ਨਵਜੋਤ ਸਿੰਘ ਸਿੱਧੂ ਨੂੰ ਅਦਾਲਤ 'ਚ ਨਾ ਪੇਸ਼ ਕਰਨ ਦਾ ਮਾਮਲਾ, ਪਟਿਆਲਾ ਜੇਲ੍ਹ ਸੁਪਰਡੈਂਟ ਖ਼ਿਲਾਫ਼ ਵਾਰੰਟ ਜਾਰੀ
Published : Sep 27, 2022, 4:22 pm IST
Updated : Sep 27, 2022, 4:22 pm IST
SHARE ARTICLE
Navjot Singh Sidhu
Navjot Singh Sidhu

ਪਟਿਆਲਾ ਜੇਲ੍ਹ ’ਚ ਬੰਦ ਹਨ ਨਵਜੋਤ ਸਿੰਘ ਸਿੱਧੂ

 

ਲੁਧਿਆਣਾ-  ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਗਵਾਹੀ ਮਾਮਲੇ ਵਿਚ ਕੋਰਟ ਸਖ਼ਤ ਰੁਖ ਅਪਣਾ ਲਿਆ ਹੈ। ਨਵਜੋਤ ਸਿੱਧੂ ਨੂੰ ਗਵਾਹੀ ਲਈ ਲੁਧਿਆਣਾ ਨਾ ਲਿਆਉਣ ਦੇ ਮਾਮਲੇ ਵਿਚ ਪਟਿਆਲਾ ਜੇਲ੍ਹ ਸੁਪਰਡੈਂਟ ਦੇ ਖ਼ਿਲਾਫ਼ ਜ਼ਮਾਨਤ ਵਰੰਟ ਜਾਰੀ ਕੀਤੇ ਗਏ ਹਨ। ਸਾਬਕਾ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਾਇਰ ਸ਼ਿਕਾਇਤ ਦੇ ਮਾਮਲੇ ਵਿੱਚ ਸੀਜੇਐੱਮ ਸੁਮਿਤ ਮੱਕੜ ਦੀ ਅਦਾਲਤ ਨੇ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕਰਨ ਦਾ ਹੁਕਮ ਸੁਣਾਇਆ ਹੈ।

ਪਟਿਆਲਾ ਜੇਲ੍ਹ ਦੇ ਸੁਪਰਡੈਂਟ, ਜਿੱਥੇ ਸਿੱਧੂ ਇਸ ਵੇਲੇ ਬੰਦ ਹੈ, ਨੂੰ 4 ਅਕਤੂਬਰ ਨੂੰ ਗਵਾਹ ਵਜੋਂ ਪੇਸ਼ ਹੋਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਸੀਜੇਐੱਮ ਨੇ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਰੀਵੀਜ਼ਨ ਪਟੀਸ਼ਨ ਖਾਰਜ ਕੀਤੇ ਜਾਣ ਦੇ ਮੱਦੇਨਜ਼ਰ ਇਹ ਹੁਕਮ 19 ਸਤੰਬਰ ਨੂੰ ਦਿੱਤੇ ਸਨ। ਆਪਣੀ ਪਟੀਸ਼ਨ ਵਿੱਚ ਸਿੱਧੂ ਨੇ ਉਨ੍ਹਾਂ ਨੂੰ ਗਵਾਹ ਵਜੋਂ ਤਲਬ ਕਰਨ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ ਅਤੇ ਮੰਗ ਕੀਤੀ ਸੀ ਕਿ ਜਾਂ ਤਾਂ ਉਨ੍ਹਾਂ ਦਾ ਨਾਂ ਗਵਾਹਾਂ ਦੀ ਸੂਚੀ ਵਿੱਚੋਂ ਹਟਾਇਆ ਜਾਵੇ ਜਾਂ ਫਿਰ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦਿੱਤਾ ਜਾਵੇ। ਪਰ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਗਈ ਸੀ। ਜ਼ਿਕਰਯੋਗ ਹੈ ਕਿ ਸਿੱਧੂ ਰੋਡ ਰੇਜ ਮਾਮਲੇ 'ਚ ਪਟਿਆਲਾ ਜੇਲ 'ਚ ਇਕ ਸਾਲ ਦੀ ਸਜ਼ਾ ਕੱਟ ਰਹੇ ਹਨ।

ਜਾਣਕਾਰੀ ਅਨੁਸਾਰ ਕਰੀਬ ਚਾਰ ਸਾਲ ਪਹਿਲਾਂ ਇੱਕ ਆਰਟੀਆਈ ਕਾਰਕੁਨ ਕੁਲਦੀਪ ਖਹਿਰਾ ਨੇ ਇੱਕ ਗਰੁੱਪ ਹਾਊਸਿੰਗ ਪ੍ਰੋਜੈਕਟ ਦੇ ਨਿਰਮਾਣ ਵਿਚ ਬੇਨਿਯਮੀਆਂ ਦਾ ਦੋਸ਼ ਲਗਾਉਂਦਿਆਂ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ। ਉਸ ਸਮੇਂ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਸ ਮਾਮਲੇ ਦੀ ਜਾਂਚ ਸਾਬਕਾ ਡੀਐਸਪੀ ਬਲਵਿੰਦਰ ਸੇਖੋਂ ਨੂੰ ਸੌਂਪੀ ਸੀ। ਸੇਖੋਂ ਨੇ ਵੀ ਆਪਣੀ ਰਿਪੋਰਟ ਵਿਭਾਗ ਨੂੰ ਸੌਂਪ ਦਿੱਤੀ ਸੀ। ਇਸ ਦੌਰਾਨ ਸੇਖੋਂ ਦੀ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਬਹਿਸ ਹੋਈ ਅਤੇ ਬਾਅਦ ਵਿੱਚ ਸੇਖੋਂ ਨੂੰ ਨਗਰ ਨਿਗਮ ਦੇ ਅਹੁਦੇ ਤੋਂ ਹਟਾ ਕੇ ਕਮਾਂਡੋ ਤਾਇਨਾਤ ਕਰ ਦਿੱਤਾ ਗਿਆ। ਇਸ ਤੋਂ ਬਾਅਦ ਸੇਖੋਂ ਨੇ ਅਦਾਲਤ ਵਿੱਚ ਸਰਕਾਰੀ ਮੁਲਾਜ਼ਮ ਨੂੰ ਧਮਕੀਆਂ ਦੇਣ, ਸਰਕਾਰੀ ਕੰਮ ਵਿੱਚ ਵਿਘਨ ਪਾਉਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਕੇਸ ਦਾਇਰ ਕੀਤਾ ਸੀ।
 

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement