ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ: ਸਾਢੇ ਸੱਤ ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ
Published : Sep 27, 2022, 5:49 pm IST
Updated : Sep 27, 2022, 5:49 pm IST
SHARE ARTICLE
A big success in the hands of the police
A big success in the hands of the police

ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸਨ

 

ਲੁਧਿਆਣਾ: ਐਸ.ਟੀ.ਐਫ਼. ਦੀ ਪੁਲਿਸ ਹੱਥ ਵੱਡੀ ਸਫ਼ਲਤਾ ਲੱਗੀ ਹੈ। ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਸਾਢੇ ਸੱਤ ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। 

ਜਾਣਕਾਰੀ ਦਿੰਦਿਆ ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀਆਂ ਦੀ ਸ਼ਨਾਖਤ ਹਰਸ਼ ਕਲਿਆਣ ਪੁੱਤਰ ਵਿੱਕੀ ਕਲਿਆਣ ਵਾਸੀ ਲੇਬਰ ਕਾਲੋਨੀ ਅਤੇ ਅਨਮੋਲ ਸਿੰਘ ਗਿੱਲ ਪੁੱਤਰ ਕਰਨ ਸਿੰਘ ਗਿੱਲ ਵਾਸੀ ਅਮਰਪੁਰਾ ਲੁਧਿਆਣਾ ਵਜੋਂ ਕੀਤੀ ਗਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 1 ਕਿਲੋ 570 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਸਾਢੇ ਸੱਤ ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਹ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸਨ ਤੇ ਪੁਲਿਸ ਵਲੋਂ ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement