ਅਪ੍ਰੈਲ 2022 ਤੋਂ ਹੁਣ ਤਕ PSPCL ਅਤੇ PSTCL ਦੁਆਰਾ 4151 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ- ਹਰਭਜਨ ਸਿੰਘ ਈ.ਟੀ.ਓ.
Published : Sep 27, 2023, 4:26 pm IST
Updated : Sep 27, 2023, 4:26 pm IST
SHARE ARTICLE
Harbhajan Singh ETO
Harbhajan Singh ETO

64 ਸਹਾਇਕ ਇੰਜਨੀਅਰਾਂ ਦੀ ਭਰਤੀ ਗੇਟ ਆਧਾਰ 'ਤੇ ਕੀਤੀ ਗਈ

 

ਚੰਡੀਗੜ੍ਹ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖਾਲੀ ਅਸਾਮੀਆਂ ਨੂੰ ਭਰ ਕੇ ਸਰਕਾਰੀ ਅਦਾਰਿਆਂ ਦੀ ਕਾਰਜਕੁਸ਼ਲਤਾ ਵਿਚ ਵਾਧਾ ਕਰਨ ਦੇ ਕੀਤੇ ਜਾ ਰਹੇ ਯਤਨਾਂ ਤਹਿਤ ਅਪ੍ਰੈਲ 2022 ਤੋਂ ਹੁਣ ਤਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਵਲੋਂ 4151 ਨਵੀਆਂ ਭਰਤੀਆਂ ਕੀਤੀਆਂ ਗਈਆਂ ਹਨ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇਥੇ ਜਾਰੀ ਪ੍ਰੈਸ ਬਿਆਨ ਵਿਚ ਇਹ ਖੁਲਾਸਾ ਕਰਦਿਆਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਲੋਂ ਅਪਣੇ ਵਡਮੁੱਲੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਪ੍ਰੈਲ 2022 ਤੋਂ ਸਤੰਬਰ 2023 ਤਕ ਕੁੱਲ 4087 ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ । ਉਨ੍ਹਾਂ ਦਸਿਆ ਕਿ ਇਸ ਉਪਰਾਲੇ ਨੂੰ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 23 ਸਤੰਬਰ ਨੂੰ ਕਰਵਾਏ ਗਏ ਸਮਾਗਮ ਦੌਰਾਨ 51 ਇਲੈਕਟ੍ਰੀਕਲ ਕਾਡਰ ਅਤੇ 13 ਸਿਵਲ ਕਾਡਰ ਦੇ ਸਹਾਇਕ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਬਿਜਲੀ ਮੰਤਰੀ ਨੇ ਕਿਹਾ ਕਿ ਇਹ ਸਾਰੀਆਂ ਭਰਤੀਆਂ ਪਾਰਦਰਸ਼ੀ ਅਤੇ ਨਿਰਪੱਖ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਕੀਤੇ ਗਏ 64 ਸਹਾਇਕ ਇੰਜੀਨੀਅਰਾਂ ਦੀ ਭਰਤੀ ਗ੍ਰੈਜੂਏਟ ਐਪਟੀਟਿਊਡ ਟੈਸਟ (ਗੇਟ) ਦੇ ਆਧਾਰ 'ਤੇ ਕੀਤੀ ਗਈ ਹੈ, ਜੋ ਕਿ ਰਾਸ਼ਟਰੀ ਪੱਧਰ 'ਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਂਦੀ ਹੈ।

ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਵਿਭਾਗ ਵਿਚ ਭਰਤੀਆਂ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਪਿਛਲੇ ਡੇਢ ਸਾਲ ਦੌਰਾਨ ਦਿਤੀਆਂ ਗਈਆਂ ਕੁੱਲ ਨੌਕਰੀਆਂ ਵਿੱਚੋਂ 2825 ਨੌਕਰੀਆਂ ਸਿੱਧੀ ਭਰਤੀ ਰਾਹੀਂ ਅਤੇ 578 ਨੌਕਰੀਆਂ ਤਰਸ ਦੇ ਆਧਾਰ 'ਤੇ ਪੀ.ਐਸ.ਪੀ.ਸੀ.ਐਲ. ਵਿਚ ਦਿਤੀਆਂ ਗਈਆਂ ਜਦਕਿ 748 ਨੌਕਰੀਆਂ ਪੀ.ਐਸ.ਟੀ.ਸੀ.ਐਲ ਦੁਆਰਾ ਸਿੱਧੀ ਭਰਤੀ ਰਾਹੀਂ ਦਿਤੀਆਂ ਗਈਆਂ।

ਬਿਜਲੀ ਮੰਤਰੀ ਨੇ ਕਿਹਾ ਕਿ ਜਿਥੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਖ-ਵੱਖ ਸ਼੍ਰੇਣੀਆਂ ਦੇ ਇਕ ਕਰੋੜ ਤੋਂ ਵੱਧ ਖਪਤਕਾਰਾਂ ਦੇ ਘਰਾਂ ਨੂੰ ਰੋਸ਼ਨ ਕਰ ਰਹੀ ਹੈ, ਉੱਥੇ ਹੀ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਮਿਆਰੀ ਟਰਾਂਸਮਿਸ਼ਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬਿਜਲੀ ਦੇ ਟਰਾਂਸਮਿਸ਼ਨ ਦੇ ਨੁਕਸਾਨ ਨੂੰ ਕਾਬੂ ਕਰਨ ਅਤੇ ਘਟਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਪੋਰੇਸ਼ਨਾਂ ਵੱਲੋਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਭਰਤੀਆਂ ਸਦਕਾ ਬਿਜਲੀ ਵਿਭਾਗ ਦੀ ਕਾਰਜਕੁਸ਼ਲਤਾ ਵਿਚ ਕਈ ਗੁਣਾ ਵਾਧਾ ਹੋਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement