ਹਾਈ ਵੋਲਟੇਜ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਹੋਈ ਮੌਤ

By : GAGANDEEP

Published : Sep 27, 2023, 12:00 pm IST
Updated : Sep 27, 2023, 12:57 pm IST
SHARE ARTICLE
photo
photo

ਮ੍ਰਿਤਕ ਨੌਜਵਾਨ ਆਪਣੇ ਪਿੱਛੇ ਦੋ ਛੋਟੇ ਬੱਚੇ, ਪਤਨੀ ਅਤੇ ਬਜ਼ੁਰਗ ਮਾਪੇ ਛੱਡ ਗਿਆ

 

ਗੁਰਦਾਸਪੁਰ: ਡੇਰਾ ਬਾਬਾ ਨਾਨਕ ਦੇ ਪਿੰਡ ਪੱਡਾ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ 35 ਸਾਲਾ ਨੌਜਵਾਨ  ਦੀ ਹਾਈ ਵੋਲਟੇਜ਼ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ।

ਇਹ ਵੀ ਪੜ੍ਹੋ: ਭਾਰਤ ਨੇ ਜਿੱਤਿਆ ਚੌਥਾ ਸੋਨ, ਧੀਆਂ ਨੇ ਨਿਸ਼ਾਨੇਬਾਜ਼ੀ 'ਚ ਦਿਖਾਈ ਆਪਣੀ ਤਾਕਤ  

 ਮ੍ਰਿਤਕ ਦੀ ਪਹਿਚਾਣ ਸ਼ੌਕਤ ਮਸੀਹ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਰੋਜ਼ਾਨਾ ਦੀ ਤਰ੍ਹਾਂ ਆਪਣੇ ਪਰਿਵਾਰ ਦਾ ਪੇਟ ਪਾਲਣ ਲਈ ਮਿਹਨਤ-ਮਜ਼ਦੂਰੀ ਕਰਨ ਲਈ ਘਰੋਂ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪਿੰਡ ਕਾਹਲਾਵਾਲੀ ਵਿਖੇ ਬਣ ਰਹੇ ਨੈਸ਼ਨਲ ਹਾਈਵੇ 'ਤੇ ਦੁਕਾਨਾਂ ਦਾ ਲੈਂਟਰ ਤੋੜ ਰਹੇ ਸਨ ਤਾਂ ਅਚਾਨਕ ਲੈਂਟਰ ਦਾ ਸਰੀਆ ਉੱਪਰੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਨਾਲ ਜਾ ਲੱਗਾ, ਜਿਸ ਨਾਲ ਉਕਤ ਨੌਜਵਾਨ ਇਨ੍ਹਾਂ ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆਉਣ ਨਾਲ ਬੇਹੋਸ਼ ਹੋ ਗਿਆ।

ਇਹ ਵੀ ਪੜ੍ਹੋ: ਹੁਣ ਕੈਨੇਡਾ ’ਚ ਕਰਵਾਉ ਬੱਚਿਆਂ ਦੀ ਸਕੂਲਿੰਗ, ਮਾਪੇ ਵੀ ਨਾਲ ਜਾ ਸਕਣਗੇ ਵਿਦੇਸ਼, ਜਾਣੋ ਕੀ ਹੈ ਮਾਈਨਰ ਸਟੱਡੀ ਵੀਜ਼ਾ

ਨੌਜਵਾਨ ਨੂੰ ਡੇਰਾ ਬਾਬਾ ਨਾਨਕ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 
ਮ੍ਰਿਤਕ ਨੌਜਵਾਨ ਆਪਣੇ ਪਿੱਛੇ 2 ਛੋਟੇ ਬੱਚੇ, ਪਤਨੀ ਅਤੇ ਬਜ਼ੁਰਗ ਮਾਤਾ-ਪਿਤਾ ਨੂੰ ਛੱਡ ਗਿਆ ਹੈ। ਉਧਰ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement