ਅਕਾਲੀ-ਭਾਜਪਾ ਗਠਜੋੜ ਟੁੱਟਣ ਦਾ ਭਾਜਪਾ ਨੂੰ ਦੁੱਖ, ਅਲਹਿਦਾ ਹੋਣ ਦੇ ਕਾਰਨ ਨੂੰ ਦਸਿਆ ਨਾਵਾਜਬ
Published : Sep 27, 2020, 5:45 pm IST
Updated : Sep 27, 2020, 5:54 pm IST
SHARE ARTICLE
 SAD-BJP alliance
SAD-BJP alliance

ਵਿਰੋਧੀ ਧਿਰਾਂ 'ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਲਾਇਆ ਦੋਸ਼

ਚੰਡੀਗੜ੍ਹ : ਅਕਾਲੀ-ਭਾਜਪਾ ਗਠਜੋੜ ਟੁੱਟਣ ਤੋਂ ਬਾਅਦ ਜਿੱਥੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਐਨ.ਡੀ.ਏ. ਦੀ ਮੌਜੂਦਾ ਲੀਡਰਸ਼ਿਪ ਨੂੰ ਕਟਹਿਰੇ 'ਚ ਖੜ੍ਹਾ ਕੀਤਾ ਹੈ, ਉਥੇ ਹੀ ਭਾਜਪਾ ਨੇ ਵੀ ਅਕਾਲੀ ਦਲ ਨਾਲ ਗਠਜੋੜ ਟੁੱਟਣ 'ਤੇ ਦੁੱਖ ਜਾਹਰ ਕਰਦਿਆਂ ਅਕਾਲੀ ਦਲ ਵਲੋਂ ਅਲਹਿਦਾ ਹੋਣ ਦੇ ਦੱਸੇ ਗਏ ਕਾਰਨਾਂ ਨੂੰ ਨਾਵਾਜਬ ਕਰਾਰ ਦਿੰਦਿਆਂ ਸਵਾਲ ਉਠਾਏ ਹਨ। ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨਾਲ ਸਾਡਾ 22 ਸਾਲ ਤੋਂ ਵਧੇਰੇ ਪੁਰਾਣਾ ਗਠਜੋੜ ਹੈ, ਜਿਸ ਦੇ ਟੁੱਟਣ ਦਾ ਉਨ੍ਹਾਂ ਨੂੰ ਦੁੱਖ ਵੀ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਅਲਹਿਦਾ ਹੋਣ ਦੇ ਦੱਸੇ ਜਾ ਰਹੇ ਕਾਰਨ ਵਾਜਬ ਨਹੀਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਜਵਾਬਦੇਹ ਹੈ।

Ashwani SharmaAshwani Sharma

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੰਮਾਂ ਦਾ ਗੁਣਗਾਣ ਕਰਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੇ ਹਨ, ਉਹ ਅੱਜ ਤਕ ਕੋਈ ਨਹੀਂ ਕਰ ਸਕਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀ ਚਿੰਤਾ ਹੈ, ਜਿਸ ਕਾਰਨ ਕਿਸਾਨਾਂ ਦੇ ਖਾਤੇ 'ਚ ਹਰ ਸਾਲ ਛੇ ਹਜ਼ਾਰ ਰੁਪਏ ਭੇਜੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਖੇਤੀ ਬਿੱਲ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਿਸਾਨਾਂ ਦਾ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਜਾ ਰਹੇ ਉਪਰਾਲਿਆਂ ਦਾ ਹਿੱਸਾ ਹਨ।

 SAD-BJP allianceSAD-BJP alliance

ਕਿਸਾਨਾਂ ਦੇ ਸੰਘਰਸ਼ ਨੂੰ ਵਿਰੋਧੀਆਂ ਦੇ ਭਰਮ-ਭੁਲੇਖਿਆਂ ਦਾ ਨਤੀਜਾ ਦਸਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਦੂਜੇ ਪਾਸੇ ਪ੍ਰਧਾਨ ਮੰਤਰੀ ਪਹਿਲਾਂ ਹੀ ਆਖ ਚੁੱਕੇ ਹਨ ਕਿ ਸਰਕਾਰੀ ਖ਼ਰੀਦ ਵੀ ਹੁੰਦੀ ਰਹੇਗੀ ਅਤੇ ਐੱਮ. ਐੱਸ. ਪੀ. ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਹੀ ਵੱਡੇ ਘਪਲੇ ਹੋਏ ਹਨ। ਸ਼ਰਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਭ੍ਰਿਸ਼ਟਾਚਾਰ, ਨਾਜਾਇਜ਼ ਮਾਈਨਿੰਗ, ਸ਼ਰਾਬ ਮਾਫੀਆ ਅਤੇ ਹੋਰ ਵੱਡੇ ਮੁੱਦਿਆਂ ਨੂੰ ਦਬਾਉਣ ਲਈ ਕਿਸਾਨਾਂ ਦੇ ਸੰਘਰਸ਼ ਦਾ ਸਹਾਰਾ ਲੈ ਰਹੀ ਹੈ।

Ashwani SharmaAshwani Sharma

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇਗਾ ਪਰ ਉਹ ਦੱਸਣ ਕਿ ਕਿਸਾਨਾਂ ਦੇ ਪੂਰਾ ਕਰਜ਼ਾ ਮੁਆਫ ਕਿਉਂ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਭਾਜਪਾ ਪ੍ਰਧਾਨ ਨੇ ਕਿਸਾਨਾਂ ਨੂੰ ਗੱਲਬਾਤ ਕਰਨ ਲਈ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਕੋਈ ਸ਼ੰਕਾ ਹੈ ਤਾਂ ਉਨ੍ਹਾਂ ਨਾਲ ਗੱਲ ਕਰ ਸਕਦੇ ਹਨ, ਜੇਕਰ ਅਸੀਂ ਉਨ੍ਹਾਂ ਦੇ ਸ਼ੰਕੇ ਦੂਰ ਨਾ ਕਰ ਸਕੇ ਤਾਂ ਉਹ ਕੇਂਦਰ ਸਰਕਾਰ ਨਾਲ ਰਾਬਤਾ ਕਰਵਾਉਣਗੇ।

 SAD-BJP allianceSAD-BJP alliance

ਕਾਬਲੇਗੌਰ ਹੈ ਕਿ ਅਕਾਲੀ ਦਲ ਵਲੋਂ ਕੇਂਦਰ ਸਰਕਾਰ 'ਤੇ ਕਿਸਾਨਾਂ ਦੇ ਸ਼ੰਕੇ ਦੂਰ ਕਰਨ ਲਈ ਦਬਾਅ ਬਣਾਇਆ ਜਾਂਦਾ ਰਿਹਾ ਹੈ, ਜਿਸ ਦਾ ਕੇਂਦਰ ਸਰਕਾਰ 'ਤੇ ਕੋਈ ਅਸਰ ਨਹੀਂ ਹੋਇਆ। ਹੁਣ ਜਦੋਂ ਅਕਾਲੀ ਦਲ ਨੇ ਗਠਜੋੜ ਤੋੜਣ ਦਾ ਐਲਾਨ ਕਰ ਦਿਤਾ ਹੈ, ਤਾਂ ਭਾਜਪਾ ਵਲੋਂ ਕਿਸਾਨਾਂ ਦੇ ਸ਼ੰਕੇ ਦੂਰ ਕਰਨ ਲਈ ਕਿਸਾਨਾਂ ਨੂੰ ਉਨ੍ਹਾਂ ਨਾਲ ਸੰਪਰਕ ਕਰਨ ਲਈ ਕਿਹਾ ਜਾ ਰਿਹਾ ਹੈ। ਸਵਾਲ ਪੈਦਾ ਹੁੰਦਾ ਹੈ ਕਿ ਜੇਕਰ ਭਾਜਪਾ ਅਪਣੀ ਭਾਈਵਾਲ ਪਾਰਟੀ ਨੂੰ ਹੀ ਕਿਸਾਨਾਂ ਦੇ ਸ਼ੰਕਿਆਂ ਸਬੰਧੀ ਭਰੋਸੇ 'ਚ ਨਹੀਂ ਲੈ ਸਕੀ ਤਾਂ ਸਿੱਧਾ ਸੰਪਰਕ ਕਰਨ 'ਤੇ ਕਿਸਾਨਾਂ ਦੇ ਸ਼ੰਕੇ ਕਿਵੇਂ ਦੂਰ ਕਰ ਸਕੇਗੀ, ਉਹ ਵੀ ਉਦੋਂ ਜਦੋਂ ਸਮੁੱਚੀ ਭਾਜਪਾ ਲੀਡਰਸ਼ਿਪ ਖੇਤੀ ਕਾਨੂੰਨਾਂ ਨੂੰ ਕਿਸਾਨ ਪੱਖੀ ਸਾਬਤ ਕਰਨ 'ਤੇ ਲੱਗੀ ਹੋਈ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement