
ਜਦੋਂ ਤੱਕ ਮੋਦੀ ਸਰਕਾਰ ਇਹ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਅਸੀਂ ਵਿਰੋਧ ਕਰਦੇ ਰਹਾਂਗੇ
ਜਲੰਧਰ (ਸੋਮਾ ਹੰਸ) - ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਦਾ ਦੇਸ਼ ਭਰ ਵਿਚ ਅਸਰ ਦੇਖਣ ਨੂੰ ਮਿਲ ਰਿਹਾ ਹੈ ਤੇ ਪੂਰਾ ਦੇਸ਼ ਕਿਸਾਨਾਂ ਦੇ ਬਾਰਤ ਬੰਦ ਦਾ ਸਮਰਥਨ ਕਰ ਰਿਹਾ ਹੈ। ਇਸ ਦੌਰਾਨ ਜਲੰਧਰ ਸ਼ਹਿਰ ਦੀਆਂ ਸੜਕਾਂ 'ਤੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਗੱਲਬਾਤ ਕਰਦਿਆਂ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਲਾਹਨਤਾਂ ਪਾਈਆਂ ਤੇ ਉਨ੍ਹਾਂ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਇਹ ਕਾਲੇ ਕਾਨੂੰਨ ਰੱਦ ਨਹੀਂ ਕਰਦੀ ਅਸੀਂ ਵਿਰੋਧ ਕਰਦੇ ਰਹਾਂਗੇ
ਫਿਰ ਚਾਹੇ ਸਾਨੂੰ ਸਾਲ ਜਾਂ 2 ਸਾਲ ਕਿਉਂ ਨਾ ਲੱਗ ਜਾਣ। ਉਹਨਾਂ ਕਿਹਾ ਕਿ ਜਲੰਧਰ ਸ਼ਹਿਰ ਦੇ ਲੋਕਾਂ ਨੇ ਪਹਿਲਾਂ ਵੀ ਕਿਸਾਨਾਂ ਦਾ ਕਾਫ਼ੀ ਸਾਥ ਦਿੱਤਾ ਹੈ ਤੇ ਅੱਜ ਵੀ ਸਾਰੀਆਂ ਦੁਕਾਨਾਂ ਬੰਦ ਪਈਆਂ ਹਨ ਤੇ ਉਹ ਕਿਸਾਨਾਂ ਦੇ ਭਾਰਤ ਬੰਦ ਦਾ ਸਾਥ ਦੇ ਰਹੇ ਹਨ। ਜਲੰਧਰ 'ਚ ਜਿਨ੍ਹਾਂ ਨੇ ਦੁਕਾਨਾਂ ਖੋਲ਼੍ਹੀਆ ਵੀ ਹਨ ਕਿਸਾਨਾਂ ਨੇ ਉਹਨਾਂ ਨੂੰ ਬੰਦ ਕਰਨ ਦੀ ਅਪੀਲ ਵੀ ਕੀਤੀ ਹੈ। ਉਙਨਾਂ ਕਿਹਾ ਕਿ ਮੋਦੀ ਹੁਣ ਵਿਦੇਸ਼ ਜਾ ਕੇ ਆਇਆ ਹੈ ਤੇ ਉੱਥੇ ਵੀ ਉਸ ਦਾ ਵਿਰੋਧ ਕੀਤਾ ਗਿਆ ਕਿਉਂਕਿ ਉੱਥੇ ਰਹਿੰਦੇ ਭਾਰਤੀਆਂ ਨੂੰ ਤੇ ਹੋਰ ਲੋਕਾਂ ਨੂੰ ਵੀ ਪਤਾ ਹੈ ਕਿ ਮੋਦੀ ਸਰਕਾਰ ਨੇ ਸਭ ਦਾ ਜਿਉਣਾ ਹਰਾਮ ਕੀਤਾ ਹੋਇਆ ਹੈ ਤੇ ਇਸੇ ਲਈ ਹੀ ਉੱਥੇ ਵੀ ਉਸ ਦਾ ਵਿਰੋਧ ਕੀਤਾ ਗਿਆ।
Farmers stopped army vehicles in Jalandhar
ਇਸ ਦੇ ਨਾਲ ਹੀ ਦੱਸ ਦਈਏ ਕਿ ਜਲੰਧਰ ਦੇ ਪੀਏਪੀ ਚੌਂਕ ’ਤੇ ਵੀ ਕਿਸਾਨਾਂ ਨੇ ਸੜਕ ਜਾਮ ਕਰਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਨੇ ਇੱਥੋਂ ਲੰਘ ਰਹੀਆਂ ਫੌਜ ਦੀਆਂ ਕਈ ਗੱਡੀਆਂ ਨੂੰ ਵੀ ਰੋਕਿਆ। ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕਰਕੇ ਲੰਘਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨਾਂ ਨੇ ਸਾਫ ਮਨਾ ਕਰ ਦਿੱਤਾ। ਹਾਲਾਂਕਿ ਕੁਝ ਦੇਰ ਬਾਅਦ ਕਿਸਾਨਾਂ ਨੇ ਦਰਿਆਦਿਲੀ ਦਿਖਾਈ ਅਤੇ ਮਿਲਟਰੀ ਦੀਆਂ ਗੱਡੀਆਂ ਨੂੰ ਨਿਕਲਣ ਦੀ ਇਜ਼ਾਜਤ ਦੇ ਦਿੱਤੀ।