ਸੁਖਬੀਰ ਬਾਦਲ ਤੁਰੰਤ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਵੇ - ਤ੍ਰਿਪਤ ਬਾਜਵਾ
Published : Sep 27, 2020, 4:52 pm IST
Updated : Sep 27, 2020, 4:52 pm IST
SHARE ARTICLE
Tripat Rajinder Singh Bajwa
Tripat Rajinder Singh Bajwa

‘ਭਾਜਪਾ ਨਾਲੋਂ ਨਾਤਾ ਤੋੜਣਾ ਬੇਪਰਦ ਹੋਈ ਦੋਗਲੀ ਰਾਜਨੀਤੀ ਉੱਤੇ ਮੁੜ ਪਰਦਾ ਪਾਉਣ ਦੀ ਕੋਸ਼ਿਸ਼’

ਚੰਡੀਗੜ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਆਪਣੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਉਹਨਾਂ ਦੀ ਪਾਰਟੀ ਮੋਦੀ ਸਰਕਾਰ ਵਿਚ ਲੰਬੇ ਸਮੇਂ ਤੋਂ ਭਾਈਵਾਲ ਹੋਣ ਦੇ ਬਾਵਜੂਦ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਬੁਰੀ ਤਰਾਂ ਫੇਲ ਹੋਈ ਹੈ। ਉਸ ਨੂੰ ਹੁਣ ਕੋਈ ਨੈਤਿਕ ਅਤੇ ਸਿਆਸੀ ਹੱਕ ਨਹੀਂ ਹੈ ਕਿ ਉਹ ਆਪਣੇ ਅਹੁਦੇ ਉੱਤੇ ਕਾਇਮ ਰਹੇ।

Sukhbir Badal Sukhbir Badal

ਬਾਜਵਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨਾਲੋਂ ਨਾਤਾ ਤੋੜ ਕੇ ਕੌਮੀ ਜਮਹੂਰੀ ਗਠਜੋੜ ਵਿਚੋਂ ਬਾਹਰ ਆਉਣ ਦਾ ਫੈਸਲਾ ਦਰਅਸਲ ਅਕਾਲ਼ੀ ਦਲ ਦਾ ‘‘ਕਬੂਲਨਾਮਾ’’ ਹੈ ਕਿ ਉਹ ਹੁਣ ਤੱਕ ਮੁਲਕ ਵਿਚ ਹਕੀਕੀ ਫੈਡਰਲ ਢਾਂਚਾ ਲਾਗੂ ਕਰਨ, ਰਾਇਪੇਰੀਅਨ ਸਿਧਾਂਤ ਤੇ ਬੇਸਨ ਸਿਧਾਂਤ ਅਨੁਸਾਰ ਦਰਿਆਈ ਪਾਣੀਆਂ ਦੀ ਵੰਡ ਕਰਨ, ਪੰਜਾਬੀ ਬੋਲਦੇ ਇਲਾਕੇ ਅਤੇ ਚੰਡੀਗੜ ਪੰਜਾਬ ਨੂੰ ਦੇਣ, ਸਵਾਮੀਨਾਥਨ ਰਿਪੋਰਟ ਲਾਗੂ ਕਰ ਕੇ ਕਿਸਾਨਾਂ ਨੂੰ ਖੇਤੀ ਜਿਨਸਾਂ ਦੇ ਲਾਹੇਵੰਦ ਭਾਅ ਦੇਣ ਅਤੇ ਸਜ਼ਾਵਾਂ ਭੁਗਤਣ ਦੇ ਬਾਵਜੂਦ ਲੰਬੇ ਸਮੇਂ ਤੋਂ ਜੇਲਾਂ ਵਿਚ ਸੜ ਰਹੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੀ ਲੜਾਈ ਲੜਣ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਦੀ ਮੌਜ਼ੂਦਾ ਲੀਡਰਸ਼ਿਪ ਆਪਣੇ ਨਿੱਜੀ ਹਿੱਤਾਂ ਦੀ ਹੀ ਪੂਰਤੀ ਤੱਕ ਹੀ ਸੀਮਤ ਰਹੀ ਹੈ।

Akali DalAkali Dal

ਪੰਚਾਇਤ ਮੰਤਰੀ ਨੇ ਅੱਜ ਇਥੇ ਜਾਰੀ ਇੱਕ ਪ੍ਰੈਸ ਬਿਆਨ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਕਿਸੇ ਅਸੂਲਪ੍ਰਸਤੀ ਜਾਂ ਨੈਤਿਕਤਾ ਵਿਚੋਂ ਨਹੀਂ ਤੋੜਿਆ ਸਗੋਂ ਸਿਆਸੀ ਮਜ਼ਬੂਰੀ ਕਾਰਨ ਤੋੜਿਆ ਹੈ ਕਿਉਂਕਿ ਪੰਜਾਬੀਆਂ ਨੇ ੨੫ ਸਤੰਬਰ ਨੂੰ ਅਕਾਲੀ ਦਲ ਵਲੋਂ ਦਿੱਤੇ ਗਏ ਚੱਕਾ ਜਾਮ ਦੇ ਸੱਦੇ ਨੂੰ ਪੂਰੀ ਤਰਾਂ ਨਜ਼ਰਅੰਦਾਜ਼ ਕਰ ਕੇ ਇਹ ਦਰਸਾ ਦਿੱਤਾ ਕਿ ਉਹ ਹੁਣ ਅਕਾਲੀਆਂ ਦੇ ਝਾਂਸੇ ਵਿਚ ਨਹੀਂ ਆਉਣਗੇ।

Sukhbir Badal And Narendra Modi Sukhbir Badal And Narendra Modi

ਉਹਨਾਂ ਕਿਹਾ ਕਿ ਪੰਜਾਬੀਆਂ ਦੇ ਸੱਤਵੇਂ ਅਸਮਾਨ ਚੜੇ ਰੋਹ ਅਤੇ ਜੋਸ਼ ਨੇ ਅਕਾਲੀ ਲੀਡਰਸ਼ਿਪ ਦੀ ਹੋਸ਼ ਟਿਕਾਣੇ ਲਿਆਂਦੀ ਅਤੇ ਉਸ ਨੂੰ ਮਜ਼ਬੂਰਨ ਕਿਸਾਨ ਮਾਰੂ ਬਿਲਾਂ ਦੀ ਹਿਮਾਇਤ ਦਾ ਪਿਛਲੇ ਚਾਰ ਮਹੀਨਿਆਂ ਤੋਂ ਅਲਾਪਿਆ ਜਾ ਰਿਹਾ ਘਰਾਟ ਰਾਗ ਛੱਡ ਕੇ ਮੋਦੀ ਸਰਕਾਰ ਵਿਚੋਂ ਵੀ ਬਾਹਰ ਆਉਣਾ ਪਿਆ ਅਤੇ ਭਾਜਪਾ ਨਾਲੋਂ ਵੀ ਆਪਣਾ ‘‘ਨਹੁੰ-ਮਾਸ ਵਾਲਾ ਰਿਸ਼ਤਾ’’ ਤੋੜਣਾ ਪਿਆ। ਅਕਾਲੀ ਦਲ ਦੀ ਹਾਲਤ ਹੁਣ ‘‘ਨਾ ਖੁਦਾ ਹੀ ਮਿਲਾ ਨਾ ਵਿਸਾਲ-ਏ-ਸਨਮ, ਨਾ ਇਧਰ ਕੇ ਰਹੇ ਨਾ ਉਧਰ ਕੇ ਹੂਏ’’ ਵਾਲੀ ਹੋ ਗਈ ਹੈ।

 Tript Bajwa Tript Bajwa

ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸਿਆਸੀ ਦੋਗਲੀ ਰਾਜਨੀਤੀ ਜਦੋਂ ਹੁਣ ਖੇਤੀ ਬਿਲਾਂ ਦੇ ਮਾਮਲੇ ਉੱਤੇ ਬਿਲਕੁਲ ਹੀ ਬੇਪਰਦ ਹੋ ਗਈ ਤਾਂ ਇਸ ਉੱਤੇ ਮੁੜ ਪਰਦਾਪੋਸ਼ੀ ਕਰਨ ਲਈ ਹੀ ਅਕਾਲੀ ਦਲ ਦੀ ਮੌਜ਼ੂਦਾ ਲੀਡਰਸ਼ਿਪ ਨੇ ਪਹਿਲਾਂ ਮੋਦੀ ਸਰਕਾਰ ਵਿਚੋਂ ਬਾਹਰ ਆਉਣ ਅਤੇ ਹੁਣ ਭਾਰਤੀ ਜਨਤਾ ਪਾਰਟੀ ਨਾਲੋਂ ਨਾਤਾ ਤੋੜਣ ਦਾ ਫੈਸਲਾ ਕਰਨ ਦੇ ਪਾਪੜ ਵੇਲ ਰਹੀ ਹੈ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਦੀ ਮੌਜ਼ੂਦਾ ਲੀਡਰਸ਼ਿਪ ਨੇ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਖੇਤੀ ਆਰਡੀਨੈਂਸ ਦੇ ਹੱਕ ਵਿਚ ਬਿਆਨ ਦੁਆ ਕੇ ਉਹਨਾਂ ਦੇ ਵਕਾਰ ਨੂੰ ਢਾਹ ਲਾਈ।

Captain Amarinder Singh and Sukhbir Singh BadalCaptain Amarinder Singh and Sukhbir Singh Badal

ਪੰਚਾਇਤ ਮੰਤਰੀ ਨੇ ਅਕਾਲੀ ਲੀਡਰਸ਼ਿਪ ਨੂੰ ਪੱਛਿਆ ਕਿ ਜੇ ਕੈਪਟਨ ਅਮਰਿੰਦਰ ਸਿੰਘ ਹੀ ਕਿਸਾਨਾਂ ਨੂੰ ਖੇਤੀ ਆਰਡੀਨੈਂਸਾਂ ਸਬੰਧੀ ਗੁੰਮਰਾਹ ਕਰ ਰਹੇ ਸਨ ਤਾਂ ਹੁਣ ਤੁਹਾਨੂੰ ਕੌਣ ਗੁੰਮਰਾਹ ਕਰ ਰਿਹਾ ਹੈ? ਉਹਨਾਂ ਕਿਹਾ ਕਿ ਅਕਾਲੀ ਆਗੂ ਦਸਣ ਕਿ ਜਿਹੜੇ ਖੇਤੀ ਆਰਡੀਨੈਂਸ ਕਿਸਾਨਾਂ ਦੇ ਹੱਕ ਵਿਚ ਸਨ ਉਹੀ ਆਰਡੀਨੈਂਸ ਕਾਨੂੰਨ ਬਣਨ ਸਮੇਂ ਰਾਤੋ ਰਾਤ ਕਿਸਾਨ ਵਿਰੋਧੀ ਕਿਵੇਂ ਬਣ ਗਏ?

sukhbir badal with captain Amarinder singh sukhbir badal with captain Amarinder singh

ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਕੀਤੀ ਗਈ ਮੰਗ ਨੂੰ ਬੇਤੁਕੀ ਬਿਆਨਬਾਜ਼ੀ ਕਰਾਰ ਦਿੰਦਿਆਂ, ਬਾਜਵਾ ਨੇ ਕਿਹਾ ਕਿ ਦਰਅਸਲ ਅਕਾਲੀ ਆਗੂ ਬੌਖਲਾ ਗਏ ਹਨ ਅਤੇ ਉਹ ਤਾਲੋਂ ਖੁੰਝੀ ਡੂਮਣੀ ਵਾਂਗ ਬੇਸਿਰ ਪੈਰ ਗੱਲਾਂ ਕਰ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਵਲੋਂ ਪਹਿਲੀ ਅਕਤੂਬਰ ਨੂੰ ਪੰਜਾਬ ਵਿਚ ਸਥਿਤ ਸਿੱਖ ਪੰਥ ਦੇ ਮਹਾਨ ਤਖ਼ਤਾਂ ਤੋਂ ਅਕਾਲੀ ਮਾਰਚ ਸ਼ੁਰੂ ਕਰਨ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ,

Tripat BajwaTripat Bajwa

ਬਾਜਵਾ ਨੇ ਕਿਹਾ ਕਿ ਅਕਾਲੀ ਦਲ ਨੂੰ ਆਪਣੀ ਰਾਜਨੀਤੀ ਲਈ ਧਰਮ ਦੀ ਆੜ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਵਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸੰਸਥਾਵਾਂ ਨੂੰ ਆਪਣੇ ਸੌੜੇ ਰਾਜਸੀ ਹਿੱਤਾਂ ਦੀ ਪੂਰਤੀ ਲਈ ਵਰਤਣ ਦੀ ਨੁਕਸਦਾਰ ਨੀਤੀ ਨੇ ਪੰਜਾਬ ਨੂੰ ਦੋ ਦਹਾਕੇ ਅਤਿਵਾਦ ਦੀ ਭੱਠੀ ਵਿਚ ਝੋਕ ਕੇ ਰੱਖਿਆ ਸੀ।  

SHARE ARTICLE

ਏਜੰਸੀ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement