੋਰਡ ਵਲੋਂ ਮੰਡੀਆਂ ਵਿਚ ਕਣਕ ਲਿਆਉਣ ਲਈ ਕੀਤੇ ਗਏ ਪੁਖਤਾ ਪ੍ਬੰਧਾਂ ਸਦਕਾ ਖਰੀਦ ਦੇ ਵਿਆਪਕ ਕਾਰਜਾਂ ਵਿਚ ਕਰੋਨਾ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ। ਉਨ੍ਹਾਂ ਨੇ ਉਮੀਦ ਜਾਹਰ ਕੀਤੀ ਕਿ ਮੌਜੂਦਾ ਖਰੀਦ ਸੀਜ਼ਨ ਵੀ ਕਿਸਾਨਾਂ, ਮਜ਼ਦੂਰਾਂ, ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ  ਸਹਿਯੋਗ ਸਦਕਾ ਇਸੇ ਢੰਗ ਨਾਲ ਸਫਲਤਾਪੂਰਵਕ ਨੇਪਰੇ ਚਾੜਿਆ ਜਾਵੇਗਾ।

PaddyPaddy

ਮੰਡੀ ਬੋਰਡ ਦੇ ਇਕ ਬੁਲਾਰੇ ਨੇ ਅੱਜ ਦੱਸਿਆ ਕਿ ਚੇਅਰਮੈਨ ਨੇ ਕਿਸਾਨਾਂ ਨੂੰ ਮੰਡੀ ਬੋਰਡ ਦੀ ਮੋਬਾਈਲ ਐਪ ‘e-PMB’ ਡਾਊਨਲੋਡ ਕਰਨ ਲਈ ਆਖਿਆ ਹੈ ਤਾਂ ਕਿ ਮੰਡੀਆਂ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਝੋਨਾ ਵੇਚਣ ਲਈ ਈ-ਪਾਸ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇ। ਉਹਨਾਂ ਨੇ ਉਮੀਦ ਜਾਹਰ ਕੀਤੀ ਕਿ ਇਸ ਐਪ ਨਾਲ ਕੋਵਿਡ-19 ਦੀ ਭਿਆਨਕ ਬਿਮਾਰੀ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਲਈ ਸਾਰੇ ਭਾਈਵਾਲਾਂ ਨੂੰ ਬਹੁਤ ਲਾਭ ਹੋਵੇਗਾ।

Laal Singh Laal Singh

ਝੋਨੇ ਦੀ ਖਰੀਦ ਬਾਰੇ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਖਰੀਦ ਨਾਲ ਸਬੰਧਤ ਕਿਸੇ ਵੀ ਮਸਲੇ ’ਤੇ ਪਹਿਲਾਂ ਸਬੰਧਤ ਮਾਰਕੀਟ ਕਮੇਟੀ ਦੇ ਸਕੱਤਰ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਅਤੇ ਜੇਕਰ ਮਸਲਾ ਹੱਲ ਨਹੀਂ ਹੁੰਦਾ ਹਾਂ ਉਹ ਆਪੋ-ਆਪਣੇ ਜ਼ਿਲੇ ਦੇ ਕੰਟਰੋਲ ਰੂਮ ’ਤੇ ਰਾਬਤਾ ਕਾਇਮ ਕਰ ਸਕਦੇ ਹਨ।

ਮੰਡੀ ਬੋਰਡ ਦੇ ਮੁਹਾਲੀ ਸਥਿਤ ਹੈੱਡਕੁਆਰਟਰ ਵਿਖੇ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਵਿਚ 70-ਮੈਂਬਰੀ ਟੀਮ ਡਿਊਟੀ ਨਿਭਾਏਗੀ ਜੋ ਸਵੇਰੇ 7 ਵਜੇ ਤੋਂ ਸ਼ਾਮ 8 ਵਜੇ ਤੱਕ ਕਿਸਾਨਾਂ, ਆੜ੍ਹਤੀਆਂ ਤੇ ਹੋਰਾਂ ਦੀਆਂ ਸ਼ਿਕਾਇਤਾਂ ਅਤੇ ਸਵਾਲਾਂ ਦਾ ਨਿਪਟਾਰਾ ਕਰੇਗੀ। ਕੰਟਰੋਲ ਰੂਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸਟੇਟ ਕੰਟਰੋਲ ਰੂਮ ’ਤੇ ਸਾਰੇ ਜ਼ਿਲਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ ਜਿੱਥੇ ਮੰਡੀ ਬੋਰਡ ਦੀਆਂ ਟੀਮਾਂ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਸ਼ਿਕਾਇਤਾਂ ਸੁਣਨ ਲਈ ਤਾਇਨਾਤ ਕੀਤਾ ਗਿਆ ਹੈ।

Punjab Mandi BoardPunjab Mandi Board

ਬੁਲਾਰੇ ਨੇ ਅੱਗੇ ਦੱਸਿਆ ਕਿ ਅੰਮਿਤਸਰ ਜ਼ਿਲੇ ਦੇ ਕਿਸਾਨ ਅਤੇ ਆੜਤੀਏ 0172-5101647 ’ਤੇ ਸੰਪਰਕ ਕਾਇਮ ਕਰ ਸਕਦੇ ਹਨ। ਇਸੇ ਤਰਾਂ ਬਰਨਾਲਾ (0172-5101673), ਬਠਿੰਡਾ (0172-5101668), ਫਰੀਦਕੋਟ (0172-5101694), ਫਤਹਿਗੜ ਸਾਹਿਬ (0172-5101665) ਅਤੇ ਫਾਜ਼ਿਲਕਾ (0172-5101650) ’ਤੇ ਸੰਪਰਕ ਕਰ ਸਕਦੇ ਹਨ। ਫਿਰੋਜ਼ਪੁਰ (0172-5101609), ਗੁਰਦਾਸਪੁਰ (0172-5101619), ਹੁਸ਼ਿਆਰਪੁਰ (0172-5101605), ਜਲੰਧਰ (0172-5101682), ਕਪੂਰਥਲਾ (0172-5101620), ਲੁਧਿਆਣਾ (0172-5101629) ਅਤੇ ਮਾਨਸਾ (0172-5101648) ’ਤੇ ਰਾਬਤਾ ਕਾਇਮ ਕਰ ਸਕਦੇ ਹਨ।

ਇਸੇ ਤਰਾਂ ਮੋਗਾ ਦੇ ਕਿਸਾਨ ਅਤੇ ਆੜਤੀਏ ਕੰਟਰੋਲ ਰੂਮ ਨਾਲ 0172-5101700 ’ਤੇ ਸੰਪਰਕ ਕਰ ਸਕਦੇ ਹਨ, ਮੁਹਾਲੀ (0172-5101641), ਪਠਾਨਕੋਟ (0172-5101651), ਪਟਿਆਲਾ (0172-5101652), ਰੋਪੜ (0172-5101646), ਸੰਗਰੂਰ (0172-5101692) ‘ਤੇ ਸੰਪਰਕ ਕਰ ਸਕਦੇ ਹਨ। ਇਸੇ ਤਰਾਂ ਐਸ.ਬੀ.ਐਸ.  ਨਗਰ (0172-5101649), ਸ੍ਰੀ ਮੁਕਤਸਰ ਸਾਹਿਬ (0172-5101659) ਅਤੇ ਤਰਨਤਾਰਨ (172-5101643) ’ਤੇ ਰਾਬਤਾ ਕਰ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement