ਗੈਂਗਸਟਰ-ਗਰਮਖਿਆਲੀਆਂ ਦੇ ਨੈਟਵਰਕ ਖ਼ਿਲਾਫ਼ ਵੱਡਾ ਐਕਸ਼ਨ, ਪੰਜਾਬ 'ਚ 30 ਥਾਵਾਂ 'ਤੇ NIA ਦੀ ਰੇਡ

By : GAGANDEEP

Published : Sep 27, 2023, 10:11 am IST
Updated : Sep 27, 2023, 11:55 am IST
SHARE ARTICLE
photo
photo

ਹਰਿਆਣਾ, ਰਾਜਸਥਾਨ ਤੇ ਦਿੱਲੀ 'ਚ ਐਨਆਈਏ ਨੇ ਮਾਰਿਆ ਛਾਪਾ

 

ਮੁਹਾਲੀ :  ਗੈਂਗਸਟਰਾਂ ਤੇ ਗਰਮਖਿਆਲੀਆਂ ਦੇ ਨੈਟਵਰਕ ’ਤੇ ਸ਼ਿੰਕਜਾ ਕੱਸਣ ਦੇ ਲਈ ਐਨਆਈਏ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਐਨਆਈਏ ਵੱਲੋਂ 6 ਸੂਬਿਆਂ ’ਚ 50 ਥਾਵਾਂ ’ਤੇ ਛਾਪੇਮਾਰੀ ਕਰ ਰਹੀ ਹੈ। ਦੱਸ ਦਈਏ ਕਿ ਐਨਆਈਏ ਵੱਲੋਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਸਣੇ ਕਈ ਸੂਬਿਆਂ ’ਚ ਛਾਪੇਮਾਰੀ ਕਰ ਰਹੀ ਹੈ।  ਐਨਆਈਏ ਵੱਲੋਂ ਪੰਜਾਬ ’ਚ 30 ਥਾਵਾਂ, ਰਾਜਸਥਾਨ ’ਚ 13 ਥਾਂਵਾਂ ’ਤੇ ਛਾਪੇਮਾਰੀ, ਹਰਿਆਣਾ ’ਚ 4, ਉੱਤਰਾਖੰਡ 'ਚ 2 ਥਾਵਾਂ 'ਤੇ ਛਾਪੇਮਾਰੀ ਦਿੱਲੀ-ਐਨਸੀਆਰ, ਉੱਤਰਾਖੰਡ, ਯੂਪੀ ਵਿੱਚ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਮਾਨਸਾ ਜੇਲ੍ਹ ਦੇ 2 ਸਹਾਇਕ ਸੁਪਰਡੈਂਟਾਂ ਸਮੇਤ 6 ਮੁੱਅਤਲ, ਜਾਣੋ ਕਿਉਂ?

  ਮੋਗਾ ਦੇ ਪਿੰਡ ਤਖਤੂਪੁਰਾ ਵਿੱਚ ਇੱਕ ਸ਼ਰਾਬ ਠੇਕੇਦਾਰ ਦੇ ਘਰ ਐਨਆਈਏ ਦੀ ਟੀਮ ਨੇ ਤੜਕਸਾਰ ਛਾਪੇਮਾਰੀ ਕੀਤੀ। ਸੂਤਰਾਂ ਦੀ ਮੰਨੀਏ ਤਾਂ ਗੈਂਗਸਟਰ ਅਰਸ਼ ਡੱਲਾ ਵੱਲੋਂ ਇਸ ਠੇਕੇਦਾਰ ਤੋਂ ਫਿਰੌਤੀ ਮੰਗੀ ਗਈ ਸੀ ਤੇ ਫਿਰੌਤੀ ਦੀ ਕੁੱਝ ਰਕਮ ਇਸ ਠੇਕੇਦਾਰ ਵੱਲੋਂ ਅਰਸ਼ ਡੱਲਾ ਨੂੰ ਦੇ ਦਿੱਤੀ ਗਈ ਸੀ। ਇਸ ਸਬੰਧੀ ਐਨਆਈਏ ਟੀਮ ਠੇਕੇਦਾਰ ਤੋਂ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ: ਸਮਾਜਿਕ ਬਾਈਕਾਟ ਦਾ ਹੁਕਮ ਦੇਣ ਵਾਲੀ ਪੰਚਾਇਤ ਖ਼ਿਲਾਫ਼ ਪੰਜ ਸਾਲ ਬਾਅਦ ਕੇਸ ਦਰਜ

ਫਿਰੋਜ਼ਪੁਰ ਵਿੱਚ ਐਨਆਈਏ ਨੇ ਸ਼ਹਿਰ ਦੀ ਮੱਛੀ ਮੰਡੀ ਇਲਾਕੇ ਵਿੱਚ ਸੁੰਦਰ ਉਰਫ ਜ਼ੋਰਾ ਨਾਮਕ ਨੌਜਵਾਨ ਦੇ ਘਰ ਛਾਪੇਮਾਰੀ ਕੀਤੀ। ਪੁੱਛਗਿੱਛ ਤੋਂ ਬਾਅਦ ਐਨਆਈਏ ਦੀ ਟੀਮ ਨੇ ਸੁੰਦਰ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਉਸ ਦੇ ਅੱਤਵਾਦੀ ਅਰਸ਼ ਡੱਲਾ ਨਾਲ ਲਿੰਕ ਮਿਲੇ ਹਨ।  ਇਸ ਤੋਂ ਇਲਾਵਾ ਬਠਿੰਡਾ ਦੇ ਕਸਬਾ ਮੌੜ ਮੰਡੀ ਨਾਲ ਸਬੰਧਤ ਪਿੰਡ ਜੇਠੂਕੇ ਵਿੱਚ ਗੁਰਪ੍ਰੀਤ ਸਿੰਘ ਉਰਫ ਗੁਰੀ ਦੇ ਘਰ ਐਨਆਈਏ ਨੇ ਛਾਪੇਮਾਰੀ ਕੀਤੀ ਹੈ। ਐਨਆਈਏ ਦੀ ਦੂਜੀ ਟੀਮ ਵੱਲੋਂ ਗੈਂਗਸਟਰ ਹੈਰੀ ਮੋੜ ਦੇ ਮੌੜ ਮੰਡੀ ਵਿੱਚ ਛਾਪੇਮਾਰੀ ਕੀਤੀ ਗਈ ਹੈ। ਗੈਂਗਸਟਰ ਹੈਰੀ ਮੌੜ ਖਿਲਾਫ਼ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਫਿਰੋਜ਼ਪੁਰ ਦੇ ਇਲਾਕਿਆਂ ਵਿੱਚ ਵੀ ਐਨਆਈਏ ਵੱਲੋਂ ਛਾਪੇਮਾਰੀ ਦੀ ਸੂਚਨਾ ਹੈ।

ਘਨੌਰ ਹਲਕੇ ਦੇ ਖੈਰਪੁਰ ਜੱਟਾਂ ਪਿੰਡ ਦੇ ਜੰਗਜੋਤ ਸਿੰਘ ਪੁੱਤਰ ਕੁਲਦੀਪ ਸਿੰਘ ਨੰਬਰਦਾਰ ਵੱਲੋਂ ਵਿਦੇਸ਼ ਜਾਣ ਲਈ ਜੈਤੋ ਵਾਸੀ ਖੁਸ਼ਦੀਪ ਕੌਰ ਟਰੈਵਲ ਏਜੰਟ ਦੇ ਖਾਤੇ ਵਿੱਚ ਕਰੀਬ 4 ਲੱਖ ਰੁਪਏ ਪਾਏ ਸਨ ਉਸ ਸਬੰਧੀ NIA ਏਜੰਸੀ ਟੀਮ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਮੁਹਾਲੀ ਦੇ ਪਿੰਡ ਬੱਲੋਗੀ ’ਚ ਰਵਿੰਦਰ ਉਰਫ਼ ਕਾਲੀ ਸ਼ੁੱਟਰ ਦੇ ਘਰ ਐਨਆਈਏ ਦੀ ਛਾਪੇਮਾਰੀ ਕੀਤੀ ਗਈ ਹੈ। ਦੱਸ ਦਈਏ ਕਿ ਕਾਲੀ ਇਸ ਸਮੇਂ ਤਿਹਾੜ ਜੇਲ੍ਹ ’ਚ ਬੰਦ ਹੈ। 

ਮਾਨਸਾ ਸ਼ਹਿਰ ਸਮੇਤ ਦਰਜਨਾਂ ਪਿੰਡਾਂ ਵਿੱਚ ਐਨਆਈਏ ਦੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮਿਲੀ ਹੈ ਕਿ ਐਨਆਈਏ ਦੇ ਛਾਪੇ ਨਸ਼ਿਆਂ ਦੇ ਕਾਰੋਬਾਰ ਨਾਲ ਸਬੰਧਤ ਹਨ, ਜਿਨ੍ਹਾਂ ਵਿੱਚ ਜ਼ਿਆਦਾਤਰ ਛਾਪੇ ਕਬੱਡੀ ਖਿਡਾਰੀਆਂ ਦੇ ਘਰਾਂ ਵਿੱਚ ਮਾਰੇ ਗਏ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Raja Warring ਤੋਂ ਬਾਅਦ ਕੌਣ ਬਣ ਰਿਹਾ Congress ਦਾ ਪ੍ਰਧਾਨ?

17 Jan 2025 11:24 AM

Punjab ‘ਚ ‘Emergency’ ਲੱਗੀ ਤਾਂ ਅਸੀਂ ਵਿਰੋਧ ਕਰਾਂਗੇ, Kangana Ranaut ਦੀ ਫ਼ਿਲਮ ‘ਤੇ SGPC ਦੀ ਚਿਤਾਵਨੀ

17 Jan 2025 11:14 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

15 Jan 2025 12:29 PM

Lawrence Bishnoi Gang ਦੇ ਬਦਮਾਸ਼ਾਂ ਦਾ LIVE Jalandhar Encounter, ਪੁਲਿਸ ਨੇ ਪਾਇਆ ਹੋਇਆ ਘੇਰਾ, ਚੱਲੀਆਂ ਗੋਲੀਆਂ

15 Jan 2025 12:19 PM

ਦੋਵੇਂ SKM ਹੋਣ ਜਾ ਰਹੇ ਇਕੱਠੇ, 18 Jan ਨੂੰ ਹੋਵੇਗਾ ਵੱਡਾ ਐਲਾਨ ਕਿਸਾਨਾਂ ਨੇ ਦੱਸੀ ਬੈਠਕ ਚ ਕੀ ਹੋਈ ਗੱਲ 

14 Jan 2025 12:18 PM
Advertisement