ਰਾਣਾ ਗੁਰਜੀਤ ਨਾਲ ਬੈਠ ਕੇ ਰੇਤ ਮਾਫ਼ੀਆ ਨੂੰ ਨੱਥ ਨਹੀਂ ਪਾ ਸਕਦੇ ਮੁੱਖ ਮੰਤਰੀ ਚੰਨੀ : ਹਰਪਾਲ ਚੀਮਾ
Published : Sep 27, 2021, 6:02 pm IST
Updated : Sep 27, 2021, 6:02 pm IST
SHARE ARTICLE
Harpal Cheema
Harpal Cheema

ਪੰਜਾਬ ਅਤੇ ਕਿਸਾਨੀ ਲਈ ਘਾਤਕ ਹੈ ਭਾਰਤ ਭੂਸ਼ਨ ਆਸ਼ੂ ਦਾ ਫੇਰ ਮੰਤਰੀ ਬਣਨਾ

 

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਰਾਣਾ ਗੁਰਜੀਤ ਸਿੰਘ ਨੂੰ  ਪੰਜਾਬ ਮੰਤਰੀ ਮੰਡਲ ਵਿਚ ਸ਼ਾਮਲ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉਸ ਦਾਅਵੇ ਨੂੰ ਫ਼ੇਲ੍ਹ ਦੱਸਿਆ, ਜਿਸ ਵਿਚ ਚੰਨੀ ਨੇ ਕਿਹਾ ਸੀ ਕਿ ਰੇਤ ਮਾਫ਼ੀਆ ਮੁੱਖ ਮੰਤਰੀ ਨੂੰ ਮਿਲਣ ਦੀ ਕੋਸ਼ਿਸ਼ ਨਾ ਕਰੇ ।  ਚੀਮਾ ਨੇ ਕਿਹਾ ਕਿ  ਹੁਣ ਜਦੋਂ ਮਾਈਨਿੰਗ ਮਾਫ਼ੀਆ ਦਾ ਸਰਗਨਾ ਹੀ ਕੈਬਨਿਟ ਮੀਟਿੰਗ ਵਿੱਚ ਬੈਠ ਗਿਆ ਹੈ ਤਾਂ ਮੁੱਖ ਮੰਤਰੀ ਚੰਨੀ ਦਾ  ਰੇਤ ਮਾਫ਼ੀਆ ਨੂੰ ਨੱਥ ਪਾਉਣ ਵਾਲਾ ਦਾਅਵਾ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਕੁੱਝ ਨਹੀਂ ਹੈ ।  

Harpal Cheema Harpal Cheema

 

ਸੋਮਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ  ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭ੍ਰਿਸ਼ਟ ਆਗੂਆਂ ਨੂੰ ਕੈਬਨਿਟ ਵਿੱਚ ਸ਼ਾਮਲ ਕਰਨ ਨਾਲ ਸਿੱਧ ਹੋ ਗਿਆ ਹੈ ਕਿ  ਕਾਂਗਰਸ ਚਿਹਰੇ ਬਦਲ ਕੇ ਵੀ ਆਪਣਾ ਕਿਰਦਾਰ ਨਹੀਂ ਬਦਲ ਸਕਦੀ । ਭ੍ਰਿਸ਼ਟ ਮੰਤਰੀਆਂ ਦੀ ਕੈਬਨਿਟ ਚ ਐਂਟਰੀ ਨਾਲ ਚੰਨੀ ਦੇ ਉਸ ਦਾਅਵੇ ਦੀ ਵੀ ਪੋਲ ਖੋਲ੍ਹ ਗਈ ਹੈ , ਜਿਸ ਵਿਚ ਚੰਨੀ ਨੇ ਕਿਹਾ ਸੀ ਕਿ ਉਹ ਰਹਿਣਗੇ ਜਾਂ ਭ੍ਰਿਸ਼ਟਾਚਾਰੀ  ਰਹਿਣਗੇ।  ਚੀਮਾ ਨੇ ਤਰਕ ਦਿੱਤਾ ਕਿ ਦਾਗ਼ੀ ਮੰਤਰੀਆਂ ਦਾ ਵਿਰੋਧ ਕੇਵਲ ਵਿਰੋਧੀ ਧਿਰ ਹੋਣ ਕਰਕੇ ਨਹੀਂ ਕਰ ਰਹੇ। ਸਗੋਂ ਕਾਂਗਰਸੀ ਵਿਧਾਇਕ  ਵੀ ਵਿਰੋਧ ਕਰ ਰਹੇ ਹਨ।

 

 

Sonia Gandhi meets Opposition leaders virtuallySonia Gandhi

 

ਕਾਂਗਰਸੀ ਵਿਧਾਇਕਾ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਵੀ ਆਪ ਦੇ ਦੋਸ਼ਾਂ ਦੀ ਪੁਸ਼ਟੀ ਕਰਦੀ ਹੈ । ਚੀਮਾ ਨੇ ਕਿਹਾ ਕਿ ਜੇ ਚੰਨੀ ਆਪਣੇ ਦਾਅਵੇ ਤੇ ਕਾਇਮ ਰਹਿੰਦੇ ਤਾਂ ਕਿਸੇ ਵੀ ਕੀਮਤ ਤੇ ਦਾਗ਼ੀ ਮੰਤਰੀਆਂ ਨੂੰ ਕੈਬਨਿਟ ਵਿੱਚ ਨਾ ਸ਼ਾਮਲ ਕਰਦੇ। ਪ੍ਰੰਤੂ ਮੁੱਖ ਮੰਤਰੀ  ਹਾਈਕਮਾਨ ਅਤੇ ਸੁਪਰ ਸੀਐਮ ਨਵਜੋਤ ਸਿੰਘ ਸਿੱਧੂ ਮੂਹਰੇ  ਦੱਬੂ ਹੋ ਗਏ। ਇੰਨਾ ਕਮਜ਼ੋਰੀਆਂ ਕਾਰਨ ਕਾਂਗਰਸ ਨੂੰ ਭਰਿਸ਼ਟਾਚਾਰ ਦੀ ਜਨਮ ਦਾਤੀ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਵਾਂਗ ਸਾਨੂੰ ਵੀ ਇਹ ਸਮਝ ਨਹੀਂ ਆ ਰਹੀ ਕਿ ਕਾਂਗਰਸ ਕਿਸ ਪੈਮਾਨੇ ਦੇ ਆਧਾਰ ਉੱਤੇ ਕੁੱਝ ਮੰਤਰੀ ਹਟਾਏ ਹਨ ਅਤੇ ਕੁੱਝ ਨਵੇਂ ਚਿਹਰੇ ਮੰਤਰੀ ਮੰਡਲ ਵਿਚ ਸ਼ਾਮਿਲ ਕੀਤੇ ਹਨ।

 

Navjot SidhuNavjot Sidhu

 

ਚੀਮਾ ਨੇ ਕਿਹਾ ਕਿ  ਵੈਸੇ ਤਾਂ ਕਾਂਗਰਸ ਦਾ ਕੋਈ ਵੀ ਆਗੂ ਦੁੱਧ-ਧੋਤਾ ਨਹੀਂ ਹੈ, ਪਰੰਤੂ ਭਾਰਤ ਭੂਸ਼ਨ ਆਸ਼ੂ, ਰਾਣਾ ਗੁਰਜੀਤ ਸਿੰਘ, ਰਾਜਾ ਵੜਿੰਗ ਅਤੇ ਗੁਰਕੀਰਤ ਕੋਟਲੀ ਦੀ ਕੈਬਨਿਟ ਵਿੱਚ ਐਂਟਰੀ ਨੇ ਚੰਨੀ, ਸਿੱਧੂ ਤੇ ਗਾਂਧੀ ਪਰਿਵਾਰ ਨੂੰ ਕਟਹਿਰੇ ਵਿਚ ਖੜ੍ਹਾ ਕਰ ਦਿੱਤਾ ਹੈ ।  ਚੀਮਾ ਨੇ ਕਿਹਾ ਕਿ ਲੁਧਿਆਣਾ ਦੇ ਲੈਂਡ ਮਾਫ਼ੀਆ ਨਾਲ ਜੁੜੇ ਵਿਵਾਦਾਂ ਤੋਂ ਇਲਾਵਾ ਭਾਰਤ ਭੂਸ਼ਨ ਆਸ਼ੂ ਵੱਲੋਂ ਜਿਸ ਤਰ੍ਹਾਂ ਬਾਹਰੀ ਰਾਜਾਂ ਤੋਂ ਕਣਕ ਝੋਨਾ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਵਾਲੇ ਗਿਰੋਹ ਦੀ ਅਗਵਾਈ ਕੀਤੀ ਗਈ ਹੈ ,  ਉਸ ਨੇ ਪੰਜਾਬ ਦੇ ਖ਼ਜ਼ਾਨੇ ਅਤੇ ਕਿਸਾਨਾਂ ਦਾ  ਵੱਡਾ ਨੁਕਸਾਨ ਕੀਤਾ ਹੈ।

Raja WarringRaja Warring

 

ਉਨ੍ਹਾਂ ਕਿਹਾ ਕਿ  ਹਜ਼ਾਰਾਂ ਕਰੋੜਾਂ  ਰੁਪਏ ਦੇ ਗੋਲਮਾਲ ਕਾਰਨ ਕੇਂਦਰ ਦੀ ਮੋਦੀ ਸਰਕਾਰ ਨੂੰ ਪੰਜਾਬ ਲਈ ਫ਼ਸਲਾਂ ਦੀ ਖ਼ਰੀਦ ਉੱਤੇ ਸ਼ਰਤਾਂ ਲਾਉਣ ਦਾ ਮੌਕਾ ਦੇ ਦਿੱਤਾ ਹੈ ਅਤੇ  ਝੋਨੇ ਦੀ ਖ਼ਰੀਦ ਦੀ ਸੀਮਾਂ ਤੈਅ ਕਰਨਾ ਇਸ ਦੀ ਤਾਜ਼ਾ ਮਿਸਾਲ ਹੈ । ਪਰ  ਮੰਤਰੀ ਆਸ਼ੂ ਤੇ ਪਰਚਾ ਦਰਜ ਕਰਨ ਦੀ ਥਾਂ ਉਸਨੂੰ ਦੁਬਾਰਾ ਮੰਤਰੀ ਮੰਡਲ ਵਿੱਚ ਸ਼ਾਮਲ ਕਰਕੇ ਕਾਂਗਰਸ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸੀ ਕਲਚਰ ਵਿਚ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟਾਚਾਰੀਆਂ ਲਈ ਹਮੇਸ਼ਾ ਸਨਮਾਨਜਨਕ ਜਗ੍ਹਾ ਬਰਕਰਾਰ ਰਹੇਗੀ।

 

PM MODIPM MODI

 

 

ਚੀਮਾ ਨੇ ਚੰਨੀ ਸਰਕਾਰ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ ਕਿ ਜੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਸਮੇਤ ਭ੍ਰਿਸ਼ਟ ਮੰਤਰੀਆਂ ਖ਼ਿਲਾਫ਼ ਮਾਮਲਾ ਦਰਜ ਨਹੀਂ ਕੀਤਾ ਜਾਂਦਾ ਤਾਂ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਸੂਬਾ ਪੱਧਰੀ ਸੰਘਰਸ਼ ਕਰੇਗੀ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement