ਅਦਾਲਤ ਨੇ 7 ਮੁਲਜ਼ਮਾਂ ਨੂੰ 30 ਸਤੰਬਰ ਤਕ ਰਿਮਾਂਡ ’ਤੇ ਭੇਜਿਆ
ਮੋਗਾ: ਜ਼ਿਲ੍ਹੇ ਦੇ ਪਿੰਡ ਡਾਲਾ ਵਿਚ ਬੀਤੇ ਦਿਨੀਂ ਕਾਂਗਰਸ ਦੇ ਬਲਾਕ ਪ੍ਰਧਾਨ ਅਤੇ ਪਿੰਡ ਦੇ ਨੰਬਰਦਾਰ ਬਲਜਿੰਦਰ ਸਿੰਘ ਦਾ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿਤਾ ਸੀ। ਇਸ ਮਾਮਲੇ ਵਿਚ ਪੁਲਿਸ ਨੇ 3 ਹੋਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮਾਮਲੇ ਵਿਚ ਹੁਣ ਤਕ 7 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ, ਅਦਾਲਤ ਨੇ ਸਾਰੇ 7 ਮੁਲਜ਼ਮਾਂ ਨੂੰ 30 ਸਤੰਬਰ ਤਕ ਰਿਮਾਂਡ ’ਤੇ ਭੇਜ ਦਿਤਾ ਹੈ।
ਪੁਲਿਸ ਨੇ ਇਸ ਮਾਮਲੇ ਵਿਚ ਕਾਰਵਾਈ ਕਰਦਿਆਂ 2 ਅਣਪਛਾਤਿਆਂ ਸਣੇ 6 ਲੋਕਾਂ ਵਿਰੁਧ ਮਾਮਲਾ ਦਰਜ ਕੀਤਾ ਸੀ। ਘਟਨਾ ਦੇ 10 ਦਿਨ ਬਾਅਦ ਵੀ ਗੋਲੀਆਂ ਚਲਾਉਣ ਵਾਲੇ ਸ਼ੂਟਰ ਪੁਲਿਸ ਦੀ ਗ੍ਰਿਫ਼ਤ ’ਚੋਂ ਬਾਹਰ ਹਨ। ਦਸਿਆ ਜਾ ਰਿਹਾ ਹੈ ਕਿ ਅੱਜ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਹਮਲਾਵਰਾਂ ਨੂੰ ਅਪਣੇ ਘਰ ਵਿਚ ਪਨਾਹ ਦਿਤੀ ਸੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ, ਸੁਖਚੈਨ ਸਿੰਘ, ਪਰਮਿੰਦਰ ਸਿੰਘ, ਵਜੋਂ ਹੋਈ ਹੈ। ਇਸ ਤੋਂ ਇਲਾਵਾ ਪਹਿਲਾਂ ਕਾਬੂ ਕੀਤੇ ਗਏ ਮੁਲਜ਼ਮਾਂ ਵਿਚ ਸੁਖਵੀਰ ਸਿੰਘ, ਹਰਦੀਪ ਸਿੰਘ, ਜਗਜੀਤ ਸਿੰਘ, ਵਾਸੀ ਡਾਲਾ ਅਤੇ ਗੁਰਚਰਨ ਸਿੰਘ ਵਾਸੀ ਤਰਖਾਣ ਵੱਧ ਸ਼ਾਮਲ ਹਨ।