ਜੰਗਲਾਤ ਘੁਟਾਲਾ: ਅਦਾਲਤ ਨੇ IFS ਅਫ਼ਸਰ ਪ੍ਰਵੀਨ ਕੁਮਾਰ ਨੂੰ 4 ਦਿਨ ਦੇ ਰਿਮਾਂਡ ’ਤੇ ਭੇਜਿਆ
Published : Sep 27, 2022, 6:29 pm IST
Updated : Sep 27, 2022, 6:29 pm IST
SHARE ARTICLE
IFS Parveen Kumar produced in Mohali court by vigilance bureau
IFS Parveen Kumar produced in Mohali court by vigilance bureau

ਸੰਗਤ ਸਿੰਘ ਗਿਲਜੀਆਂ ਦੇ 26 ਸਤੰਬਰ 2021 ਨੂੰ ਜੰਗਲਾਤ ਮੰਤਰੀ ਬਣਨ ਤੋਂ ਬਾਅਦ ਅਕਤੂਬਰ 2021 ਵਿਚ ਉਹਨਾਂ ਨੂੰ ਪੀ.ਸੀ.ਸੀ.ਐਫ. ਦਾ ਚਾਰਜ ਦਿੱਤਾ ਗਿਆ ਸੀ।




ਚੰਡੀਗੜ੍ਹ: ਵਿਜੀਲੈਂਸ ਵਿਭਾਗ ਵੱਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਆਈਐਫਐਸ ਅਧਿਕਾਰੀ ਪ੍ਰਵੀਨ ਕੁਮਾਰ ਨੂੰ ਅੱਜ ਮੁਹਾਲੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 4 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ | ਦੱਸ ਦੇਈਏ ਕਿ ਜੰਗਲਾਤ ਵਿਭਾਗ ਵਿਚ ਸੀਈਓ ਪ੍ਰਵੀਨ ਕੁਮਾਰ ਨੂੰ ਐਨਓਸੀ ਜਾਰੀ ਕਰਨ ਲਈ ਨੋਡਲ ਅਫ਼ਸਰ ਲਾਇਆ ਗਿਆ ਸੀ। ਇਸ ਤੋਂ ਇਲਾਵਾ ਸੰਗਤ ਸਿੰਘ ਗਿਲਜੀਆਂ ਦੇ 26 ਸਤੰਬਰ 2021 ਨੂੰ ਜੰਗਲਾਤ ਮੰਤਰੀ ਬਣਨ ਤੋਂ ਬਾਅਦ ਅਕਤੂਬਰ 2021 ਵਿਚ ਉਹਨਾਂ ਨੂੰ ਪੀ.ਸੀ.ਸੀ.ਐਫ. ਦਾ ਚਾਰਜ ਦਿੱਤਾ ਗਿਆ ਸੀ।

 ਮਿਲੀ ਜਾਣਕਾਰੀ ਅਨੁਸਾਰ ਸਾਬਕਾ ਜੰਗਲਾਤ ਮੰਤਰੀ ਨੇ ਵਿਜੀਲੈਂਸ ਕੋਲ ਪ੍ਰਵੀਨ ਕੁਮਾਰ ਦੀ ਭੂਮਿਕਾ ਬਾਰੇ ਵੱਡਾ ਖੁਲਾਸਾ ਕੀਤਾ ਹੈ। ਵਿਜੀਲੈਂਸ ਅਨੁਸਾਰ ਸੰਗਤ ਸਿੰਘ ਅਤੇ ਪ੍ਰਵੀਨ ਨੇ ਪੰਜਾਬ ਵਿਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਇੱਕ ਦਿਨ ਪਹਿਲਾਂ 7 ਜਨਵਰੀ 2022 ਨੂੰ ਪੈਸੇ ਲੈ ਕੇ 23 ਕਾਰਜਕਾਰੀ ਫੀਲਡ ਅਫਸਰਾਂ ਦੇ ਤਬਾਦਲੇ ਦੇ ਹੁਕਮ ਜਾਰੀ ਕਰਨ ਵਿਚ ਨਿਰਧਾਰਤ ਨਿਯਮਾਂ ਦੀ ਉਲੰਘਣਾ ਕੀਤੀ ਸੀ। ਪ੍ਰਵੀਨ 'ਤੇ ਵੱਖ-ਵੱਖ ਕਾਰੋਬਾਰੀ ਅਦਾਰਿਆਂ ਤੋਂ ਐਨਓਸੀ ਕੇਸ ਪਾਸ ਕਰਵਾਉਣ ਦੇ ਬਦਲੇ ਪੈਸੇ ਲੈਣ ਦਾ ਦੋਸ਼ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement