ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁਧ ਮੁਹਿੰਮ ਅਧੀਨ ਦੋ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਜਾਅਲੀ ਸਰਟੀਫਿਕੇਟ ਰੱਦ
Published : Sep 27, 2023, 4:32 pm IST
Updated : Sep 27, 2023, 4:32 pm IST
SHARE ARTICLE
Image: For representation purpose only.
Image: For representation purpose only.

ਦਵਿੰਦਰ ਕੌਰ ਵਾਸੀ ਲੁਧਿਆਣਾ ਅਤੇ ਅੰਮ੍ਰਿਤਕ ਕੌਰ ਵਾਸੀ ਪਟਿਆਲਾ ਦੇ SC ਸਰਟੀਫਿਕੇਟ ਪਾਏ ਗਏ ਜਾਅਲੀ

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਕੰਮ ਕਰਦਿਆਂ, ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜਿਲਾ ਲੁਧਿਆਣਾ ਅਤੇ ਅੰਮ੍ਰਿਤ ਕੌਰ ਪੁੱਤਰੀ ਹਰਜੀਤ ਸਿੰਘ ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ 'ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ  ਭਲਾਈ ਵਿਭਾਗ ਵਲੋਂ ਜੁਆਇੰਟ ਡਾਇਰੈਕਟਰ ਹੋਮੋਪੈਥਿਕ ਦੇ ਪੱਤਰ ਦੀ ਕਾਪੀ ਭੇਜਦੇ ਹੋਏ ਲਿਖਿਆ ਗਿਆ ਸੀ ਕਿ ਡਾ. ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜੋ ਕਿ ਜਨਮ ਤੋਂ ਲੋਹਾਰ ਜਾਤੀ ਨਾਲ ਸਬੰਧ ਰੱਖਦੀ ਸੀ ਪ੍ਰੰਤੂ ਉਸ ਵੱਲੋਂ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਆਪਣੇ ਪਤੀ ਦੇ ਨਾਂ 'ਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ, ਜਿਸ ਅਧਾਰ 'ਤੇ ਉਸ ਵੱਲੋਂ ਹੋਮੋਪੈਥਿਕ ਮੈਡੀਕਲ ਅਫ਼ਸਰ ਵੱਜੋਂ ਸਰਕਾਰੀ ਨੋਕਰੀ ਹਾਸਲ ਕੀਤੀ।

ਇਸੇ ਤਰ੍ਹਾਂ ਹੀ ਡਾ. ਅੰਮ੍ਰਿਤ ਕੌਰ ਪੁਤਰੀ ਹਰਜੀਤ ਸਿੰਘ ਪਟਿਆਲਾ ਦੀ ਵਸਨੀਕ ਸੀ ਅਤੇ ਜਨਮ ਤੋ ਅਰੋੜਾ ਜਾਤੀ ਨਾਲ ਸਬੰਧ ਰੱਖਦੀ ਸੀ। ਉਸ ਵੱਲੋਂ ਵੀ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਆਪਣੇ ਪਤੀ ਦੇ ਨਾਂ 'ਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ ਸੀ ਜਿਸ ਅਧਾਰ 'ਤੇ ਉਸ ਵੱਲੋਂ ਹੋਮੋਪੈਥਿਕ ਮੈਡੀਕਲ ਅਫਸਰ ਵੱਜੋ ਨੋਕਰੀ ਹਾਸਲ ਕੀਤੀ ਗਈ ਸੀ।

ਮੰਤਰੀ ਨੇ ਅੱਗੇ ਕਿਹਾ ਕਿ ਪੜਤਾਲ ਰਿਪੋਰਟ ਵਿਚ ਸਾਹਮਣੇ ਆਇਆ ਹੈ ਕਿ ਅਨੁਸੂਚਿਤ ਜਾਤੀ ਦਾ ਲਾਭ ਉਹ ਵਿਅਕਤੀ ਹੀ ਪ੍ਰਾਪਤ ਕਰ ਸਕਦਾ ਹੈ ਜੋ ਜਨਮ ਤੋਂ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ। ਪ੍ਰੰਤੂ ਇਹਨਾਂ ਦੋਵੇਂ ਕੇਸਾਂ ਵਿਚ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਹਾਸਲ ਕੀਤਾ ਗਿਆ ਹੈ ਜੋ ਕਿ ਕਿਸੇ ਵੀ ਤਰ੍ਹਾਂ ਦੇ ਲਾਭ ਲਈ ਵੈਧ ਨਹੀਂ ਹੈ। ਜਿਸ ਕਰਕੇ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਇਹਨਾਂ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਰਿਪੋਰਟ ਵਿਭਾਗ ਨੂੰ ਸੌਂਪੀ ਗਈ ਹੈ। ਮੰਤਰੀ ਨੇ ਅੱਗੇ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਦੀ ਕਾਰਵਾਈ ਰਿਪੋਰਟ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਭੇਜਦੇ ਹੋਏ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕਰਨ ਲਈ ਲਿਖਿਆ ਜਾ ਚੁੱਕਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement