ਜਲਾਲਾਬਾਦ ਦੇ ਪਿੰਡ ਖੁੰਡ ਵਾਲਾ ‘ਚ ਮਾਈਨਿੰਗ ਟੀਮ ‘ਤੇ ਹਮਲਾ, ਗੱਡੀ ਦੀ ਕੀਤੀ ਭੰਨਤੋੜ
Published : Sep 27, 2022, 7:42 pm IST
Updated : Sep 27, 2022, 7:42 pm IST
SHARE ARTICLE
Attack on mining team in village Khundwala of Jalalabad
Attack on mining team in village Khundwala of Jalalabad

ਰੇਤ ਮਾਫੀਆ ਦੇ ਲੋਕਾਂ ਨੇ ਟੀਮ ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਸਰਕਾਰੀ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ।

 

ਜਲਾਲਾਬਾਦ:  ਸ਼ਹਿਰ ਦੇ ਪਿੰਡ ਖੁੰਡ ਵਾਲਾ ‘ਚ ਰੇਡ ਕਰਨ ਲਈ ਮਾਈਨਿੰਗ ਟੀਮ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਸਰਕਾਰੀ ਗੱਡੀ ਦੀ ਭੰਨਤੋੜ ਵੀ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਬੀਤੀ ਰਾਤ 12 ਵਜੇ ਦੇ ਕਰੀਬ ਜਲਾਲਾਬਾਦ ਦੇ ਸਰਹੱਦੀ ਪਿੰਡ ਖੁੰਡ ਵਾਲਾ ਵਿਖੇ ਉਸ ਸਮੇਂ ਵਾਪਰੀ ਜਦੋਂ ਮਾਈਨਿੰਗ ਵਿਭਾਗ ਦੀ ਟੀਮ ਮਾਈਨਿੰਗ ਵਾਲੀ ਥਾਂ ’ਤੇ ਪਹੁੰਚੀ। ਟੀਮ ਦੀ ਅਗਵਾਈ  ਐਸਡੀਓ  ਮਾਈਨਿੰਗ ਵਿਭਾਗ ਕਰ ਰਹੇ ਸਨ।

ਟੀਮ ਨੂੰ ਉੱਥੇ ਇਕ ਟਰੈਕਟਰ ਟਰਾਲੀ ਨਾਜਾਇਜ਼ ਮਾਈਨਿੰਗ ਕਰਦਾ ਹੋਇਆ ਦਿਖਾਈ ਦਿੱਤਾ ਜਿਸ ਤੋਂ ਬਾਅਦ ਜਦੋਂ ਟੀਮ ਵੱਲੋਂ ਟਰੈਕਟਰ ਟਰਾਲੀ ਦੀ ਫੋਟੋ ਖਿੱਚ ਅੱਗੇ ਲਈ ਕਾਰਵਾਈ ਆਰੰਭੀ ਗਈ ਤਾਂ ਰੇਤ ਮਾਫੀਆ ਦੇ ਲੋਕਾਂ ਨੇ ਟੀਮ ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਸਰਕਾਰੀ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ।

ਇਸ ਹਮਲੇ ਵਿਚ ਮਾਈਨਿੰਗ ਵਿਭਾਗ ਦੇ ਜੇਈ ਅਤੇ ਬੇਲਦਾਰ ਦੇ ਸੱਟਾਂ ਲੱਗੀਆਂ ਜਿਨ੍ਹਾਂ ਨੂੰ ਜਲਾਲਾਬਾਦ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ  ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਵਿਚ ਤਿੰਨ ਲੋਕਾਂ ਖ਼ਿਲਾਫ਼ ਧਾਰਾ 307 ਮਾਈਨਿੰਗ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement