
ਪਟਿਆਲਾ ਤੋਂ ਭਾਰਤ ਬੰਦ ਦੌਰਾਨ ਵਿਲੱਖਣ ਤਸਵੀਰ ਸਾਹਮਣੇ ਆਈ, ਜਿੱਥੇ ਪਿੰਡ ਦੌੜ ਕਲਾਂ ਵਿਚ ਕਿਸਾਨਾਂ ਨੇ ਇਕ ਟ੍ਰੇਨ ਰੋਕੀ।
ਪਟਿਆਲਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਕਿਸਾਨਾਂ ਵਲੋਂ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਚਲਦਿਆਂ ਭਾਰਤ ਬੰਦ ਨੂੰ ਦੇਸ਼ ਭਰ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹਾ ਪਟਿਆਲਾ ਤੋਂ ਭਾਰਤ ਬੰਦ ਦੌਰਾਨ ਵਿਲੱਖਣ ਤਸਵੀਰ ਸਾਹਮਣੇ ਆਈ, ਜਿੱਥੇ ਪਿੰਡ ਦੌੜ ਕਲਾਂ ਵਿਚ ਕਿਸਾਨਾਂ ਨੇ ਇਕ ਟ੍ਰੇਨ ਰੋਕੀ।
Farmers serve langar during Bharat Bandh
ਹੋਰ ਪੜ੍ਹੋ: Bharat Band ਦੇ ਸਮਰਥਨ 'ਚ ਰਾਹੁਲ ਗਾਂਧੀ ਨੇ ਕੀਤਾ ਟਵੀਟ, ‘ਕਿਸਾਨਾਂ ਦਾ ਅਹਿੰਸਕ ਸੱਤਿਆਗ੍ਰਹਿ ਅਖੰਡ’
ਕਿਸਾਨਾਂ ਨੇ ਇਸ ਟ੍ਰੇਨ ਵਿਚ ਸਵਾਰ ਯਾਤਰੀਆਂ ਨੂੰ ਚਾਹ ਦਾ ਲੰਗਰ ਛਕਾਇਆ। ਯਾਤਰੀਆਂ ਨੇ ਦੱਸਿਆ ਕਿ ਉਹਨਾਂ ਨੂੰ ਭਾਰਤ ਬੰਦ ਕਾਰਨ ਕੋਈ ਪਰੇਸ਼ਾਨੀ ਨਹੀਂ ਹੋ ਰਹੀ। ਯਾਤਰੀਆਂ ਦਾ ਕਹਿਣਾ ਹੈ ਕਿ ਉਹ ਕਿਸਾਨਾਂ ਦਾ ਸਮਰਥਨ ਕਰਦੇ ਹਨ ਤੇ ਹਮੇਸ਼ਾਂ ਹੀ ਕਿਸਾਨਾਂ ਦੀ ਇਸ ਲੜਾਈ ਵਿਚ ਉਹਨਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹਨ।
Farmers serve langar during Bharat Bandh
ਹੋਰ ਪੜ੍ਹੋ: Tricity ’ਚ ਦੇਖਣ ਨੂੰ ਮਿਲਿਆ ਬੰਦ ਦਾ ਅਸਰ, ਕਿਸਾਨਾਂ ਨੇ ਜਾਮ ਕੀਤੇ ਚੰਡੀਗੜ੍ਹ ਨੂੰ ਆਉਣ ਵਾਲੇ ਰੂਟ
ਦੱਸ ਦਈਏ ਕਿ ਕਿਸਾਨਾਂ ਵਲੋਂ ਆਮ ਲੋਕਾਂ ਨੂੰ ਸਿਰਫ਼ ਅਣਸਰਦੇ ਹਾਲਾਤ ’ਚ ਹੀ ਘਰੋਂ ਨਿਕਲਣ ਦੀ ਅਪੀਲ ਕੀਤੀ ਗਈ ਸੀ ਤਾਂ ਜੋ ਉਹਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਆਮ ਲੋਕਾਂ ਦੀ ਪ੍ਰੇਸ਼ਾਨੀ ਦਾ ਖਾਸ ਖ਼ਿਆਲ ਰਖਿਆ ਜਾ ਰਿਹਾ ਹੈ। ਕਿਸਾਨਾਂ ਵਲੋਂ ਐਮਰਜੈਂਸੀ ਸੇਵਾਵਾਂ ਜਿਵੇਂ ਕਿ ਐਂਬੂਲੈਂਸ, ਫ਼ਾਇਰ ਬ੍ਰਿਗੇਡ , ਸ਼ਾਦੀ/ ਮੌਤ ਤੇ ਹੋਰ ਜ਼ਰੂਰੀ ਸਮਾਜਕ ਸਮਾਗਮ, ਹਸਪਤਾਲ ਤੇ ਦਵਾਈ ਦੁਕਾਨਾਂ ਨੂੰ ਬੰਦ ਤੋਂ ਛੋਟ ਦਿੱਤੀ ਗਈ।