ਮ੍ਰਿਤਕ ਦੀ ਨਹੀਂ ਹੋ ਸਕੀ ਪਛਾਣ
ਲੁਧਿਆਣਾ: ਲੁਧਿਆਣਾ ਦੀ ਸਾਊਥ ਸਿਟੀ ਨਹਿਰ 'ਚੋਂ ਵਿਅਕਤੀ ਦੀ ਲਾਸ਼ ਤੈਰਦੀ ਮਿਲੀ। ਇਹ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਰਘੂਨਾਥ ਚੌਕੀ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ। ਲਾਸ਼ ਗਰਿੱਡ 'ਚ ਫਸ ਗਈ ਸੀ, ਜਿਸ ਕਾਰਨ ਇਸ ਨੂੰ ਕੱਢਣ ਲਈ ਕਾਫੀ ਮੁਸ਼ੱਕਤ ਕਰਨੀ ਪਈ।
ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਔਰਤ ਦੀ ਸੜਕ ਹਾਦਸੇ ਵਿਚ ਮੌਤ, ਪੁੱਤ,ਭੈਣ ਜ਼ਖ਼ਮੀ
ਲਾਸ਼ ਨੂੰ ਦੇਖ ਕੇ ਲੱਗਦਾ ਸੀ ਕਿ ਇਹ ਕਈ ਦਿਨਾਂ ਤੋਂ ਪਾਣੀ 'ਚ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪਾਣੀ ਵਿਚ ਹੋਣ ਕਾਰਨ ਉਸ ਦਾ ਚਿਹਰਾ ਵੀ ਸੁੱਜਿਆ ਹੋਇਆ ਹੈ। ਪੁਲfਸ ਨੂੰ ਇਸੇ ਨਹਿਰ ਵਿੱਚ ਇੱਕ ਹੋਰ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ ਪਰ ਤਲਾਸ਼ੀ ਲੈਣ ’ਤੇ ਇਹ ਬਰਾਮਦ ਨਹੀਂ ਹੋ ਸਕੀ। ਸ਼ੱਕ ਹੈ ਕਿ ਦੂਜੀ ਲਾਸ਼ ਪਾਣੀ 'ਚ ਰੁੜ੍ਹ ਗਈ ਹੈ।
ਇਹ ਵੀ ਪੜ੍ਹੋ: ਅਲੋਪ ਹੋ ਗਈ ਸਲੇਟ ਅਤੇ ਸਲੇਟੀ
ਰਘੂਨਾਥ ਚੌਕੀ ਦੇ ਇੰਚਾਰਜ ਰਵਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਕੋਲੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ ਜਿਸ ਨਾਲ ਉਸ ਦੀ ਪਛਾਣ ਹੋ ਸਕੇ। ਬਾਕੀ ਨੇੜਲੇ ਇਲਾਕਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਆਦਿ ਥਾਣਿਆਂ ਵਿੱਚ ਦਰਜ ਗੁੰਮਸ਼ੁਦਗੀ ਦੇ ਕੇਸਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਫਿਲਹਾਲ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਨ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਜਾਵੇਗੀ।