ਪੁਲਿਸ ਭਰਤੀ ਪ੍ਰੀਖਿਆ 'ਚ ਹਾਈਟੈੱਕ ਧੋਖਾਧੜੀ ਮਾਮਲੇ ਦੀ ਅਦਾਲਤੀ ਜਾਂਚ ਕਰਾਵੇ ਸਰਕਾਰ : ਮੀਤ ਹੇਅਰ
Published : Sep 27, 2021, 6:09 pm IST
Updated : Sep 27, 2021, 6:09 pm IST
SHARE ARTICLE
Meet Hayer
Meet Hayer

ਹਾਈਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ `ਚ ਸਮਾਂਬੱਧ ਜਾਂਚ ਦੀ ਮੰਗ

 

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਹਾਲ ਵਿਚ ਹੋਈ ਪੁਲਿਸ ਭਰਤੀ ਪਰੀਖਿਆ (ਸਬ ਇੰਸਪੈਕਟਰਾਂ ਲਈ ) ਵਿਚ ਹਾਈਟੈੱਕ ਧੋਖਾਧੜੀ ਮਾਮਲੇ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸੋਮਵਾਰ ਨੂੰ ਇੱਥੇ ਜਾਰੀ ਇੱਕ ਬਿਆਨ ਵਿਚ ਆਪ ਦੇ ਵਿਧਾਇਕ ਅਤੇ ਪਾਰਟੀ ਦੇ ਨੌਜਵਾਨ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਤੋਂ ਪਿਛਲੇ ਮਹੀਨੇ ਸਬ ਇੰਸਪੈਕਟਰਾਂ ਦੀ ਭਰਤੀ ਲਈ ਹੋਈ ਲਿਖਤ ਪਰੀਖਿਆ ਦੌਰਾਨ ਹਾਈਟੈੱਕ ਧੋਖਾਧੜੀ ਮਾਮਲੇ ਦੀ ਅਦਾਲਤੀ ਜਾਂਚ ਕਰਾਉਣ ਦੀ ਮੰਗ ਕੀਤੀ ਹੈ, ਜਿਸ ਵਿਚ ਛੇ ਲੋਕਾਂ ਨੂੰ ਨਕਲ ਚ ਸ਼ਾਮਲ ਹੋਣ ਦੇ ਦੋਸ਼ਾਂ ਵਿਚ ਗ੍ਰਿਫਤਾਰ ਕੀਤਾ ਗਿਆ ਹੈ ।

 

Charanjit Singh ChanniCharanjit Singh Channi

 

ਮੀਤ ਹੇਅਰ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਨੂੰ ਇਸ ਮਾਮਲੇ ਵਿਚ ਹਾਈਕੋਰਟ ਦੇ ਮੌਜੂਦਾ ਜਸਟਿਸ ਦੀ ਅਗਵਾਈ ਵਿਚ ਸਮਾਂਬੱਧ ਜਾਂਚ ਕਰਾਉਣੀ ਚਾਹੀਦੀ ਹੈ । ਮੁੱਖ ਮੰਤਰੀ ਨੂੰ ਯੋਗਤਾ ਦੇ ਆਧਾਰ ਤੇ ਨੌਜਵਾਨਾਂ ਦੀ ਭਰਤੀ ਕਰਨੀ ਚਾਹੀਦੀ ਹੈ । ਕਈ ਧੋਖੇਬਾਜ਼ ਅਤੇ ਦਲਾਲ ਬਿਨਾ ਕਿਸੇ ਡਰ ਦੇ ਲੱਗੇ ਹੋਏ ਹਨ , ਜਿਹੜੇ ਭੋਲੇ ਭਾਲੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਰੀਖਿਆ ਵਿਚ ਅੜਿੱਕਾ ਪਾਉਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ।

Meet HayerMeet Hayer

 

ਮੀਤ ਹੇਅਰ ਨੇ ਕਿਹਾ ਕਿ ਧੋਖਾਧੜੀ ਕਰਨ ਵਾਲਿਆਂ ਵੱਲੋਂ ਪਰੀਖਿਆ ਪ੍ਰਕਿਰਿਆ ਨੂੰ ਰੋਕਣ ਦੀ ਕਥਿਤ ਕੋਸ਼ਿਸ਼ਾਂ ਦੇ ਮੱਦੇਨਜ਼ਰ ਸਰਕਾਰ ਨੂੰ ਪਰੀਖਿਆ ਦੇ ਪ੍ਰਸ਼ਨ ਪੱਤਰਾਂ  ਦੇ ਲੀਕ ਹੋਣ ਅਤੇ ਧੋਖਾਧੜੀ ਉੱਤੇ ਤੇਜ਼ੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ।

 

Meet Hayer Meet Hayer

ਮੀਤ ਹੇਅਰ ਨੇ ਸਬ-ਇੰਸਪੈਕਟਰ ਦੀਆਂ ਪੋਸਟਾਂ ਲਈ ਲਿਖਤੀ ਪਰੀਖਿਆ ਦੇ ਦੌਰਾਨ ਧੋਖਾਧੜੀ ਮਾਮਲੇ ਵਿੱਚ ਸ਼ੱਕ ਦੇ ਆਧਾਰ ਉੱਤੇ ਗ੍ਰਿਫਤਾਰ ਕੀਤੇ ਹੁਣ ਤੱਕ ਛੇ ਲੋਕਾਂ ਦੀ ਗ੍ਰਿਫਤਾਰੀ ਉੱਤੇ ਕਿਹਾ ਕਿ ਸੂਬਾ ਸਰਕਾਰ ਨੂੰ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨੀ ਚਾਹੀਦੀ ਹੈ ਤਾਂਕਿ ਪੁਖ਼ਤਾ ਸਬੂਤ ਮਿਲ ਸਕਣ, ਕਿਉਂਕਿ ਧੋਖੇਬਾਜ਼ਾਂ ਦੇ ਗਿਰੋਹ  ਦੇ ਕੁੱਝ ਅਧਿਕਾਰੀਆਂ ਦੇ ਰਾਜਨੀਤਿਕ ਆਗੂਆਂ ਨਾਲ ਸੰਬੰਧ ਹੋ ਸਕਦੇ ਹਨ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement