ਗੁਰਦੁਆਰਾ ਫਤਹਿਗੜ੍ਹ ਸਾਹਿਬ ਨੇੜੇ 7.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਾਇਲਟ ਬਲਾਕ ਦਾ ਰੱਖਿਆ ਗਿਆ ਨੀਂਹ ਪੱਥਰ
Published : Sep 27, 2023, 4:46 pm IST
Updated : Sep 27, 2023, 4:46 pm IST
SHARE ARTICLE
Brahm Shankar Jimpa lays foundation stone of toilet block
Brahm Shankar Jimpa lays foundation stone of toilet block

ਬਣਾਏ ਜਾਣਗੇ 441 ਪਖਾਨੇ, 126 ਯੂਰੀਨਲ ਅਤੇ 315 ਬਾਥਰੂਮ

 

ਫਤਹਿਗੜ੍ਹ ਸਾਹਿਬ: ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਆਉਣ ਵਾਲੀ ਸੰਗਤ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸੇ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇੜੇ ਸੰਗਤਾਂ ਦੀ ਸਹੂਲਤ ਲਈ 7.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਾਇਲਟ ਬਲਾਕ ਦਾ ਨੀਂਹ ਪੱਥਰ ਰੱਖਿਆ।

ਜਿੰਪਾ ਨੇ ਦਸਿਆ ਕਿ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਰੋਜ਼ਾਨਾ ਬਹੁਤ ਸਾਰੇ ਸ਼ਰਧਾਲੂ ਫਤਹਿਗੜ੍ਹ ਸਾਹਿਬ ਆਉਂਦੇ ਹਨ। ਸ਼ਹੀਦੀ ਸਭਾ ਵਿਚ ਇਹ ਗਿਣਤੀ ਲੱਖਾਂ ਤੱਕ ਪੁੱਜ ਜਾਂਦੀ ਹੈ। ਇਸ ਨੂੰ ਵੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਸਾਲ ਜੁਲਾਈ ਮਹੀਨੇ ਵਿਚ ਇਕ ਟਾਇਲਟ ਬਲਾਕ ਬਣਾਉਣ ਦਾ ਐਲਾਨ ਕੀਤਾ ਸੀ। ਇਸ ਐਲਾਨ ਨੂੰ ਅਮਲੀ ਰੂਪ ਦਿੰਦਿਆਂ ਅੱਜ ਟਾਇਲਟ ਬਲਾਕ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਜਿੰਪਾ ਨੇ ਦਸਿਆ ਕਿ ਇਸ ਪ੍ਰਾਜੈਕਟ ਅਧੀਨ 21 ਟਾਇਲਟ ਬਲਾਕ ਬਣਾਏ ਜਾਣਗੇ ਜਿਨ੍ਹਾਂ ਵਿਚ 441 ਪਖਾਨੇ, 126 ਯੂਰੀਨਲ ਤੇ 126 ਹੀ ਵਾਸ਼ਬੇਸਨ ਅਤੇ 315 ਬਾਥਰੂਮ ਬਣਾਏ ਜਾਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਫਤਹਿਗੜ੍ਹ ਸਾਹਿਬ ਦੀ ਧਰਤੀ ‘ਤੇ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿਤੀ ਜਾਵੇਗੀ। ਜਿੰਪਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਮਿਸਾਲ ਦੁਨੀਆ ਭਰ ਦੇ ਇਤਿਹਾਸ ਵਿਚ ਕਿਧਰੇ ਨਹੀਂ ਮਿਲਦੀ ਅਤੇ ਉਨ੍ਹਾਂ ਦੀ ਸ਼ਹਾਦਤ ਵਾਲੀ ਇਸ ਧਰਤੀ ਦਾ ਵਿਕਾਸ ਪੰਜਾਬ ਸਰਕਾਰ ਪਹਿਲ ਦੇ ਆਧਾਰ ‘ਤੇ ਕਰਵਾ ਰਹੀ ਹੈ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਜਿੰਪਾ ਨੇ ਦਸਿਆ ਕਿ ਇਹ ਟਾਇਲਟ ਬਲਾਕ ਆਧੁਨਿਕ ਢੰਗ ਨਾਲ ਬਣਾਇਆ ਜਾਵੇਗਾ। ਉਨ੍ਹਾਂ ਸਹਿਯੋਗ ਦੇਣ ਲਈ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਮੈਂਬਰਾਂ ਦਾ ਖਾਸ ਧੰਨਵਾਦ ਕੀਤਾ। ਇਸ ਮੌਕੇ ਜਿੰਪਾ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਦੁਆਰਾ ਸਾਹਿਬ ਵਿਖੇ ਐਸ.ਜੀ.ਪੀ.ਸੀ. ਦੇ ਸਾਬਕਾ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।

ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਫਤਹਿਗੜ੍ਹ ਸਾਹਿਬ ਵਿਖੇ ਆਉਣ ਵਾਲੀ ਸੰਗਤ ਲਈ ਬਣਾਏ ਜਾ ਰਹੇ ਟਾਇਲਟ ਬਲਾਕ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੀ ਚਹੁੰਮੁਖੀ ਉੱਨਤੀ ਲਈ ਵਚਨਬੱਧ ਹੈ ਅਤੇ ਇਸ ਨਗਰ ਦੀ ਧਾਰਮਿਕ ਤੇ ਇਤਿਹਾਸਕ ਮਹੱਤਤਾ ਨੂੰ ਵੇਖਦਿਆਂ ਇਥੇ ਵਿਕਾਸ ਹੋਰ ਤੇਜ਼ ਕੀਤਾ ਜਾਵੇਗਾ।

 

        ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟਾਇਲਟ ਬਲਾਕ ਬਣਾਉਣ ਦੇ ਐਲਾਨ ਦੇ ਨਾਲ ਹੀ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਨੁੰ ਆਉਂਦੀਆਂ ਪੰਜ ਸੜਕਾਂ ਨੁੰ 8.17 ਕਰੋੜ ਰੁਪਏ ਦੀ ਲਾਗਤ ਨਾਲ ਚੌੜਾ ਤੇ ਮਜਬੁਤ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ ਅਤੇ ਇਨ੍ਹਾਂ ਸੜਕਾਂ ਦਾ ਕੰਮ ਮੁਕੰਮਲ ਹੋ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement